- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਸ਼ਾਹਕੋਟ ’ਚ ਪਹੁੰਚ ਰਹੀ ਕਾਂਗਰਸ ਦੀ 'ਜਵਾਨੀ ਸੰਭਾਲ ਸਾਈਕਲ ਯਾਤਰਾ' ਪ੍ਰਤੀ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ- ਸ਼ੇਰੋਵਾਲੀਆ

ਗਿਆਨ ਸੈਦਪੁਰੀ, ਪੰਜਾਬੀ ਜਾਗਰਣ
ਸ਼ਾਹਕੋਟ : ਪੰਜਾਬ ਦੇ ਸਾਬਕਾ ਮੁੱਖ ਮੰਤਰੀ, ਮੈਂਬਰ ਪਾਰਲੀਮੈਂਟ ਤੇ ਕਾਂਗਰਸ ਪਾਰਟੀ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਦੀ ਅਗਵਾਈ ’ਚ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਕਾਂਗਰਸ ਪਾਰਟੀ ਵੱਲੋਂ ਸ਼ੁਰੂ ਕੀਤੀ ਗਈ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦੇ ਸ਼ਾਹਕੋਟ ਹਲਕੇ ਵਿਚ ਪਹੁੰਚਣ ਪ੍ਰਤੀ ਹਲਕਾ ਸ਼ਾਹਕੋਟ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸਬੰਧੀ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਪਿੰਡ ਢੰਡੋਵਾਲ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਨਸ਼ਿਆਂ ਵਿਚ ਡੁੱਬ ਰਹੀ ਪੰਜਾਬ ਦੀ ਜਵਾਨੀ ਨੂੰ ਬਚਾਉਣ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਕਾਂਗਰਸ ਪਾਰਟੀ ਦੀ ਇਸ ਯਾਤਰਾ ਨੂੰ ਲੈ ਕੇ ਸ਼ਾਹਕੋਟ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਹ ਸਾਈਕਲ ਯਾਤਰਾ 12 ਨਵੰਬਰ ਨੂੰ ਹਲਕਾ ਚਮਕੌਰ ਸਾਹਿਬ ਤੋਂ ਸ਼ੁਰੂ ਹੋਈ ਸੀ, ਜੋ 14 ਨਵੰਬਰ ਨੂੰ ਹਲਕਾ ਸ਼ਾਹਕੋਟ ਵਿਚ ਪਹੁੰਚੇਗੀ। ਉਨ੍ਹਾਂ ਕਿਹਾ ਕਿ ਸ਼ਾਹਕੋਟ ਹਲਕੇ ’ਚ ਪਹੁੰਚਣ ’ਤੇ ਪਿੰਡ ਪੰਡੋਰੀ ’ਚ ਸਵਾਗਤ ਕਰਨ ਉਪਰੰਤ ਇਸ ਸਾਈਕਲ ਯਾਤਰਾ ਨੂੰ ਵੱਡੇ ਕਾਫ਼ਲੇ ਦੀ ਅਗਵਾਈ ਵਿਚ ਹਲਕੇ ਦੇ ਵੱਖ-ਵੱਖ ਬਲਾਕਾਂ ’ਚ ਲਿਜਾਇਆ ਜਾਵੇਗਾ। ਇਸ ਦੌਰਾਨ ਪਿੰਡ ਢੰਡੋਵਾਲ ਵਿਚ ਕੀਤੇ ਜਾਣ ਵਾਲੇ ਇਕੱਠ ਨੂੰ ਯਾਤਰਾ ਦੇ ਨਾਲ ਆਏ ਸੀਨੀਅਰ ਆਗੂ ਸੰਬੋਧਨ ਕਰਨਗੇ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਤਹਿਤ ਇਹ ਸਾਈਕਲ ਯਾਤਰਾ ਸੂਬੇ ਦੇ 27 ਹਲਕਿਆਂ ’ਚ ਜਾਵੇਗੀ ਤੇ ਲੋਕਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰੇਗੀ। ਸ਼ੇਰੋਵਾਲੀਆ ਨੇ ਕਿਹਾ ਕਿ ਪੰਜਾਬ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨਾਲਾਇਕੀ ਕਾਰਨ ਅੱਜ ਪੰਜਾਬ ਦੀ ਜਵਾਨੀ ਨਸ਼ਿਆਂ ਵਿਚ ਗ਼ਲਤਾਨ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ੇ, ਗੈਂਗਸਟਰਵਾਦ ਤੇ ਭ੍ਰਿਸ਼ਟਾਚਾਰ ਵਿਚ ਪੂਰੀ ਚਰਮ ਸੀਮਾ ’ਤੇ ਹੈ, ਜਦਕਿ ਸੂਬੇ ਦਾ ਮੁੱਖ ਮੰਤਰੀ ਗ਼ਲਤ ਬਿਆਨਬਾਜ਼ੀ ਰਾਹੀਂ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ। ਵਿਧਾਇਕ ਸ਼ੇਰੋਵਾਲੀਆ ਨੇ ਕਿਹਾ ਕਿ ਸਿਰਫ਼ ਕਾਂਗਰਸ ਪਾਰਟੀ ਦੀ ਸਰਕਾਰ ਹੀ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ’ਤੇ ਤੋਰ ਸਕਦੀ ਹੈ ਤੇ ਆਉਂਦੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਦੇ ਲੋਕ ਕਾਂਗਰਸ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ। ਲਾਡੀ ਸ਼ੇਰੋਵਾਲੀਆ ਨੇ ਹਲਕਾ ਸ਼ਾਹਕੋਟ ਦੇ ਸਮੂਹ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਭਲਕੇ ਆਉਣ ਵਾਲੀ ਸਾਈਕਲ ਯਾਤਰਾ ’ਚ ਵੱਡੀ ਗਿਣਤੀ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਅਸ਼ਵਿੰਦਰ ਪਾਲ ਸਿੰਘ ਖਹਿਰਾ ਸਾਬਕਾ ਚੇਅਰਮੈਨ ਸ਼ੂਗਰ ਮਿੱਲ, ਸੁਰਿੰਦਰਜੀਤ ਸਿੰਘ ਚੱਠਾ ਬਲਾਕ ਪ੍ਰਧਾਨ ਕਾਂਗਰਸ, ਜਗਤਾਰ ਸਿੰਘ ਖਾਲਸਾ ਸਾਬਕਾ ਪ੍ਰਧਾਨ ਕੋਆਪ੍ਰੇਟਿਵ ਸੁਸਾਇਟੀ ਢੰਡੋਵਾਲ, ਪਹਿਲਵਾਨ ਨਛੱਤਰ ਸਿੰਘ ਸੱਤੀ ਢੰਡੋਵਾਲ, ਸੁਖਦੀਪ ਸਿੰਘ ਸੋਨੂੰ ਕੰਗ ਪੀਏ, ਰਾਕੇਸ਼ ਬੰਟੀ ਬਠੱਲਾ ਜ਼ਿਲ੍ਹਾ ਵਾਈਸ ਪ੍ਰਧਾਨ, ਸੁਖਦੇਵ ਰਾਜ ਸਾਬਕਾ ਸਰਪੰਚ ਨੰਗਲ ਅੰਬੀਆਂ, ਜਗਦਮਨਪ੍ਰੀਤ ਸਿੰਘ ਨੰਬਰਦਾਰ ਕਾਕੜਾ, ਸੇਵਾਮੁਕਤ ਪ੍ਰਿੰਸੀਪਲ ਧਰਮਪਾਲ ਨੰਗਲ ਅੰਬੀਆਂ, ਗੁਰਪ੍ਰੀਤ ਸਿੰਘ ਸੰਧੂ, ਬਲਜਿੰਦਰ ਸਿੰਘ ਭੋਲਾ, ਜਸਵੀਰ ਸਿੰਘ ਲੱਬੀ, ਗੁਰਜੀਤ ਸਿੰਘ ਕਾਕੜਾ, ਰਵਿੰਦਰ ਸਿੰਘ ਸਰਪੰਚ ਕੋਟਲਾ ਸੂਰਜ ਮੱਲ, ਗੁਰਨਾਮ ਸਿੰਘ ਸਾਬਕਾ ਸਰਪੰਚ ਕੋਟਲਾ ਸੂਰਜ ਮੱਲ, ਬਿਕਰਮਜੀਤ ਸਿੰਘ ਬਿੱਕਾ ਕੰਨੀਆਂ, ਅਸ਼ਵਨੀ ਪ੍ਰਧਾਨ ਕਾਕੜਾ, ਅਸ਼ੋਕ ਕੁਮਾਰ ਢੰਡੋਵਾਲ, ਕੌਸ਼ਲ ਢੰਡੋਵਾਲ, ਅਮਨਦੀਪ ਸੈਦਪੁਰੀ, ਡਾ. ਰਾਜੇਸ਼ ਚੌਹਾਨ ਆਦਿ ਹਾਜ਼ਰ ਸਨ।