- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਗੁਰਪੁਰਬ ਨੂੰ ਸਮਰਪਿਤ

ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਭਾਜਪਾ ਜਲੰਧਰ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਅਗਵਾਈ ’ਚ ਭਾਜਪਾ ਆਗੂਆਂ ਤੇ ਵਰਕਰਾਂ ਨੇ ਭਾਜਪਾ ਦੇ ਰਾਸ਼ਟਰੀ ਉਪ ਪ੍ਰਧਾਨ ਲਾਲ ਸਿੰਘ ਆਰੀਆ ਦਾ ਸ਼ਾਨਦਾਰ ਸਵਾਗਤ ਕੀਤਾ, ਜੋ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਗੁਰਪੁਰਬ ਨੂੰ ਸਮਰਪਿਤ ਸ਼੍ਰੀ ਗੁਰੂ ਰਵਿਦਾਸ ਸਮਾਜਿਕ ਸਮਰਸਾਤਾ ਸੰਕਲਪ ਯਾਤਰਾ ਦੀਆਂ ਤਿਆਰੀਆਂ ਤੇ ਪ੍ਰੋਗਰਾਮਾਂ ਬਾਰੇ ਚਰਚਾ ਕਰਨ ਲਈ ਜਲੰਧਰ ਪਹੁੰਚੇ ਸਨ। ਇਸ ਮੌਕੇ ਪੰਜਾਬ ਭਾਜਪਾ ਐੱਸਸੀ ਮੋਰਚਾ ਦੇ ਪ੍ਰਧਾਨ ਸ਼ੀਤਲ ਅੰਗੁਰਾਲ, ਪੰਜਾਬ ਭਾਜਪਾ ਦੇ ਉਪ ਪ੍ਰਧਾਨ ਸੁਸ਼ੀਲ ਰਿੰਕੂ, ਸਾਬਕਾ ਵਿਧਾਇਕ ਕੇਡੀ ਭੰਡਾਰੀ, ਸਰਬਜੀਤ ਮੱਕੜ, ਸੂਬਾ ਸਕੱਤਰ ਅਮਰਜੀਤ ਅਮਰੀ, ਪੰਜਾਬ ਭਾਜਪਾ ਕਾਰਜਕਾਰਨੀ ਮੈਂਬਰ ਤੇ ਸੀਨੀਅਰ ਆਗੂ ਦਿਨੇਸ਼ ਢੱਲ ਤੇ ਜ਼ਿਲ੍ਹਾ ਜਨਰਲ ਸਕੱਤਰ ਦੀਪਕ ਤੇਲੂ ਸਮੇਤ ਕਈ ਹੋਰ ਸੀਨੀਅਰ ਆਗੂ ਅਤੇ ਵਰਕਰ ਮੌਜੂਦ ਸਨ।
ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਗੁਰਪੁਰਬ ਨੂੰ ਸਮਰਪਿਤ ਸ਼੍ਰੀ ਗੁਰੂ ਰਵਿਦਾਸ ਸਮਾਜਿਕ ਸਦਭਾਵਨਾ ਸੰਕਲਪ ਯਾਤਰਾ ਬੁੱਧਵਾਰ, 18 ਨਵੰਬਰ ਨੂੰ ਜਲੰਧਰ ਦੇ ਰਾਏਪੁਰ ਰਸੂਲਪੁਰ-ਧੋਗੜੀ ਖੇਤਰ ਤੋਂ ਸ਼ੁਰੂ ਹੋਵੇਗੀ। ਪੰਜ ਦਿਨਾਂ ਤੱਕ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚੋਂ ਲੰਘਣ ਤੋਂ ਬਾਅਦ, ਯਾਤਰਾ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚੋਂ ਲੰਘਦੀ ਹੋਈ 3 ਦਸੰਬਰ ਨੂੰ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਸਮਾਪਤ ਹੋਵੇਗੀ। ਯਾਤਰਾ ਦਾ ਉਦਘਾਟਨ 18 ਨਵੰਬਰ ਨੂੰ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਜਲੰਧਰ ਤੋਂ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿੱਤਿਆਨਾਥ 3 ਦਸੰਬਰ ਨੂੰ ਵਾਰਾਣਸੀ ਵਿੱਚ ਸਮਾਪਤੀ ਸਮਾਗਮ ਵਿੱਚ ਸ਼ਾਮਲ ਹੋਣਗੇ। ਇਸ ਮੌਕੇ ਅਸ਼ੋਕ ਸਰੀਨ ਹਿੱਕੀ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਸਾਰੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਨੇ ਸਮਾਜ ਨੂੰ ਸਮਾਨਤਾ, ਭਾਈਚਾਰਾ, ਮਨੁੱਖਤਾ ਅਤੇ ਸਮਾਜਿਕ ਏਕਤਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀ ਵਿਚਾਰਧਾਰਾ ਅੱਜ ਵੀ ਸਮਾਜ ਨੂੰ ਜਾਤ-ਪਾਤ, ਭੇਦਭਾਵ ਅਤੇ ਵਿਤਕਰੇ ਤੋਂ ਉੱਪਰ ਉੱਠ ਕੇ ਇੱਕਜੁੱਟ ਹੋਣ ਲਈ ਪ੍ਰੇਰਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਜਲੰਧਰ ਦੀ ਪਵਿੱਤਰ ਧਰਤੀ ਤੋਂ ਇਸ ਇਤਿਹਾਸਕ ਯਾਤਰਾ ਦਾ ਆਰੰਭ ਪੂਰੇ ਪੰਜਾਬ ਲਈ ਮਾਣ ਅਤੇ ਸਨਮਾਨ ਦੀ ਗੱਲ ਹੈ। ਇਹ ਯਾਤਰਾ ਗੁਰੂ ਮਹਾਰਾਜ ਜੀ ਦੇ ਵਿਚਾਰਾਂ ਅਤੇ ਮਹਾਨ ਸੰਦੇਸ਼ ਨੂੰ ਦੇਸ਼ ਦੇ ਹਰ ਕੋਨੇ ਤੱਕ ਫੈਲਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ। ਇਸ ਮੌਕੇ ਭਾਜਪਾ ਦੇ ਰਾਸ਼ਟਰੀ ਉਪ ਪ੍ਰਧਾਨ ਲਾਲ ਸਿੰਘ ਆਰੀਆ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਜੀਵਨ ਅਤੇ ਸ਼ਬਦ ਸਮਾਜਿਕ ਸਦਭਾਵਨਾ, ਸਮਾਨਤਾ ਅਤੇ ਮਨੁੱਖੀ ਭਲਾਈ ਦਾ ਮਹਾਨ ਸੰਦੇਸ਼ ਦਿੰਦੇ ਹਨ। ਇਸ ਮੌਕੇ ’ਤੇ ਮੌਜੂਦ ਭਾਜਪਾ ਆਗੂਆਂ ਨੇ ਕਿਹਾ ਕਿ ਸਮਾਜਿਕ ਸਮਰਸਤਾ ਸੰਕਲਪ ਯਾਤਰਾ ਗੁਰੂ ਰਵਿਦਾਸ ਮਹਾਰਾਜ ਜੀ ਦੇ ਆਦਰਸ਼ਾਂ ਨੂੰ ਗ੍ਰਹਿਣ ਕਰਨ ਅਤੇ ਸਮਾਜ ਦੇ ਹਰ ਵਰਗ ਨੂੰ ਸਮਾਨਤਾ, ਸਤਿਕਾਰ ਅਤੇ ਭਾਈਚਾਰੇ ਦੇ ਬੰਧਨ ਵਿੱਚ ਜੋੜਨ ਦਾ ਇੱਕ ਮਹੱਤਵਪੂਰਨ ਮਾਧਿਅਮ ਹੋਵੇਗੀ।