ਭਰੂਣ ਹੱਤਿਆ ਗੰਭੀਰ ਸਮਾਜਿਕ ਬੁਰਾਈ, ਇਸ ਨੂੰ ਖਤਮ ਕਰਨ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਜ਼ਰੂਰੀ : ਸਿਵਲ ਸਰਜਨ ਭਰੂਣ ਹੱਤਿਆ ਇਕ ਗੰਭੀਰ ਸਮਾਜਿਕ ਬੁਰਾਈ, ਇਸ ਨੂੰ ਖਤਮ
Publish Date: Fri, 13 Nov 2026 06:30 PM (IST)
Updated Date: Fri, 13 Nov 2026 06:33 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਜ਼ਿਲ੍ਹੇ ’ਚ ਪੀਸੀ-ਪੀਐੱਨਡੀਟੀ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਦੀ ਵਚਨਬੱਧਤਾ ਨੂੰ ਮੁੱਖ ਰੱਖਦਿਆਂ ਸਿਵਲ ਸਰਜਨ ਡਾ. ਰਾਜੇਸ਼ ਗਰਗ ਦੀ ਅਗਵਾਈ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਪੀਸੀ-ਪੀਐੱਨਡੀਟੀ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਹੋਈ। ਇਸ ਦੌਰਾਨ ਸਿਵਲ ਸਰਜਨ ਵੱਲੋਂ ਜ਼ਿਲ੍ਹੇ ’ਚ ਲਿੰਗ ਅਨੁਪਾਤ ’ਚ ਹੋਰ ਸੁਧਾਰ ਲਿਆਉਣ ਤੇ ਪ੍ਰੀ-ਕਨਸੈਪਸ਼ਨ ਤੇ ਪ੍ਰੀ-ਨੇਟਲ ਡਾਇਗਨੋਸਟਿਕ ਤਕਨੀਕ (ਪੀਸੀ-ਪੀਐੱਨਡੀਟੀ) ਐਕਟ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਢੁੱਕਵੇਂ ਕਦਮ ਚੁੱਕਣ ਲਈ ਕਿਹਾ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਵਨਿੰਦਰ ਰਿਆੜ, ਡਾ. ਵਰਿੰਦਰ ਕੌਰ ਥਿੰਦ ਐੱਸਐੱਮਓ (ਗਾਇਨੀ), ਐੱਮਡੀ ਮੈਡੀਸਨ ਡਾ. ਅਭਿਨਵ ਸ਼ੂਰ, ਸਹਾਇਕ ਜ਼ਿਲ੍ਹਾ ਅਟਾਰਨੀ ਗਗਨਦੀਪ, ਪਰਵੀਨ ਅਬਰੋਲ ਸੋਸ਼ਲ ਵਰਕਰ, ਰਮਨਪ੍ਰੀਤ ਕੌਰ ਸੋਸ਼ਲ ਵਰਕਰ, ਡੀਪੀਓ ਆਫਿਸ ਤੋਂ ਸੰਦੀਪ ਕੌਰ, ਡਿਪਟੀ ਐੱਮਈਆਈਓ ਅਸੀਮ ਸ਼ਰਮਾ, ਜ਼ਿਲ੍ਹਾ ਪੀਸੀ-ਪੀਐੱਨਡੀਟੀ ਕੋਆਰਡੀਨੇਟਰ ਦੀਪਕ ਬਪੋਰੀਆ ਮੌਜੂਦ ਸਨ। ਇਸ ਮੌਕੇ ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਕਿਹਾ ਮਾਦਾ ਭਰੂਣ ਹੱਤਿਆ ਇਕ ਗੰਭੀਰ ਸਮਾਜਿਕ ਬੁਰਾਈ ਤੇ ਅਮਾਨਵੀ ਅਪਰਾਧ ਹੈ ਤੇ ਇਸ ਬੁਰਾਈ ਨੂੰ ਖਤਮ ਕਰਨ ਲਈ ਹਰ ਵਰਗ ਨੂੰ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਮਾਂ ਦੀ ਕੁੱਖ ’ਚ ਹੀ ਲਿੰਗ ਦੀ ਜਾਂਚ ਕਰਵਾ ਕੇ ਲੜਕੀ ਹੋਣ ’ਤੇ ਉਸ ਨੂੰ ਮਾਰ ਦਿੱਤਾ ਜਾਂਦਾ ਹੈ, ਤਾਂ ਇਹ ਨਾ ਸਿਰਫ਼ ਕੁਦਰਤ ਵਿਰੁੱਧ ਪਾਪ ਹੈ, ਸਗੋਂ ਸਮਾਜਿਕ ਸੰਤੁਲਨ ਨੂੰ ਵੀ ਤਬਾਹ ਕਰਦਾ ਹੈ। ਸਿਵਲ ਸਰਜਨ ਨੇ ਕਿਹਾ ਕਿ ਧੀਆਂ ਨੂੰ ਪੁੱਤਰਾਂ ਵਾਂਗ ਬਰਾਬਰ ਪਿਆਰ, ਸਿੱਖਿਆ ਤੇ ਸਮਾਜ ’ਚ ਅੱਗੇ ਵਧਣ ਦੇ ਸਮਾਨ ਮੌਕੇ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਭਰੂਣ ਦੇ ਲਿੰਗ ਦੀ ਜਾਂਚ ਕਰਵਾਉਣਾ/ਕਰਨਾ ਗੈਰਕਾਨੂੰਨੀ ਹੈ ਤੇ ਇਸ ਜ਼ੁਰਮ ਵਿੱਚ ਪਾਏ ਗਏ ਦੋਸ਼ੀਆਂ ਖ਼ਿਲਾਫ਼ ਪੀਸੀ ਪੀਐੇੱਨਡੀਟੀ ਐਕਟ ਤਹਿਤ ਸਖਤ ਕਾਰਵਾਈ ਕੀਤੀ ਜਾਵੇਗੀ। ਸਿਵਲ ਸਰਜਨ ਡਾ. ਰਾਜੇਸ਼ ਗਰਗ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ 6 ਸਕੈਨ ਸੈਂਟਰਾਂ ਵੱਲੋਂ ਰਜਿਸਟ੍ਰੇਸ਼ਨ ਰੀਨਿਊਅਲ ਕਰਵਾਉਣ ਲਈ ਪ੍ਰਤੀ ਬੇਨਤੀ ਦਿੱਤੀ ਗਈ ਸੀ, ਜਿਨ੍ਹਾਂ ਨੂੰ ਲੋੜੀਂਦੇ ਦਸਤਾਵੇਜ਼ ਪੂਰੇ ਹੋਣ ’ਤੇ ਕਮੇਟੀ ਮੈਂਬਰਾਂ ਵੱਲੋਂ ਪੜਚੋਲ ਕਰਨ ਉਪਰੰਤ ਸਹਿਮਤੀ ਪ੍ਰਗਟਾਉਣ ’ਤੇ ਮਨਜ਼ੂਰੀ ਦੇ ਦਿੱਤੀ ਗਈ। ਜਲੰਧਰ 13 ਨਵੰਬਰ 2026 : ਜ਼ਿਲ੍ਹੇ ’ਚ ਪੀਸੀ-ਪੀਐੱਨਡੀਟੀ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਦੀ ਵਚਨਬੱਧਤਾ ਨੂੰ ਮੁੱਖ ਰੱਖਦਿਆਂ ਸਿਵਲ ਸਰਜਨ ਡਾ. ਰਾਜੇਸ਼ ਗਰਗ ਦੀ ਅਗਵਾਈ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਪੀਸੀ-ਪੀਐੱਨਡੀਟੀ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਹੋਈ। ਇਸ ਦੌਰਾਨ ਸਿਵਲ ਸਰਜਨ ਵੱਲੋਂ ਜ਼ਿਲ੍ਹੇ ’ਚ ਲਿੰਗ ਅਨੁਪਾਤ ’ਚ ਹੋਰ ਸੁਧਾਰ ਲਿਆਉਣ ਤੇ ਪ੍ਰੀ-ਕਨਸੈਪਸ਼ਨ ਤੇ ਪ੍ਰੀ-ਨੇਟਲ ਡਾਇਗਨੋਸਟਿਕ ਤਕਨੀਕ (ਪੀਸੀ- ਪੀਐੱਨਡੀਟੀ) ਐਕਟ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਢੁੱਕਵੇਂ ਕਦਮ ਚੁੱਕਣ ਲਈ ਕਿਹਾ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਵਨਿੰਦਰ ਰਿਆੜ, ਡਾ. ਵਰਿੰਦਰ ਕੌਰ ਥਿੰਦ ਐੱਸਐੱਮਓ (ਗਾਇਨੀ), ਐੱਮਡੀ ਮੈਡੀਸਨ ਡਾ. ਅਭਿਨਵ ਸ਼ੂਰ, ਸਹਾਇਕ ਜ਼ਿਲ੍ਹਾ ਅਟਾਰਨੀ ਗਗਨਦੀਪ, ਪਰਵੀਨ ਅਬਰੋਲ ਸੋਸ਼ਲ ਵਰਕਰ, ਰਮਨਪ੍ਰੀਤ ਕੌਰ ਸੋਸ਼ਲ ਵਰਕਰ, ਡੀਪੀਓ ਆਫਿਸ ਤੋਂ ਸੰਦੀਪ ਕੌਰ, ਡਿਪਟੀ ਐੱਮਈਆਈਓ ਅਸੀਮ ਸ਼ਰਮਾ, ਜ਼ਿਲ੍ਹਾ ਪੀਸੀ-ਪੀਐੱਨਡੀਟੀ ਕੋਆਰਡੀਨੇਟਰ ਦੀਪਕ ਬਪੋਰੀਆ ਮੌਜੂਦ ਸਨ।