ਗੁਰੂ ਅਮਰਦਾਸ ਪਬਲਿਕ ਸਕੂਲ ’ਚ ਮਨਾਇਆ ਬਾਲ ਦਿਵਸ ਗੁਰੂ ਅਮਰਦਾਸ ਪਬਲਿਕ ਸਕੂਲ ਵਿਖੇ ਮਨਾਇਆ ਬਾਲ ਦਿਵਸ
Publish Date: Sat, 14 Nov 2026 07:18 PM (IST)
Updated Date: Sat, 14 Nov 2026 07:21 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ ਜਲੰਧਰ : ਗੁਰੂ ਅਮਰਦਾਸ ਪਬਲਿਕ ਸਕੂਲ ਮਾਡਲ ਟਾਊਨ ਦੇ ਜੂਨੀਅਰ ਵਿੰਗ ਵਿਖੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਨੂੰ ਸਮਰਪਿਤ ਬਾਲ ਦਿਵਸ ਕਾਰਨੀਵਲ ਲਗਾਈ ਗਈ। ਬੱਚਿਆਂ ਦੇ ਇਸ ਖਾਸ ਦਿਵਸ ਮੌਕੇ ਪ੍ਰਧਾਨ ਮਹਿੰਦਰਜੀਤ ਸਿੰਘ ਨੇ ਕਮੇਟੀ ਮੈਂਬਰ ਡਾ. ਐੱਚਐੱਮ ਹੁਰੀਆ ਅਤੇ ਕੁਲਤਾਰਨ ਸਿੰਘ ਅਨੰਦ ਨਾਲ ਸ਼ਿਰਕਤ ਕੀਤੀ। ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਬਾਲ ਮੇਲੇ ਵਿੱਚ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਵਿਦਿਆਰਥੀਆਂ ਲਈ ਪੀਕ-ਏ-ਬੂ, ਆਪਣੀ ਕਿਸਮਤ ਅਜਮਾਓ, ਫਲਾਵਰ ਹੂਪ ਚੈਲੇੰਜ, ਕੋਆਇਨ ਸਪੈਸ਼ਲ, ਰਿੰਗ ਸੁੱਟੋ, ਪਿੰਗ ਪੌਂਡ ਬਾਲ, ਜੈਕਪਾਰਟ ਜੰਕਸ਼ਨ, ਡਾਰਟ ਗੇਮ, ਤੀਰ-ਅੰਦਾਜ਼ੀ, ਜੰਗਲ ਥੀਮ ਬਾਉਂਸੀ, ਪਿਰਾਮਿਡ ਬਾਉਂਸੀ ਆਦਿ ਬਹੁਤ ਸਾਰੀਆਂ ਵੱਖ-ਵੱਖ ਖੇਡਾਂ ਅਤੇ ਖਾਣ ਪੀਣ ਦੇ ਸਟਾਲਾਂ ਦਾ ਪ੍ਰਬੰਧ ਕੀਤਾ ਗਿਆ। ਪ੍ਰਧਾਨ ਮਹਿੰਦਰਜੀਤ ਸਿੰਘ, ਪ੍ਰਬੰਧਕ ਕਮੇਟੀ, ਪ੍ਰਿੰਸੀਪਲ ਡਾ. ਅਪਰਣਾ ਮਹਿਤਾ ਅਤੇ ਵਾਈਸ ਪ੍ਰਿੰਸੀਪਲ ਜੈਸਮੀਨ ਕੌਰ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਬਾਲ ਦਿਵਸ ਮਨਾਉਣ ਦਾ ਸੰਦੇਸ਼ ਦਿੰਦੇ ਹੋਏ ਕਿਹਾ ਕਿ ਸਭ ਨੂੰ ਇਹ ਪ੍ਰਣ ਕਰਨਾ ਚਾਹੀਦਾ ਹੈ ਕਿ ਸਾਨੂੰ ਬੱਚਿਆਂ ਦੇ ਸੁਨਹਿਰੀ ਭਵਿੱਖ, ਚੰਗੀ ਸਿੱਖਿਆ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਮਿਲ ਕੇ ਕੰਮ ਕਰਨੇ ਚਾਹੀਦੇ ਹਨ ਤਾਂ ਜੋ ਹਰ ਇੱਕ ਬੱਚਾ ਬਿਨਾਂ ਕਿਸੇ ਰੁਕਾਵਟ ਦੇ ਤਰੱਕੀ ਕਰ ਸਕੇ। ਇਸ ਮੌਕੇ ਸਕੂਲ ਨੂੰ ਰੰਗ-ਬਿਰੰਗੀਆਂ ਝੰਡੀਆਂ, ਫੁੱਲਾਂ ਅਤੇ ਗੁਬਾਰਿਆਂ ਨਾਲ ਸਜਾਇਆ ਗਿਆ।