- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਪਿੰਡ ਸਰਾਏ ਖ਼ਾਮ ਦੇ 120 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ

ਅਵਤਾਰ ਰਾਣਾ, ਪੰਜਾਬੀ ਜਾਗਰਣ
ਮੱਲ੍ਹੀਆਂ ਕਲਾਂ : ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਪਿੰਡ ਸਰਾਏ ਖ਼ਾਮ ਦੇ 120 ਘਰਾਂ ਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਮਕਾਨਾਂ ਦੇ ਮਾਲਕੀ ਹੱਕ ਪ੍ਰਦਾਨ ਕਰਨ ਲਈ ਰਜਿਸਟਰੀਆਂ ਦੀ ਵੰਡ ਕੀਤੀ ਗਈ। ਇਸ ਸਬੰਧੀ ਪਿੰਡ ਢੱਡਾ ਲਹਿਣਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਹਲਕਾ ਵਿਧਾਇਕਾ ਇੰਦਰਜੀਤ ਕੌਰ ਮਾਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਲਾਭਪਾਤਰੀ ਪਰਿਵਾਰਾਂ ਨੂੰ ਰਜਿਸਟਰੀਆਂ ਤਕਸੀਮ ਕੀਤੀਆਂ। ਇਸ ਮੌਕੇ ਬਲਾਕ ਸੰਮਤੀ ਦੇ ਚੇਅਰਮੈਨ ਚਰਨਜੀਤ ਸਿੰਘ, ਬੀਡੀਪੀਓ ਅਭੈ ਚੰਦਰ, ਨਾਇਬ ਤਹਿਸੀਲਦਾਰ ਤੇ ਹੋਰ ਪ੍ਰਸ਼ਾਸਨਿਕ ਤੇ ਸਮਾਜਿਕ ਸ਼ਖ਼ਸੀਅਤਾਂ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਨੰਬਰਦਾਰ ਤੇ ਮੈਂਬਰ ਪੰਚਾਇਤ ਬਲਵਿੰਦਰ ਸਿੰਘ ਧਾਲੀਵਾਲ, ਸਰਪੰਚ ਹਰਪ੍ਰੀਤ ਕੌਰ ਤੇ ਪਟਵਾਰੀ ਮੰਗਲ ਸਿੰਘ ਨੇ ਵਿਧਾਇਕ ਬੀਬੀ ਇੰਦਰਜੀਤ ਕੌਰ ਮਾਨ ਦੇ ਨਾਲ ਮਿਲ ਕੇ ਲਾਭਪਾਤਰੀਆਂ ਨੂੰ ਰਜਿਸਟਰੀਆਂ ਵੰਡਣ ਦੀ ਪ੍ਰਕਿਰਿਆ ’ਚ ਸਹਿਯੋਗ ਦਿੱਤਾ। ਸਮਾਗਮ ਦੌਰਾਨ ਆਤਮਾ ਸਿੰਘ, ਹਰਜਿੰਦਰ ਸਿੰਘ, ਗੁਰਦੇਵ ਸਿੰਘ, ਚਰਨ ਸਿੰਘ, ਗੁਰਮੁਖ ਸਿੰਘ, ਮੰਗਲ ਸਿੰਘ, ਤਰਸੇਮ ਸਿੰਘ, ਪ੍ਰੀਤਮ ਸਿੰਘ ਸਾਬਕਾ ਮੈਂਬਰ ਪੰਚਾਇਤ, ਮੰਗਲ ਸਿੰਘ ਮੈਂਬਰ ਪੰਚਾਇਤ, ਗੁਰਮੇਲ ਸਿੰਘ ਸਾਬਕਾ ਸਰਪੰਚ, ਹਰਪਾਲ ਸਿੰਘ, ਕਰਨੈਲ ਸਿੰਘ, ਸੁਰਜੀਤ ਸਿੰਘ ਸਮੇਤ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ। ਇਸ ਯੋਜਨਾ ਤਹਿਤ ਮਾਲਕੀ ਹੱਕ ਮਿਲਣ ਨਾਲ 120 ਪਰਿਵਾਰਾਂ ਨੂੰ ਆਪਣੇ ਘਰਾਂ ਸਬੰਧੀ ਕਾਨੂੰਨੀ ਮਾਲਕੀ ਦਾ ਹੱਕ ਪ੍ਰਾਪਤ ਹੋਇਆ ਹੈ, ਜਿਸ ਨਾਲ ਉਨ੍ਹਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।