- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਪ੍ਰਾਇਮਰੀ ਸਕੂਲ ਉੱਗੀ ’ਚ ਬਾਲ ਦਿਵਸ ਮਨਾਇਆ

ਅਵਤਾਰ ਰਾਣਾ, ਪੰਜਾਬੀ ਜਾਗਰਣ, ਮੱਲ੍ਹੀਆਂ ਕਲਾਂ : ਪਿੰਡ ਉੱਗੀ ਵਿਖੇ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਐੱਫਐੱਲਐੱਨ ਮੇਲਾ ਤੇ ਬਾਲ ਮੇਲਾ ਮਨਾਇਆ ਗਿਆ ਤਾਂ ਜੋ ਬੱਚਿਆਂ ’ਚ ਸਿਹਤ ਰੁਚੀਆਂ ਪੈਦਾ ਕੀਤੀਆਂ ਜਾ ਸਕਣ। ਇਸ ਮੌਕੇ ਨਵੇਂ ਦਾਖਲੇ ਦਾ ਕਾਊਂਟਰ ਲਗਾਇਆ ਗਿਆ ਤੇ ਮਾਪਿਆਂ ਨੂੰ ਵੱਧ ਤੋਂ ਵੱਧ ਅਗਲੇ ਸੈਸ਼ਨ ਵਾਸਤੇ ਆਪਣੇ ਬੱਚੇ ਦਾਖਲ ਕਰਵਾਉਣ ਵਾਸਤੇ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ। ਸਕੂਲ ਅਧਿਆਪਕਾਂ ਵੱਲੋਂ ਮਾਪਿਆਂ ਵਾਸਤੇ ਵਿਸ਼ੇਸ਼ ਪ੍ਰਦਰਸ਼ਨੀਆਂ ਲਗਾਈਆਂ ਗਈਆਂ, ਜਿਸ ’ਚ ਖੇਡ ਪਟਾਰਾ, ਲਾਇਬ੍ਰੇਰੀ ਲੰਗਰ, ਜਾਦੂ ਪਟਾਰਾ ਆਦਿ ਸ਼ਾਮਲ ਸਨ। ਬੱਚਿਆਂ ਦੇ ਸਰਬਪੱਖੀ ਵਿਕਾਸ ਵਾਸਤੇ ਵੱਖ-ਵੱਖ ਕਾਰਨਰ ਲਗਾਏ ਗਏ ਜਿਵੇਂ ਭਾਵਨਾਤਮਕ ਕਾਰਨਰ ਗਿਆਨਆਤਮਕ ਕਾਰਨਰ ਗੁੱਡੀ ਘਰ ਆਦਿ ਸ਼ਾਮਲ ਸਨ। ਇਸ ਮੌਕੇ ਅਧਿਆਪਕ ਸੰਦੀਪ ਨੇ ਬੱਚਿਆਂ ਨੂੰ ਪੰਡਤ ਜਵਾਹਰ ਲਾਲ ਨਹਿਰੂ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ। ਬੱਚਿਆਂ ਨੂੰ ਸੰਬੋਧਨ ਕਰਦਿਆਂ ਮੁੱਖ ਅਧਿਆਪਕ ਰਵਿੰਦਰ ਸਿੰਘ ਕੰਗ ਸਟੇਟ ਐਵਾਰਡੀ ਨੇ ਕਿਹਾ ਕਿ ਬੱਚਿਆਂ ਦੇ ਸਰਬਪੱਖੀ ਵਿਕਾਸ ਵਾਸਤੇ ਵਿੱਦਿਅਕ ਤੇ ਸੱਭਿਆਚਾਰਕ ਸਰਗਰਮੀਆਂ ਬਹੁਤ ਜ਼ਰੂਰੀ ਹਨ, ਇਨ੍ਹਾਂ ਨਾਲ ਬੱਚਿਆਂ ’ਚ ਕਲਾਤਮਕ ਰੁਚੀਆਂ ਪੈਦਾ ਹੁੰਦੀਆਂ ਹਨ ਤੇ ਬੱਚਿਆਂ ਦੀ ਪੜ੍ਹਾਈ ਪ੍ਰਤੀ ਉਤਸ਼ਾਹ ਪੈਦਾ ਹੁੰਦਾ ਹੈ। ਸੈਂਟਰ ਮੁੱਖ ਅਧਿਆਪਕ ਰਵਿੰਦਰ ਸਿੰਘ ਕੰਗ ਤੇ ਸਮੂਹ ਸਟਾਫ ਵੱਲੋਂ ਬੱਚਿਆਂ ਨੂੰ ਇਨਾਮ ਵੰਡੇ ਗਏ।