ਪਰਬਤ ਪਾਲ ਨੇ ਸੰਭਾਲਿਆ ਮਾਰਕੀਟ ਕਮੇਟੀ ਦੇ ਨਵੇਂ ਚੇਅਰਮੈਨ ਦਾ ਅਹੁਦਾ ਮਾਰਕੀਟ ਕਮੇਟੀ ਦੇ ਨਵੇਂ ਚੇਅਰਮੈਨ ਪਰਬਤ ਪਾਲ ਸਿੰਘ ਨੇ ਚਾਰਜ ਸੰਭਾਲਿਆ
Publish Date: Mon, 02 Nov 2026 06:47 PM (IST)
Updated Date: Mon, 02 Nov 2026 06:50 PM (IST)
ਸੁਰਜੀਤ ਸਿੰਘ ਜੰਮੂ, ਪੰਜਾਬੀ ਜਾਗਰਣ, ਲੋਹੀਆਂ ਖ਼ਾਸ ਸਥਾਨਕ ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਪਰਬਤ ਪਾਲ ਸਿੰਘ ਵੱਲੋਂ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਬਾਕਾਇਦਾ ਚਾਰਜ ਸੰਭਾਲ ਲਿਆ ਗਿਆ ਹੈ। ਚਾਰਜ ਸੰਭਾਲਣ ਦੀ ਕਾਰਵਾਈ ਕਰਨ ਤੋਂ ਪਹਿਲਾਂ ਬਾਬਾ ਜੀ (ਹੈੱਡ ਗ੍ਰੰਥੀ) ਵੱਲੋਂ ਸਾਰੇ ਕੰਮਾਂ ਕਾਰਜਾਂ ਦੀ ਕਾਮਯਾਬੀ ਲਈ ਅਰਦਾਸ ਕੀਤੀ। ਇਸ ਮੌਕੇ ਬਾਲ ਯੋਗੀ ਬਾਬਾ ਪ੍ਰਗਟ ਨਾਥ ਚੇਅਰਮੈਨ ਸ਼ਰਾਈਨ ਬੋਰਡ ਵਾਲਮੀਕਿ ਆਸ਼ਰਮ ਅੰਮ੍ਰਿਤਸਰ ਵੱਲੋਂ ਉਚੇਚੇ ਤੌਰ ’ਤੇ ਹਾਜ਼ਰ ਹੋ ਕੇ ਪਰਬਤ ਪਾਲ ਸਿੰਘ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ। ਤੇਜਿੰਦਰ ਕੁਮਾਰ ਜ਼ਿਲ੍ਹਾ ਮੰਡੀ ਅਫ਼ਸਰ ਜਲੰਧਰ ਤੇ ਗੁਰਦੇਵ ਸਿੰਘ ਮੰਡੀ ਸੁਪਰਵਾਈਜ਼ਰ ਵੱਲੋਂ ਕਾਨੂੰਨ ਅਨੁਸਾਰ ਨਵ-ਨਿਯੁਕਤ ਚੇਅਰਮੈਨ ਦੇ ਚਾਰਜ ਲੈਣ ਦੀ ਪ੍ਰਕਿਰਿਆ ਨੂੰ ਪੂਰਾ ਕਰਵਾਇਆ। ਇਸ ਮੌਕੇ ’ਤੇ ਹਾਜ਼ਰ ਲੋਕਾਂ ’ਚੋਂ ਬਲਬੀਰ ਸਿੰਘ ਪਾਲਾ ਜਲਾਲਪੁਰ ਹਲਕਾ ਇੰਨਚਾਰਜ (ਆਪ), ਹਰਜਿੰਦਰ ਸਿੰਘ ਸੰਗਠਨ ਇੰਚਾਰਜ ਤੇ ਵਾਈਸ ਚੇਅਰਮੈਨ ਬੈਕਵਰਡ ਕਾਰਪੋਰੇਸ਼ਨ ਪੰਜਾਬ, ਲਹਿੰਬਰ ਸਿੰਘ ਭੱਟੀ ਕੌਂਸਲਰ ਪਤੀ ਤੇ ਬਲਾਕ ਪ੍ਰਧਾਨ ਐੱਸਸੀ ਵਿੰਗ, ਰਣਜੀਤ ਸਿੰਘ ਕੌਂਸਲਰ ਪਤੀ, ਬੌਬੀ ਗ੍ਰੋਵਰ ਐੱਮਸੀ ਸ਼ਾਹਕੋਟ, ਗੁਰਪ੍ਰੀਤ ਮਠਾੜੂ ਚੇਅਰਮੈਨ ਰਾਮਗੜ੍ਹੀਆ ਵੈੱਲਫੇਅਰ ਬੋਰਡ, ਮਾ. ਕੁਲਵਿੰਦਰ ਸਿੰਘ, ਸਰਬਜੀਤ ਸਿੰਘ ਕੌਂਸਲਰ, ਸੋਮ ਨਾਥ ਪ੍ਰਧਾਨ ਨਗਰ ਪੰਚਾਇਤ ਲੋਹੀਆਂ ਖ਼ਾਸ ਤੇ ਅਮਨਦੀਪ ਸਿੰਘ ਮੰਡੀ ਸੁਪਰਵਾਈਜ਼ਰ ਸ਼ਾਹਕੋਟ ਵੀ ਮੌਜੂਦ ਸਨ।