ਪਵਨ ਕੁਮਾਰ ਟੀਨੂੰ ਨੂੰ ਵਿਧਾਇਕ ਦੀ ਟਿਕਟ ਮਿਲਣ ’ਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ : ਟੀਟੂ, ਜੱਸ
ਪਵਨ ਕੁਮਾਰ ਟੀਨੂੰ ਨੂੰ ਵਿਧਾਇਕ ਦੀ ਟਿਕਟ ਮਿਲਣ ’ਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ: ਟੀਟੂ, ਜੱਸ
Publish Date: Sat, 14 Nov 2026 07:00 PM (IST)
Updated Date: Sat, 14 Nov 2026 07:03 PM (IST)
ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ ਭੋਗਪੁਰ : ਹਲਕਾ ਇੰਚਾਰਜ ਆਦਮਪੁਰ ਪਵਨ ਕੁਮਾਰ ਟੀਨੂੰ ਨੂੰ ਵਿਧਾਨ ਸਭਾ ਚੋਣਾਂ ਲਈ ਵਿਧਾਇਕ ਦੀ ਟਿਕਟ ਮਿਲਣ ’ਤੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਮੌਕੇ ਦਲਿਤ ਵੈਲਫੇਅਰ ਬੋਰਡ ਦੇ ਚੇਅਰਮੈਨ ਬੂਟਾ ਸਿੰਘ ਟੀਟੂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਦਿਆਲ ਸਿੰਘ ਜੱਸ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਵਨ ਕੁਮਾਰ ਟੀਨੂੰ ਨੂੰ ਟਿਕਟ ਮਿਲਣਾ ਪਾਰਟੀ ਵਰਕਰਾਂ ਲਈ ਖੁਸ਼ੀ ਅਤੇ ਮਾਣ ਵਾਲੀ ਗੱਲ ਹੈ। ਉਨ੍ਹਾਂ ਦੱਸਿਆ ਕਿ ਟਿਕਟ ਦਾ ਐਲਾਨ ਹੋਣ ਤੋਂ ਬਾਅਦ ਇਲਾਕੇ ਦੇ ਪਾਰਟੀ ਵਰਕਰਾਂ ਵਿੱਚ ਉਤਸ਼ਾਹ ਪਾਇਆ ਜਾ ਰਿਹਾ ਹੈ। ਦੋਵਾਂ ਆਗੂਆਂ ਨੇ ਕਿਹਾ ਕਿ ਪਵਨ ਕੁਮਾਰ ਟੀਨੂੰ ਪਾਰਟੀ ਦੇ ਸੀਨੀਅਰ ਆਗੂ ਹਨ ਅਤੇ ਉਨ੍ਹਾਂ ਨੂੰ ਇਲਾਕੇ ਦੀਆਂ ਸਮੱਸਿਆਵਾਂ ਅਤੇ ਲੋਕਾਂ ਦੀਆਂ ਲੋੜਾਂ ਬਾਰੇ ਚੰਗੀ ਜਾਣਕਾਰੀ ਹੈ। ਬੂਟਾ ਸਿੰਘ ਟੀਟੂ ਅਤੇ ਜਸਦਿਆਲ ਸਿੰਘ ਜੱਸ ਨੇ ਕਿਹਾ ਕਿ ਪਾਰਟੀ ਦੇ ਸਮੂਹ ਵਰਕਰ ਆਪਸੀ ਏਕਤਾ ਅਤੇ ਤਾਲਮੇਲ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਵਰਕਰਾਂ ਵੱਲੋਂ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਤੇ ਪਵਨ ਕੁਮਾਰ ਟੀਨੂੰ ਨੂੰ ਟਿਕਟ ਮਿਲਣ ’ਤੇ ਵਧਾਈ ਦਿੰਦਿਆਂ ਉਨ੍ਹਾਂ ਦੇ ਅਗਲੇ ਸਿਆਸੀ ਸਫ਼ਰ ਲਈ ਸ਼ੁੱਭਕਾਮਨਾਵਾਂ ਦਿੱਤੀਆਂ।