ਸਕੂਲ ਟੀਚਰਾਂ ਨੂੰ ਸਿਹਤ ਤੇ ਸਫਾਈ ਸਬੰਧੀ ਦਿੱਤੀ ਸਿਖਲਾਈ ਆਰਬੀਐੱਸਕੇ ਦੇ ਮੈਡੀਕਲ ਅਫ਼ਸਰਾਂ ਤੇ ਸਕੂਲ ਟੀਚਰਾਂ ਨੂੰ ਸਿਹਤ ਤੇ ਸਫਾਈ ਸਬੰਧੀ ਦਿੱਤੀ ਸਿਖਲਾਈ
Publish Date: Mon, 02 Nov 2026 06:23 PM (IST)
Updated Date: Mon, 02 Nov 2026 06:26 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ ਸਿਹਤ ਵਿਭਾਗ ਵੱਲੋਂ ਸਕੂਲ ਹੈਲਥ ਐਂਡ ਵੈਲਨੈੱਸ ਪ੍ਰੋਗਰਾਮ ਤਹਿਤ ਸਰਕਾਰੀ ਸਕੂਲਾਂ ’ਚ ਵਿਦਿਆਰਥੀਆਂ ਨੂੰ ਸਿਹਤ ਤੇ ਸਫ਼ਾਈ ਸਬੰਧੀ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਜਿਸਦੇ ਤਹਿਤ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸਿਮਰਨਜੀਤ ਕੌਰ ਦੀ ਅਗਵਾਈ ਹੇਠ ਸ਼ਹੀਦ ਬਾਬੂ ਲਾਭ ਸਿੰਘ ਯਾਦਗਾਰੀ ਨਰਸਿੰਗ ਸਕੂਲ ਸਿਵਲ ਹਸਪਤਾਲ ਵਿਖੇ ਆਰਬੀਐੱਸਕੇ ਮੈਡੀਕਲ ਅਫ਼ਸਰਾਂ ਤੇ ਸਕੂਲ ਟੀਚਰਾਂ ਲਈ ਵਿਸ਼ੇਸ਼ ਟ੍ਰੇਨਿੰਗ ਸੈਸ਼ਨ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਮਕਸਦ ਵਿਦਿਆਰਥੀਆਂ ਤੱਕ ਸਰੀਰਕ ਤੇ ਮਾਨਸਿਕ ਸਿਹਤ, ਸੰਤੁਲਿਤ ਖੁਰਾਕ, ਨਿੱਜੀ ਸਫ਼ਾਈ, ਕਸਰਤ, ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੇ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੂਕਤਾ ਦਾ ਸੰਦੇਸ਼ ਪਹੁੰਚਾਉਣਾ ਹੈ। ਟ੍ਰੇਨਿੰਗ ਸੈਸ਼ਨ ਦੌਰਾਨ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸਿਮਰਨਜੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਹਤ ਵਿਭਾਗ ਤੇ ਸਿੱਖਿਆ ਵਿਭਾਗ ਦਾ ਇਹ ਸਾਂਝਾ ਉਪਰਾਲੇ ਰਾਹੀਂ ਸਕੂਲੀ ਵਿਦਿਆਰਥੀਆਂ ਤੱਕ ਸਿਹਤ ਤੇ ਸਫਾਈ ਪ੍ਰਤੀ ਜਾਗਰੂਕਤਾ ਵਧਾਉਣ ’ਚ ਸਹਾਇਕ ਸਾਬਿਤ ਹੋਵੇਗਾ ਤੇ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ, ਸਾਫ਼-ਸਫ਼ਾਈ ਰੱਖਣ ਤੇ ਚੰਗੀਆਂ ਆਦਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਟ੍ਰੇਨਿੰਗ ਸੈਸ਼ਨ ਦੌਰਾਨ ਟ੍ਰੇਨਰ ਗੁਰਵਿੰਦਰ ਸਿੰਘ ਵੱਲੋਂ ਲਿੰਗ ਸਮਾਨਤਾ, ਭਾਵਨਾਤਮਕ ਤੰਦਰੁਸਤੀ ਤੇ ਮਾਨਸਿਕ ਸਿਹਤ ਵਿਸ਼ੇ ’ਤੇ ਟ੍ਰੇਨਰ ਅਨਮੋਲ ਰਤਨ ਵੱਲੋਂ ਸਕੂਲੀ ਸਿਹਤ ਤੇ ਤੰਦਰੁਸਤੀ ਪ੍ਰੋਗਰਾਮ ’ਚ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੀ ਰੋਕਥਾਮ ਤੇ ਪ੍ਰਬੰਧਨ ਵਿਸ਼ੇ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਗੁਰਦੀਪ ਸਿੰਘ, ਡਿਪਟੀ ਐੱਮਈਆਈਓ ਰਵਿੰਦਰ ਜੱਸਲ, ਏਐੱਮਓ ਡਾ. ਦੇਵਰਾਜ, ਆਰਬੀਐੱਸਕੇ ਕੋਆਰਡੀਨੇਟਰ ਪਰਮਵੀਰ ਝੱਮਟ ਹਾਜ਼ਰ ਸਨ।