- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਨਗਰ ਕੀਰਤਨ ਵਿਚ ਸ਼ਮੂਲੀਅਤ ਲਈ ਪ੍ਰਬੰਧਕਾਂ ਨੇ ਜਥੇਬੰਦੀਆਂ ਨੂੰ ਦਿਤਾ ਸੱਦਾ ਪੱਤਰ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ 21 ਨਵੰਬਰ ਸ਼ਨਿਚਰਵਾਰ ਨੂੰ ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵੱਲੋਂ ਸਿੰਘ ਸਭਾਵਾਂ, ਧਾਰਮਿਕ ਜਥੇਬੰਦੀਆਂ, ਨਿਹੰਗ ਸਿੰਘ ਜਥੇਬੰਦੀਆਂ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ 21 ਨਵੰਬਰ ਨੂੰ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ ਤੋ ਆਰੰਭ ਹੋਣ ਵਾਲੇ ਮੁੱਖ ਨਗਰ ਕੀਰਤਨ ਸਬੰਧੀ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਨੇ ਬਾਬਾ ਬਲਬੀਰ ਸਿੰਘ 96 ਕਰੋੜੀ, ਬਾਬਾ ਨਾਗਰ ਸਿੰਘ ਹਰੀਆਂ ਬੇਲਾਂ ਅਤੇ ਬਾਬਾ ਹਰਜੀਤ ਸਿੰਘ ਮਹਿਤਾ ਚੌਕ ਵਾਲਿਆਂ ਨੂੰ ਸੱਦਾ ਪੱਤਰ ਦਿੱਤਾ। ਜਿਸ ’ਤੇ ਮਹਾਪੁਰਸ਼ਾਂ ਨੇ ਕਿਹਾ ਕਿ ਉਹ ਜਲੰਧਰ ਦੇ ਮੁੱਖ ਨਗਰ ਕੀਰਤਨ ਵਿਚ ਜਰੂਰ ਸ਼ਮੂਲੀਅਤ ਕਰਨਗੇ। ਪ੍ਰਬੰਧਕਾਂ ਨੇ ਸੰਗਤਾਂ ਨੂੰ ਪਰਿਵਾਰਾਂ ਸਹਿਤ ਹੁਮ ਹੁਮਾ ਕੇ ਪੁੱਜਣ ਅਤੇ ਗੁਰੂ ਜੱਸ ਸਰਵਣ ਕਰਦਿਆਂ ਪਾਲਕੀ ਸਾਹਿਬ ਨਾਲ ਪੈਦਲ ਚੱਲਣ ਅਤੇ ਨਗਰ ਕੀਰਤਨ ਦਾ ਸੁਨੇਹਾ ਘਰ-ਘਰ ਪਹੁੰਚਾਉਣ ਦੀ ਨਿਮਰਤਾ ਸਹਿਤ ਬੇਨਤੀ ਕੀਤੀ। ਇਸ ਮੌਕੇ ਮੁੱਖ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੁਲਵੰਤ ਸਿੰਘ ਮੰਨਣ, ਪ੍ਰਧਾਨ ਮੋਹਨ ਸਿੰਘ ਢੀਂਡਸਾ, ਪਰਮਿੰਦਰ ਸਿੰਘ ਦਸਮੇਸ਼ ਨਗਰ, ਜਥੇਦਾਰ ਜਗਜੀਤ ਸਿੰਘ ਗਾਬਾ, ਪ੍ਰਬੰਧਕ ਕਮੇਟੀ ਗੁਰਦਵਾਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ, ਦਵਿੰਦਰ ਸਿੰਘ ਰਿਆਤ, ਸੁਖਵਿੰਦਰ ਸਿੰਘ ਮੱਕੜ, ਬਾਬਾ ਅਮਰੀਕ ਸਿੰਘ, ਜਸਕੀਰਤ ਸਿੰਘ ਜੱਸੀ, ਚਰਨਜੀਤ ਸਿੰਘ ਮਿੰਟਾ, ਕੁਲਜੀਤ ਸਿੰਘ ਚਾਵਲਾ, ਤੇਜਬੀਰ ਸਿੰਘ ਬਾਂਸਲ, ਹਰਜੋਤ ਸਿੰਘ ਲੱਕੀ, ਦਿਲਬਾਗ ਸਿੰਘ, ਨਵਦੀਪ ਸਿੰਘ ਗੁਲਾਟੀ, ਹਰਵਿੰਦਰ ਸਿੰਘ ਮੱਖਣ, ਨਿਸ਼ਾਨ ਸਿੰਘ, ਬਾਵਾ ਗਾਬਾ ਆਦਿ ਹਾਜ਼ਰ ਸਨ।