ਡਿਪਸ ਸਕੂਲ ਉੱਗੀ ’ਚ ਬਾਲ ਦਿਵਸ ਮਨਾਇਆ ਡਿਪਸ ਸਕੂਲ ਉੱਗੀ ਵਿਖੇ ਬਾਲ ਦਿਵਸ ਧੂਮ ਧਾਮ ਨਾਲ ਮਨਾਇਆ।
Publish Date: Sat, 14 Nov 2026 07:27 PM (IST)
Updated Date: Sat, 14 Nov 2026 07:30 PM (IST)
ਅਵਤਾਰ ਰਾਣਾ, ਪੰਜਾਬੀ ਜਾਗਰਣ ਮੱਲੀਆਂ ਕਲਾਂ : ਪਿੰਡ ਉੱਗੀ ਦੇ ਹਰਮਨ ਪਿਆਰੇ ਡਿਪਸ ਸਕੂਲ ਵਿਖੇ ਪ੍ਰਿੰਸੀਪਲ ਜੋਤੀ ਥਾਪਰ ਦੀ ਅਗਵਾਈ ਹੇਠ ਬਾਲ ਦਿਵਸ ਬੜੇ ਹੀ ਉਤਸ਼ਾਹ ਅਤੇ ਖੁਸ਼ੀਆਂ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਵਿਦਿਆਰਥੀਆਂ ਲਈ ਵਿਸ਼ੇਸ਼ ਸਭਾ (ਸਪੈਸ਼ਲ ਅਸੈਂਬਲੀ) ਕਰਵਾਈ ਗਈ। ਜਿਸ ਵਿੱਚ ਕਈ ਮਨੋਰੰਜਕ ਅਤੇ ਰਚਨਾਤਮਕ ਸਰਗਰਮੀਆਂ ਕਰਵਾਈਆਂ ਗਈਆਂ। ਅਧਿਆਪਕਾਂ ਵੱਲੋਂ ਬੱਚਿਆਂ ਲਈ ਵਿਸ਼ੇਸ਼ ਪ੍ਰੋਗਰਾਮ ਪੇਸ਼ ਕੀਤਾ ਗਿਆ। ਗੀਤਾਂ, ਨਾਚਾਂ ਅਤੇ ਮਨੋਰੰਜਕ ਖੇਡਾਂ ਨੇ ਸਮਾਗਮ ਨੂੰ ਹੋਰ ਵੀ ਰੰਗੀਨ ਬਣਾ ਦਿੱਤਾ। ਬੱਚਿਆਂ ਨੂੰ ਆਕਟੋਪਸ ਗੇਮ,ਥਰੀ ਲੈਗ ਰੇਸ, ਮਾਇੰਡ ਬੋਡੀ ਕੌਡੀਨੇਸ਼ਨ, ਟੱਗ ਆਫ ਵਾਰ ਅਤੇ ਟਰਟਲ ਰੇਸ ਆਦਿ ਖੇਡਾਂ ਕਰਵਾਈਆਂ ਗਈਆਂ। ਅਧਿਆਪਕਾਂ ਨੇ ਬੱਚਿਆਂ ਨੂੰ ਪਿਆਰ, ਹੌਸਲੇ ਅਤੇ ਪ੍ਰੇਰਨਾਦਾਇਕ ਸੰਦੇਸ਼ ਦਿੱਤੇ। ਸਕੂਲ ਦੀ ਪ੍ਰਿੰਸੀਪਲ ਜਯੋਤੀ ਥਾਪਰ ਨੇ ਬੱਚਿਆਂ ਨੂੰ ਬਾਲ ਦਿਵਸ ਦੀ ਵਧਾਈ ਦਿੰਦਿਆਂ ਉਨ੍ਹਾਂ ਨੂੰ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਦਿਨ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਹੈ। ਬੱਚਿਆਂ ਪ੍ਰਤੀ ਉਨ੍ਹਾਂ ਦੇ ਪਿਆਰ ਅਤੇ ਸਨੇਹਕਾਰ ਨੂੰ ਇਹ ਦਿਨ ਬਾਲ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਹ ਸਮਾਗਮ ਬੱਚਿਆਂ ਲਈ ਬਹੁਤ ਹੀ ਯਾਦਗਾਰ ਅਤੇ ਖੁਸ਼ੀਆਂ ਭਰਿਆ ਰਿਹਾ। ਪ੍ਰਿੰਸੀਪਲ ਮੈਡਮ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਮੌਕੇ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।