- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜਲੰਧਰ ਵਿਖੇ 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦਾ ਉਦਘਾਟਨ

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਬੁੱਧਵਾਰ ਨੂੰ ਲਾਡੋਵਾਲੀ ਰੋਡ ਸਥਿਤ ‘ਸਕੂਲ ਆਫ਼ ਐਮੀਨੈਂਸ’ ਵਿਖੇ 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ (2026-27) ਦਾ ਰਸਮੀ ਉਦਘਾਟਨ ਕੀਤਾ। ਸਕੂਲ ਸਿੱਖਿਆ ਵਿਭਾਗ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ, ਜਲੰਧਰ ਵੱਲੋਂ ਕਰਵਾਏ ਜਾ ਰਹੇ ਇਸ ਟੂਰਨਾਮੈਂਟ ’ਚ 11 ਨਵੰਬਰ ਤੋਂ 14 ਨਵੰਬਰ, 2026 ਤੱਕ ਕੁਰਾਸ਼ ਤੇ ਮਾਰਸ਼ਲ ਆਰਟਸ ਦੇ ਮੁਕਾਬਲੇ ਹੋਣਗੇ। ਇਨ੍ਹਾਂ ਮੁਕਾਬਲਿਆਂ ’ਚ ਖਿਡਾਰੀ ਅੰਡਰ-14, ਅੰਡਰ-17 ਤੇ ਅੰਡਰ-19 (ਲੜਕੇ) ਵਰਗਾਂ ’ਚ ਹਿੱਸਾ ਲੈ ਰਹੇ ਹਨ। ਕੈਬਨਿਟ ਮੰਤਰੀ ਨੇ ਹਾਕੀ ਪੰਜਾਬ ਦੇ ਪ੍ਰਧਾਨ ਤੇ ‘ਆਪ’ ਦੇ ਸੀਨੀਅਰ ਆਗੂ ਨਿਤਿਨ ਕੋਹਲੀ ਸਮੇਤ ਰਿਬਨ ਕੱਟ ਕੇ ਇਸ ਖੇਡ ਸਮਾਗਮ ਦੀ ਰਸਮੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨੌਜਵਾਨ ਭਾਗੀਦਾਰਾਂ ਨੂੰ ਮੁਕਾਬਲੇ ਦੀ ਭਾਵਨਾ ਵਿਕਸਿਤ ਕਰਨ ਤੇ ਇੱਕ ਜੇਤੂ (ਚੈਂਪੀਅਨ) ਵਰਗੀ ਸੋਚ ਅਪਣਾਉਣ ਲਈ ਉਤਸ਼ਾਹਿਤ ਕੀਤਾ।ਇਸ ਦੌਰਾਨ ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ ਨੇ ਇਨ੍ਹਾਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ’ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।