- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਿਵ ਜੋਤੀ ਪਬਲਿਕ ਸਕੂਲ ਵਿਦਿਆਰਥੀਆਂ ਦੇ ਕਵਿਤਾ ਮੁਕਾਬਲੇ ਕਰਵਾਏ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਸ਼ਿਵ ਜੋਤੀ ਪਬਲਿਕ ਸਕੂਲ ਦੇ ਪ੍ਰਬੰਧਕ ਤੇ ਪ੍ਰਿੰਸੀਪਲ ਪ੍ਰਵੀਨ ਸ਼ੈਲੀ ਦੀ ਅਗਵਾਈ ਹੇਠ ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਲਈ ‘ਅੰਤਰ-ਸਦਨ ਅੰਗਰੇਜ਼ੀ ਕਵਿਤਾ ਪਾਠ ਮੁਕਾਬਲਾ’ ਕਰਵਾਇਆ ਗਿਆ। ਇਸ ’ਚ 88 ਚੁਣੇ ਹੋਏ ਵਿਦਿਆਰਥੀਆਂ ਨੇ ਹਿੱਸਾ ਲਿਆ। ਉਨ੍ਹਾਂ ਨੇ ‘ਕੁਦਰਤ ਦੇ ਅਜੂਬੇ’ ਤੇ ‘ਮੇਰਾ ਦੇਸ਼, ਮੇਰਾ ਮਾਣ’ ਵਰਗੇ ਵਿਸ਼ਿਆਂ ’ਤੇ ਆਧਾਰਿਤ ਕਵਿਤਾਵਾਂ ਰਾਹੀਂ ਕੁਦਰਤ ਪ੍ਰਤੀ ਪਿਆਰ, ਵਾਤਾਵਰਣ ਸੰਭਾਲ ਪ੍ਰਤੀ ਵਚਨਬੱਧਤਾ ਤੇ ਦੇਸ਼ ਲਈ ਡੂੰਘਾ ਸਤਿਕਾਰ ਤੇ ਪਿਆਰ ਪ੍ਰਗਟ ਕੀਤਾ। ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ, ਆਤਮ-ਵਿਸ਼ਵਾਸ, ਸੁਰੀਲੀ ਆਵਾਜ਼ ਤੇ ਭਾਵਪੂਰਤ ਅੰਦਾਜ਼ ਨਾਲ ਮੰਚ ’ਤੇ ਆਪਣੀ ਪੇਸ਼ਕਾਰੀ ਦਿੱਤੀ। ਜੱਜਾਂ ਦੇ ਪੈਨਲ ਨੇ ਸਹੀ ਉਚਾਰਨ, ਆਤਮ-ਵਿਸ਼ਵਾਸ ਤੇ ਸਮੁੱਚੀ ਪੇਸ਼ਕਾਰੀ ਵਰਗੇ ਮਾਪਦੰਡਾਂ ਦੇ ਆਧਾਰ ’ਤੇ ਜੇਤੂਆਂ ਦੀ ਚੋਣ ਕੀਤੀ। ਪ੍ਰਿੰਸੀਪਲ ਪ੍ਰਵੀਨ ਸੈਲੀ ਨੇ ਵਾਈਸ ਪ੍ਰਿੰਸੀਪਲ ਰਮਨਦੀਪ ਤੇ ਸਹਾਇਕ ਵਾਈਸ ਪ੍ਰਿੰਸੀਪਲ ਮਮਤਾ ਅਰੋੜਾ ਦੇ ਨਾਲ ਮਿਲ ਕੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਤੇ ਉਨ੍ਹਾਂ ਦੀ ਪ੍ਰਤਿਭਾ ਦੀ ਸ਼ਲਾਘਾ ਕੀਤੀ। ਡਾ. ਵਿਦੁਰ ਜੋਤੀ ਟਰੱਸਟ ਦੇ ਚੇਅਰਮੈਨ ਤੇ ਡਾ. ਸੁਵਿਕ੍ਰਮ ਜੋਤੀ ਮੈਨੇਜਿੰਗ ਕਮੇਟੀ ਦੇ ਚੇਅਰਮੈਨ-ਕਮ-ਮੈਨੇਜਰ ਤੇ ਟਰੱਸਟ ਦੇ ਜਨਰਲ ਸਕੱਤਰ ਨੇ ਵੀ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।