ਸ਼੍ਰੀ ਗੁਰੂ ਰਵਿਦਾਸ ਜੀ ਦੇ ਜਨਮ ਸ਼ਤਾਬਦੀ ਸਬੰਧੀ ਧਾਰਮਿਕ ਸਮਾਗਮ ’ਚ ਕੀਤੀ ਸ਼ਿਰਕਤ
ਸ਼੍ਰੀ ਗੁਰੂ ਰਵਿਦਾਸ ਜੀ ਦੇ ਜਨਮ ਸ਼ਤਾਬਦੀ ਸਬੰਧੀ ਧਾਰਮਿਕ ਸਮਾਗਮ ਵਿੱਚ ਨੇ ਕੀਤੀ ਸ਼ਿਰਕਤ
Publish Date: Sat, 14 Nov 2026 07:32 PM (IST)
Updated Date: Sat, 14 Nov 2026 07:36 PM (IST)
ਤਜਿੰਦਰਪਾਲ ਸਿੰਘ ਸੰਧਾ, ਪੰਜਾਬੀ ਜਾਗਰਣ ਲੋਹੀਆਂ ਖਾਸ : ਐੱਨਐੱਸ ਕਾਨਵੈਂਟ ਸਕੂਲ ਦੇ ਬੱਚਿਆਂ ਵਲੋ 650 ਸਾਲਾ ਜਨਮ ਸ਼ਤਾਬਦੀ ਦੇ ਸਬੰਧ ਵਿੱਚ ਸ਼੍ਰੀ ਗੁਰੂ ਰਵਿਦਾਸ ਜੀ ਨੂੰ ਯਾਦ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਿਰਕਤ ਕੀਤੀ। ਇਸ ਮੌਕੇ ਸਕੂਲ ਦੇ ਅਧਿਆਪਕ ਸੇਵਾਮੁਕਤ ਕਾਨੂੰਨਗੋ ਸੁਖਦੇਵ ਪਾਲ ਸ਼ਰਮਾ, ਜੋਧਬੀਰ ਸਿੰਘ, ਰੈਨੂੰ, ਗੁਰਜੀਤ ਕੌਰ, ਨਵਦੀਪ ਕੌਰ ਅਤੇ ਕਿਰਨਦੀਪ ਕੌਰ ਸਮੇਤ ਵਿਦਿਆਰਥੀ ਵੀ ਸਮਾਗਮ ਵਿੱਚ ਸ਼ਾਮਲ ਹੋਏ। ਇਸ ਮੌਕੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਵਿਦਿਆਰਥੀਆਂ ਨੂੰ ਮਹਾਨ ਸੰਤਾਂ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਉਣ ਅਤੇ ਉਨ੍ਹਾਂ ਦੇ ਦਿਖਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕਰਨ ਦਾ ਸੰਦੇਸ਼ ਵੀ ਦਿੱਤਾ ਗਿਆ। ਉਨ੍ਹਾਂ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਉਨ੍ਹਾਂ ਵੱਲੋਂ ਸਮਾਜ ਨੂੰ ਦਿੱਤੇ ਗਏ ਬਰਾਬਰਤਾ, ਪ੍ਰੇਮ, ਭਾਈਚਾਰੇ ਅਤੇ ਮਨੁੱਖਤਾ ਦੀ ਸੇਵਾ ਦੇ ਸੰਦੇਸ਼ ਨੂੰ ਯਾਦ ਕੀਤਾ। ਬੱਚਿਆਂ ਨੇ ਇਸ ਧਾਰਮਿਕ ਸਮਾਗਮ ਵਿੱਚ ਚੱਲ ਰਹੇ ਕਥਾ ਵਿਚਾਰਾਂ ਨੂੰ ਸਰਵਣ ਕਰ ਕੇ ਗੁਰਬਾਣੀ ਦਾ ਅਨੰਦ ਮਾਣਿਆ ਤੇ ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਅਮਲ ਕਰਨ ਦਾ ਪ੍ਰਣ ਲਿਆ।