ਯੁਵਾ ਮੋਰਚਾ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਯੁਵਾ ਮੋਰਚਾ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ
Publish Date: Wed, 11 Nov 2026 07:30 PM (IST)
Updated Date: Wed, 11 Nov 2026 07:33 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਪੀਸੀਐੱਸ ਮੇਨਜ਼ ਪ੍ਰੀਖਿਆ 2025 ’ਚ ਕਥਿਤ ਬੇਨਿਯਮੀਆਂ ਦੇ ਵਿਰੋਧ ’ਚ ਭਾਜਪਾ ਯੁਵਾ ਮੋਰਚਾ ਜਲੰਧਰ ਸ਼ਹਿਰੀ ਨੇ ਜ਼ਿਲ੍ਹਾ ਪ੍ਰਧਾਨ ਸਾਹਿਲ ਸ਼ਰਮਾ ਦੀ ਅਗਵਾਈ ’ਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਵਿਸ਼ਾਲ ਵਿਰੋਧ ਪ੍ਰਦਰਸ਼ਨ ਕੀਤਾ। ਵਿਰੋਧ ਪ੍ਰਦਰਸ਼ਨ ਦੌਰਾਨ ਸੈਂਕੜੇ ਯੁਵਾ ਕਾਰਕੁਨਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ, ਮੁੱਖ ਮੰਤਰੀ ਦਾ ਪੁਤਲਾ ਸਾੜਿਆ ਤੇ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਸੌਂਪਿਆ, ਜਿਸ ’ਚ ਪੂਰੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਾਹਿਲ ਸ਼ਰਮਾ ਨੇ ਕਿਹਾ ਕਿ ਇੱਕੋ ਪ੍ਰੀਖਿਆ ਕੇਂਦਰ ’ਚ ਵੱਡੀ ਗਿਣਤੀ ’ਚ ਚੁਣੇ ਗਏ ਉਮੀਦਵਾਰਾਂ, ਇਕੋ ਪ੍ਰੀਖਿਆ ਹਾਲ ’ਚ ਕ੍ਰਮਵਾਰ 10 ਤੋਂ 12 ਉਮੀਦਵਾਰਾਂ ਦੀ ਚੋਣ ਤੇ ਕੁਝ ਗੈਰਹਾਜ਼ਰ ਉਮੀਦਵਾਰਾਂ ਦੀ ਚੋਣ ਹੋਣ ਦੀਆਂ ਸ਼ਿਕਾਇਤਾਂ ਵੀ ਬਹੁਤ ਚਿੰਤਾਜਨਕ ਹਨ। ਇਹ ਸਾਰੇ ਕਾਰਕ ਪੂਰੀ ਭਰਤੀ ਪ੍ਰਕਿਰਿਆ ਦੀ ਪਾਰਦਰਸ਼ਤਾ ’ਤੇ ਸਵਾਲ ਖੜ੍ਹੇ ਕਰਦੇ ਹਨ। ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਨੇ ਕਿਹਾ ਕਿ ਪੰਜਾਬ ਦੇ ਲੱਖਾਂ ਨੌਜਵਾਨਾਂ ਦਾ ਭਵਿੱਖ ਅਜਿਹੀਆਂ ਪ੍ਰੀਖਿਆਵਾਂ ਦੀ ਨਿਰਪੱਖਤਾ ਨਾਲ ਜੁੜਿਆ ਹੋਇਆ ਹੈ। ਨੌਜਵਾਨਾਂ ਵੱਲੋਂ ਉਠਾਏ ਗਏ ਸਵਾਲਾਂ ਦੇ ਜਵਾਬ ਦੇਣਾ ਤੇ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਭਾਜਪਾ ਯੁਵਾ ਮੋਰਚਾ ਨੌਜਵਾਨਾਂ ਦੇ ਭਵਿੱਖ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਨੂੰ ਬਰਦਾਸ਼ਤ ਨਹੀਂ ਕਰੇਗਾ। ਇਸ ਮੌਕੇ ਭਾਜਪਾ ਜ਼ਿਲ੍ਹਾ ਉਪ ਪ੍ਰਧਾਨ ਮਨੀਸ਼ ਵਿਜ, ਜ਼ਿਲ੍ਹਾ ਇੰਚਾਰਜ ਸੰਜੀਵ ਸ਼ਰਮਾ, ਸੂਬਾ ਯੁਵਾ ਮੋਰਚਾ ਦੇ ਮੈਂਬਰ ਪੰਕਜ ਜੁਲਕਾ, ਯਜੀਤ ਹੁਰੀਆ, ਪੰਕਜ ਲੂਥਰਾ, ਸੂਰਿਆ ਮਿਸ਼ਰਾ, ਵਰੁਣ ਦੂਬੇ, ਹਰਪ੍ਰੀਤ ਸਿੰਘ, ਸਾਹਿਲ ਚੋਪੜਾ, ਚਿਰਾਗ ਡੰਗ, ਗੌਤਮ ਲੂਥਰ, ਸ਼ਿਵਮ ਚੋਪੜਾ, ਨਿਤਿਨ ਪਾਠਕ, ਨੀਰਜ ਗੁਪਤਾ, ਸੰਦੀਪ ਕੁਮਾਰ ਤੇ ਰਾਜਾ, ਅੰਕੁਸ਼ ਅਗਨੀਹੋਤਰੀ ਗੋਪੀ, ਵਿਸ਼ਾਲ, ਹਰਨੇਕ ਬਾਹੂਬਲ, ਬਹਿਬਲ ਸਿੰਘ, ਬਹਿਬਲ ਸਿੰਘ ਆਦਿ ਹਾਜ਼ਰ ਸਨ।