ਬੀ ਕੇ ਅਤੇ ਬਾਬੇ ਕੇ ਸਕੂਲ ’ਚ ਲਗਾਇਆ ਬਾਲ ਮੇਲਾ-ਫਨਫਿਜ਼ ਫੇਸਟਾ ਬੀ ਕੇ ਅਤੇ ਬਾਬੇ ਕੇ ਸਕੂਲ ਵਿੱਚ ਲਗਾਇਆ ਬਾਲ ਮੇਲਾ-ਫਨਫਿਜ਼ ਫੇਸਟਾ
Publish Date: Sat, 14 Nov 2026 07:30 PM (IST)
Updated Date: Sat, 14 Nov 2026 07:33 PM (IST)
ਸੁਰਜੀਤ ਸਿੰਘ ਜੰਮੂ, ਪੰਜਾਬੀ ਜਾਗਰਣ ਲੋਹੀਆਂ ਖ਼ਾਸ : ਜਲੰਧਰ-ਫਿਰੋਜ਼ਪੁਰ ਰਾਸ਼ਟਰੀ ਮਾਰਗ ’ਤੇ ਸਥਿਤ ਬੀ ਕੇ ਇੰਟਰਨੈਸ਼ਨਲ ਕਾਨਵੈਂਟ ਸਕੂਲ ਅਤੇ ਬਾਬੇ ਕੇ ਸੀਨੀਅਰ ਸੈਕੰਡਰੀ ਸਕੂਲ, ਵਾੜਾ ਜੋਧ ਸਿੰਘ ਵਿਖੇ ਸੰਤ ਬਾਬਾ ਨਾਹਰ ਸਿੰਘ ਅਤੇ ਸੰਤ ਬਾਬਾ ਕਪੂਰ ਸਿੰਘ ਦੇ ਆਸ਼ੀਰਵਾਦ ਨਾਲ ਬਾਲ ਦਿਵਸ ਦੇ ਮੌਕੇ ’ਤੇ ਬਾਲ ਮੇਲਾ-ਫਨਫਿਜ਼ ਫੇਸਟਾ ਕਰਵਾਇਆ ਗਿਆ। ਇਸ ਮੌਕੇ ਭਾਰਤ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੇ ਜਨਮ ਦਿਹਾੜੇ ’ਤੇ ਨਿੱਘੀ ਸ਼ਰਧਾਂਜਲੀ ਅਰਪਿਤ ਕੀਤੀ ਗਈ ਅਤੇ ਉਨ੍ਹਾਂ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ ਗਈ। ਅਧਿਆਪਕਾਂ ਵੱਲੋਂ ਮੋਬਾਈਲ ਫ਼ੋਨ ਦੀ ਦੁਰਵਰਤੋਂ ਸਬੰਧੀ ਨਿਵੇਕਲੇ ਢੰਗ ਨਾਲ ਕੋਰੀਓਗ੍ਰਾਫ਼ੀ ਪੇਸ਼ ਕਰ ਕੇ ਵਿਦਿਆਰਥੀਆਂ ਨੂੰ ਆਪਣਾ ਸਮਾਂ ਮੋਬਾਈਲ ਫ਼ੋਨ ਤੇ ਵਿਅਰਥ ਨਾ ਗੁਆ ਕੇ ਸਗੋਂ ਮਾਤਾ-ਪਿਤਾ ਅਤੇ ਭੈਣ-ਭਰਾਵਾਂ ਨਾਲ ਬਿਤਾਉਣ ਦਾ ਸੰਦੇਸ਼ ਦਿੱਤਾ ਗਿਆ। ਵਿਦਿਆਰਥੀਆਂ ਦੇ ਮਨੋਰੰਜਨ ਲਈ ਵਿਸ਼ੇਸ਼ ਖੇਡਾਂ (ਗੇਮਜ਼) ਅਤੇ ਖਾਣ-ਪੀਣ ਦੀਆਂ ਵਸਤਾਂ ਦੇ ਸਟਾਲ ਲਗਾਏ ਗਏ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਖ਼ੂਬ ਅਨੰਦ ਮਾਣਿਆ। ਵੱਖ-ਵੱਖ ਖੇਡਾਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ। ਸ਼੍ਰੀ ਸੱਦਾਮ ਖਾਨ ਐੱਮਡੀ, ਅਮਰਜੀਤ ਕੌਰ, ਨੀਤੀਮਾ ਪੁਰੀ ਪ੍ਰਿੰਸੀਪਲ ਵੱਲੋਂ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਆਪਣੀ ਤਾਕਤ ਨੂੰ ਪਛਾਨਣ ਅਤੇ ਸਮਾਜ ਦੇ ਸੁੰਦਰ ਭਵਿੱਖ ਦੇ ਨਿਰਮਾਣ ਵਿੱਚ ਭਰਪੂਰ ਯੋਗਦਾਨ ਦੇਣ ਲਈ ਪ੍ਰੇਰਿਤ ਕੀਤਾ ਗਿਆ।