- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਹਤ ਵਿਭਾਗ ਵੱਲੋਂ ਨਸ਼ੇ ਦੀ ਰੋਕਥਾਮ ਤੇ ਨਸ਼ਾ ਪ੍ਰਭਾਵਿਤ ਵਿਅਕਤੀਆਂ ਦੇ ਮੁੜ ਵਸੇਬੇ ਲਈ ਉਪਰਾਲੇ ਜਾਰੀ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੀ ਰੋਕਥਾਮ, ਨਸ਼ਾ ਪ੍ਰਭਾਵਿਤ ਵਿਅਕਤੀਆਂ ਦੀ ਪਛਾਣ, ਇਲਾਜ ਅਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਲਗਾਤਾਰ ਠੋਸ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਡਰੱਗ ਹਾਟਸਪਾਟ ਖੇਤਰਾਂ ਵਿੱਚ ਸਿਹਤ ਜਾਂਚ ਕੈਂਪ, ਜਾਗਰੂਕਤਾ ਸਰਗਰਮੀਆਂ ਅਤੇ ਸਿਖ਼ਲਾਈ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਤਾਂ ਜੋ ਨਸ਼ੇ ’ਤੇ ਨਿਰਭਰ ਵਿਅਕਤੀਆਂ ਨੂੰ ਢੁੱਕਵਾਂ ਇਲਾਜ ਤੇ ਕਾਊਂਸਲਿੰਗ ਮੁਹੱਈਆ ਕਰਵਾ ਕੇ ਸਮਾਜ ਦੀ ਮੁੱਖ ਧਾਰਾ ਨਾਲ ਜੋੜਿਆ ਜਾ ਸਕੇ। ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਇਕ ਮਹੀਨੇ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਹਾਟਸਪਾਟ ਖੇਤਰਾਂ ਵਿੱਚ 47 ਸਿਹਤ ਜਾਂਚ ਕੈਂਪ ਲਗਾਏ ਗਏ, ਜਿਨ੍ਹਾਂ ਦੌਰਾਨ 1087 ਵਿਅਕਤੀਆਂ ਦੀ ਸਿਹਤ ਜਾਂਚ ਕੀਤੀ ਗਈ।