- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਭਾਤ ਫੇਰੀਆਂ ’ਚ ਫ਼ਲਸਤੀਨ ’ਚ ਮਾਰੇ ਗਏ ਬੱਚਿਆਂ ਨੂੰ ਕੀਤਾ ਗਿਆ ਯਾਦ

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਆਗਮਨ ‘ਤੇ ਪਿੰਡ ਸੀਚੇਵਾਲ ਕੱਢੀਆਂ ਜਾ ਰਹੀਆਂ ਪ੍ਰਭਾਤ ਫੇਰੀਆਂ ਵਿੱਚ ਫਲਸਤੀਨ ਵਿੱਚ ਮਾਰੇ ਗਏ ਬੱਚਿਆਂ ਨੂੰ ਯਾਦ ਕੀਤਾ ਗਿਆ। ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪ੍ਰਭਾਤ ਫੇਰੀਆਂ ਵਿੱਚ ਜਿੱਥੇ ਪੌਣ-ਪਾਣੀ, ਧਰਤੀ ਨੂੰ ਪ੍ਰਦੂਸ਼ਣ ਮੁਕਤ ਕਰਨ ਦਾ ਸੱਦਾ ਦੇ ਰਹੇ ਹਨ, ਉਥੇ ਹੀ ਉਹ ਇਜ਼ਰਾਇਲ ਵੱਲੋਂ ਫਲਸਤੀਨ ਵਿੱਚ ਮਚਾਈ ਗਈ ਤਬਾਹੀ ਦੌਰਾਨ ਮਾਰੇ ਗਏ ਬੱਚਿਆਂ ਨੂੰ ਯਾਦ ਕਰ ਰਹੇ ਹਨ। ਉਨ੍ਹਾਂ ਫਲਸਤੀਨ ਦੇ ਹਸਪਤਾਲਾਂ ਅਤੇ ਖਾਣੇ ਲਈ ਲਾਈਨ ਵਿੱਚ ਲੱਗੇ ਬੱਚਿਆਂ ’ਤੇ ਇਜ਼ਰਾਇਲ ਵੱਲੋਂ ਕੀਤੀ ਗਈ ਬੰਬਾਰੀ ਦੀ ਸਖ਼ਤ ਅਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਅਮਰੀਕਾ ਅਤੇ ਇਜ਼ਰਾਇਲ ਨੇ ਤਬਾਹੀ ਦਾ ਸਾਮਾਨ ਤਾਂ ਬਹੁਤ ਬਣਾਇਆ ਹੋਇਆ ਹੈ ਪਰ ਉਨ੍ਹਾਂ ਸਾਮਰਾਜੀ ਮੁਲਕਾਂ ਨੂੰ ਦੱਖਣੀ ਅਫਰੀਕਾ ’ਚ ਭੁੱਖ ਤੇ ਪਿਆਸ ਨਾਲ ਮਰਦੇ ਬੱਚੇ ਦਿਖਾਈ ਕਿਉਂ ਨਹੀਂ ਦਿੰਦੇ। ਉਨ੍ਹਾਂ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ ਦੇ ਵਰਤੇ ਗਏ ਪਾਣੀਆਂ ਨੂੰ ਮੁੜ ਵਰਤੋਂ ਵਿੱਚ ਲਿਆਉਣ ਦਾ ਜਿਹੜਾ ‘ਸੀਚੇਵਾਲ -ਮਾਡਲ’ ਸਥਾਪਿਤ ਕੀਤਾ ਹੈ, ਉਸ ਨਾਲ ਖੇਤੀ ਪ੍ਰਧਾਨ ਸੂਬਿਆਂ ਵਿੱਚ ਵੱਡੇ ਪੱਧਰ ‘ਤੇ ਧਰਤੀ ਹੇਠਲੇ ਪਾਣੀ ਦੀ ਬਚਤ ਹੋਵੇਗੀ।