ਟਿਕਟ ਮਿਲਣ ’ਤੇ ਟੀਨੂੰ ਨੇ ਦਰਬਾਰ ਕੁੱਲੀ ਵਾਲੇ ਮਸਤ ਕਲੰਦਰ ’ਚ ਟੇਕਿਆ ਮੱਥਾ ਟਿਕਟ ਮਿਲਣ 'ਤੇ ਪਵਨ ਕੁਮਾਰ ਟੀਨੂੰ ਨੇ ਦਰਬਾਰ ਕੁੱਲੀ ਵਾਲੇ ਮਸਤ ਕਲੰਦਰ ਵਿਖੇ ਟੇਕਿਆ ਮੱਥਾ
Publish Date: Fri, 13 Nov 2026 09:31 PM (IST)
Updated Date: Fri, 13 Nov 2026 09:33 PM (IST)
ਲਵਦੀਪ ਬੈਂਸ, ਪੰਜਾਬੀ ਜਾਗਰਣ ਪਤਾਰਾ/ਜਲੰਧਰ ਕੈਂਟ : ਆਮ ਆਦਮੀ ਪਾਰਟੀ (ਆਪ) ਵੱਲੋਂ ਹਲਕਾ ਆਦਮਪੁਰ ਤੋਂ ਇੰਚਾਰਜ ਪਵਨ ਕੁਮਾਰ ਟੀਨੂੰ ਨੂੰ ਪਾਰਟੀ ਦਾ ਉਮੀਦਵਾਰ ਐਲਾਨੇ ਜਾਣ ਅਤੇ ਟਿਕਟ ਮਿਲਣ ਦੀ ਖ਼ੁਸ਼ੀ ਵਿੱਚ ਉਨ੍ਹਾਂ ਨੇ ਧਾਰਮਿਕ ਅਸਥਾਨਾਂ ’ਤੇ ਨਤਮਸਤਕ ਹੋ ਕੇ ਸ਼ੁਕਰਾਨਾ ਅਦਾ ਕਰਨ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਇਸੇ ਕੜੀ ਤਹਿਤ ਪਵਨ ਕੁਮਾਰ ਟੀਨੂੰ ਆਪਣੇ ਸਮਰਥਕਾਂ ਸਮੇਤ ਪਿੰਡ ਜੈਤੇਵਾਲੀ ਸਥਿਤ ਪ੍ਰਸਿੱਧ ਧਾਰਮਿਕ ਅਸਥਾਨ ਦਰਬਾਰ ਕੁੱਲੀ ਵਾਲੇ ਮਸਤ ਕਲੰਦਰ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਦਰਬਾਰ ਵਿਖੇ ਸ਼ਰਧਾ ਭਾਵਨਾ ਨਾਲ ਮੱਥਾ ਟੇਕਿਆ ਅਤੇ ਹਲਕੇ ਦੀ ਸੁੱਖ-ਸ਼ਾਂਤੀ ਤੇ ਤਰੱਕੀ ਲਈ ਅਰਦਾਸ ਕੀਤੀ। ਇਸ ਉਪਰੰਤ ਪਵਨ ਕੁਮਾਰ ਟੀਨੂੰ ਨੇ ਦਰਬਾਰ ਦੇ ਮੌਜੂਦਾ ਗੱਦੀ ਨਸ਼ੀਨ ਸਰਕਾਰ ਕ੍ਰਿਸ਼ਨ ਮੁਰਾਰੀ ਸ਼ਾਹ ਜੀ ਨੂੰ ਗੁਲਦਸਤਾ ਭੇਟ ਕਰ ਕੇ ਉਨ੍ਹਾਂ ਦਾ ਵਿਸ਼ੇਸ਼ ਆਸ਼ੀਰਵਾਦ ਪ੍ਰਾਪਤ ਕੀਤਾ। ਕ੍ਰਿਸ਼ਨ ਮੁਰਾਰੀ ਸ਼ਾਹ ਨੇ ਟੀਨੂੰ ਨੂੰ ਟਿਕਟ ਮਿਲਣ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਚੜ੍ਹਦੀ ਕਲਾ ਤੇ ਸਫ਼ਲਤਾ ਲਈ ਆਸ਼ੀਰਵਾਦ ਦਿੱਤਾ। ਇਸ ਮੌਕੇ ਪੰਜਾਬੀ ਜਾਗਰਣ ਪ੍ਰਤੀਨਿਧੀ ਨਾਲ ਗੱਲਬਾਤ ਕਰਦਿਆਂ ਪਵਨ ਕੁਮਾਰ ਟੀਨੂੰ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੰਤਾਂ-ਮਹਾਪੁਰਸ਼ਾਂ ਦੇ ਆਸ਼ੀਰਵਾਦ ਅਤੇ ਹਲਕਾ ਵਾਸੀਆਂ ਦੇ ਪਿਆਰ ਸਦਕਾ ਉਹ ਆਦਮਪੁਰ ਹਲਕੇ ਦੇ ਸਰਬਪੱਖੀ ਵਿਕਾਸ ਲਈ ਦਿਨ-ਰਾਤ ਇੱਕ ਕਰ ਦੇਣਗੇ। ਇਸ ਮੌਕੇ ਸਾਬਕਾ ਸਰਪੰਚ ਰਛਪਾਲ ਸਿੰਘ ਫੌਜੀ, ਸਤਪਾਲ ਸਿੰਘ ਔਜਲਾ, ਜਸਪਾਲ ਦਿਓਲ, ਪ੍ਰਧਾਨ ਮੱਖਣ ਲਾਲ ਚੋਪੜਾ, ਰਾਮ ਸਰੂਪ ਪਵਾਰ, ਹਰੀ ਸਿੰਘ ਔਜਲਾ ਤੇ ਸੱਤਪਾਲ ਪਵਾਰ ਸਮੇਤ ਹੋਰ ਸੱਜਣਾ ਮੌਜੂਦ ਸਨ।