ਐੱਚਐੱਮਵੀ ਨੇ ਮਨਾਇਆ ਰਾਸ਼ਟਰੀ ਏਕਤਾ ਦਿਵਸ
ਐੱਚਐੱਮਵੀ ਨੇ ਮਨਾਇਆ ਰਾਸ਼ਟਰੀ ਏਕਤਾ ਦਿਵਸ ਮਨਾਇਆ
Publish Date: Mon, 02 Nov 2026 06:42 PM (IST)
Updated Date: Mon, 02 Nov 2026 06:44 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ ਹੰਸਰਾਜ ਮਹਿਲਾ ਮਹਾ ਵਿਦਿਆਲਿਆ ਤੇ ਐੱਚਐੱਮਵੀ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਜਲੰਧਰ ਦੀ ਸਟੂਡੈਂਟ ਕੌਂਸਲ ਨੇ ਪ੍ਰਿੰਸੀਪਲ ਡਾ. ਏਕਤਾ ਖੋਸਲਾ ਦੀ ਰਹਿਨੁਮਾਈ ਹੇਠ ਭਾਰਤ ਦੇ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਦੇ 151ਵੇਂ ਜਨਮ ਦਿਹਾੜੇ ਦੇ ਸਬੰਧ ’ਚ ਰਾਸ਼ਟਰੀ ਏਕਤਾ ਦਿਵਸ ਮਨਾਇਆ। ਇਸ ਮੌਕੇ ਵਿਦਿਆਰਥਣਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਤੇ ਸੁਰੱਖਿਆ ਨੂੰ ਬਣਾਏ ਰੱਖਣ ਦਾ ਪ੍ਰਣ ਲਿਆ। ਹੈੱਡ ਗਰਲ ਕਮਲਪ੍ਰੀਤ ਨੇ ਪ੍ਰੋਗਰਾਮ ਦਾ ਮੰਚ ਸੰਚਾਲਨ ਕੀਤਾ ਤੇ ਇਸ ਦਿਨ ਦੇ ਮਹੱਤਵ ਦੇ ਨਾਲ-ਨਾਲ ਦੇਸ਼ ਨੂੰ ਇੱਕਜੁੱਟ ਕਰਨ ’ਚ ਸਰਦਾਰ ਵੱਲਭ ਭਾਈ ਪਟੇਲ ਦੇ ਅਮੁੱਲ ਯੋਗਦਾਨ ਬਾਰੇ ਚਾਨਣਾ ਪਾਇਆ। ਸੇਜਲ ਨੇ ਇਸ ਮਹਾਨ ਨੇਤਾ ਨੂੰ ਕਾਵਿਕ ਸ਼ਰਧਾਂਜਲੀ ਭੇਟ ਕੀਤੀ, ਖੁਸ਼ਦੀਪ ਨੇ ਰਾਸ਼ਟਰੀ ਏਕਤਾ ਦੀ ਭਾਵਨਾ ਨੂੰ ਦਰਸਾਉਂਦੀਆਂ ਕਵਿਤਾਵਾਂ ਸੁਣਾਈਆਂ। ਪ੍ਰਿੰਸੀਪਲ ਡਾ. ਏਕਤਾ ਖੋਸਲਾ ਨੇ ਕਿਹਾ ਕਿ ਏਕਤਾ ਸਾਡੇ ਦੇਸ਼ ਦੀ ਤਾਕਤ ਹੈ ਤੇ ਹਰ ਵਿਅਕਤੀ ਲਈ ਵੱਖਰਤਾਵਾਂ ਦਾ ਸਤਿਕਾਰ ਕਰਨਾ ਤੇ ਉਨ੍ਹਾਂ ਨੂੰ ਅਪਣਾਉਣਾ ਜ਼ਰੂਰੀ ਹੈ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਸਰਦਾਰ ਵੱਲਭ ਭਾਈ ਪਟੇਲ ਦੇ ਆਦਰਸ਼ਾਂ ਤੇ ਚੱਲਣ ਤੇ ਅਜਿਹੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ।