- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
98ਵਾਂ ਮੁੱਖ ਨਗਰ ਕੀਰਤਨ ਲਈ ਵਾਤਾਵਰਣ ਸੰਭਾਲ ਲਈ ਬੂਟੇ ਵੰਡਣ ਵਾਲੀ ਸੰਸਥਾਵਾਂ ਅਤੇ ਸਕੂਲਾਂ ਨੂੰ ਵੀ

ਅਮਰਜੀਤ ਸਿੰਘ ਵੇਹਗਲ ਪੰਜਾਬੀ ਜਾਗਰਣ ਜਲੰਧਰ
ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ 21 ਨਵੰਬਰ ਸ਼ਨਿੱਚਰਵਾਰ ਨੂੰ ਜਲੰਧਰ ਸ਼ਹਿਰ ਦਾ ਮੁੱਖ ਨਗਰ ਕੀਰਤਨ ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵਲੋ ਸਿੰਘ ਸਭਾਵਾਂ, ਧਾਰਮਿਕ ਜੱਥੇਬੰਦੀਆ, ਨਿਹੰਗ ਸਿੰਘ ਜਥੇਬੰਦੀਆ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਸਜਾਇਆ ਜਾ ਰਿਹਾ ਹੈ। ਜੋ ਕਿ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ ਤੋ ਆਰੰਭ ਹੋਕੇ ਸ਼ਹਿਰ ਦੇ ਪੁਰਾਤਨ ਰੂਟ ਤੋ ਹੁੰਦੇ ਹੋਏ ਰਾਤ ਨੂੰ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵਿਖੇ ਸਮਾਪਤ ਹੋਵੇਗਾ। ਇਸ ਸਬੰਧੀ ਪ੍ਰਬੰਧਕਾਂ ਨੇ ਜੁਆਇੰਟ ਐਕਸ਼ਨ ਕਮੇਟੀ ਮਾਡਲ ਟਾਊਨ ਜਲੰਧਰ ਦੇ ਵਰਿੰਦਰ ਮਲਿਕ, ਚੇਅਰਮੈਨ ਜਸਵਿੰਦਰ ਸਿੰਘ ਸਾਹਨੀ, ਪ੍ਰਧਾਨ ਲਲਿਤ ਕੁਮਾਰ ਤਿੱਖਾ ਅਤੇ ਸਤਵੰਤਰ ਚਾਵਲਾ ਨੂੰ ਸੱਦਾ ਪੱਤਰ ਦਿਤਾ। ਇਸ ਮੌਕੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਪਰਮਿੰਦਰ ਸਿੰਘ ਦਸਮੇਸ਼ ਨਗਰ, ਪ੍ਰਬੰਧਕ ਕਮੇਟੀ ਗੁਰਦਵਾਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ, ਦਵਿੰਦਰ ਸਿੰਘ ਰਿਆਤ, ਸਤਪਾਲ ਸਿੰਘ ਸਿਦਕੀ, ਹਰਜੋਤ ਸਿੰਘ ਲੱਕੀ, ਕੁਲਜੀਤ ਸਿੰਘ ਚਾਵਲਾ ਦਿ ਸ਼ਾਮਿਲ ਸਨ।