ਨਿਧੀ ਕੋਹਲੀ ਨੇ ਹਰ ਘਰ ਤੱਕ ਪਹੁੰਚਾਈਆਂ ਆਪ ਦੀਆਂ ਸਕੀਮਾਂ ਨਿਧੀ ਕੋਹਲੀ ਨੇ ਜਲੰਧਰ ਸੈਂਟਰਲ ਦੇ ਹਰ ਘਰ ਤੱਕ ਪਹੁੰਚਾਈ ਆਮ ਆਦਮੀ ਪਾਰਟੀ ਦੀ ਮੁਹਿੰਮ,
Publish Date: Sat, 14 Nov 2026 07:08 PM (IST)
Updated Date: Sat, 14 Nov 2026 07:09 PM (IST)
ਤੇਜਿਦੰਰ ਕੌਰ ਥਿੰਦ, ਪੰਜਾਬੀ ਜਾਗਰਣ ਜਲੰਧਰ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਲੰਧਰ ਸੈਂਟਰਲ ਵਿੱਚ ਆਮ ਆਦਮੀ ਪਾਰਟੀ ਦੀ ਜ਼ਮੀਨੀ ਪੱਧਰ ਦੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਦਿਆਂ ਪਾਰਟੀ ਦੇ ਉਮੀਦਵਾਰ ਅਤੇ ਜਲੰਧਰ ਸੈਂਟਰਲ ਦੇ ਹਲਕਾ ਇੰਚਾਰਜ ਨਿਤਿਨ ਕੋਹਲੀ ਦੀ ਪਤਨੀ ਨਿਧੀ ਕੋਹਲੀ ਵੱਲੋਂ ਹਲਕੇ ਵਿੱਚ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਉਹ ਲੋਕਾਂ ਨੂੰ ਪਾਰਟੀ ਅਤੇ ਨਿਤਿਨ ਕੋਹਲੀ ਦਾ ਸਮਰਥਨ ਕਰਨ ਦੀ ਅਪੀਲ ਕਰ ਰਹੇ ਹਨ। ਲੋਕਾਂ ਨਾਲ ਸਿੱਧਾ ਜੁੜਨ ਦੇ ਉਦੇਸ਼ ਨਾਲ ਉਹ ਵੱਖ-ਵੱਖ ਰਿਹਾਇਸ਼ੀ ਇਲਾਕਿਆਂ ਵਿੱਚ ਜਾ ਕੇ ਪਰਿਵਾਰਾਂ ਨਾਲ ਮੁਲਾਕਾਤ ਕਰ ਰਹੇ ਹਨ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਸਰਕਾਰ ਦੇ ਏਜੰਡੇ ਬਾਰੇ ਵਿਚਾਰ-ਵਟਾਂਦਰਾ ਕਰ ਰਹੇ ਹਨ। ਨਿਤਿਨ ਕੋਹਲੀ, ਜੋ ਜਲੰਧਰ ਸੈਂਟਰਲ ਦੇ ਹਲਕਾ ਇੰਚਾਰਜ ਅਤੇ ਹਲਕੇ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਮੁੱਖ ਚਿਹਰੇ ਹਨ, ਲੋਕਾਂ ਨਾਲ ਪਾਰਟੀ ਦੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੇ ਹਨ। ਨਿਧੀ ਕੋਹਲੀ ਦੇ ਨਾਲ ਵਾਰਡ ਨੰਬਰ 5 ਦੀ ਕੌਂਸਲਰ ਨਵਦੀਪ ਕੌਰ, ਸੰਨੀ ਅਤੇ ਰਾਜੀਵ ਵੀ ਮੌਜੂਦ ਹਨ। ਜ਼ਿਕਰਯੋਗ ਹੈ ਕਿ ਇਸ ਮੁਹਿੰਮ ਵਿੱਚ ਮਹਿਲਾ ਸ਼ਕਤੀ ’ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਅਤੇ ਸਮਾਜ ਵਿੱਚ ਔਰਤਾਂ ਦੀ ਅਹਿਮ ਭੂਮਿਕਾ ਅਤੇ ਪੰਜਾਬ ਦੇ ਵਿਕਾਸ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਮਾਨਤਾ ਦਿੱਤੀ ਜਾ ਰਹੀ ਹੈ।