ਫੁਲਵਾੜੀ ਪਬਲਿਕ ਸਕੂਲ ’ਚ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਕੀਤਾ ਯਾਦ ਬਾਲ ਦਿਵਸ ਮੌਕੇ ਫੁਲਵਾੜੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਡਿਤ ਜਵਾਹਰ ਲਾਲ ਨਹਿਰੂ ਜੀ ਨੂੰ ਕੀਤਾ ਗਿਆ ਯਾਦ
Publish Date: Sat, 14 Nov 2026 07:47 PM (IST)
Updated Date: Sat, 14 Nov 2026 07:51 PM (IST)
ਤਜਿੰਦਰਪਾਲ ਸਿੰਘ ਸੰਧਾ, ਪੰਜਾਬੀ ਜਾਗਰਣ ਲੋਹੀਆਂ ਖਾਸ : ਫੁਲਵਾੜੀ ਸਕੂਲ ਵਿੱਚ ਬਾਲ ਦਿਵਸ ਦੀ ਸ਼ੁਰੂਆਤ ਬੱਚਿਆਂ ਦੀਆਂ ਰੰਗਾਰੰਗ ਪੇਸ਼ਕਾਰੀਆਂ ਨਾਲ ਹੋਈ। ਇਸ ਮੌਕੇ ਨੰਨ੍ਹੇ-ਮੁੰਨੇ ਬੱਚਿਆਂ ਵੱਲੋਂ ਮਨਮੋਹਕ ਪੇਸ਼ਕਾਰੀ ਨਾਲ ਸਭ ਦਾ ਦਿਲ ਜਿੱਤ ਲਿਆ। ਇਸ ਤੋਂ ਇਲਾਵਾ ‘ਸੋਹਣੇ ਫੁੱਲ ਫੁਲਵਾੜੀ ਦੇ’ ਸਿਰਲੇਖ ਹੇਠ ਬੱਚਿਆਂ ਵੱਲੋਂ ਵਿਸ਼ੇਸ਼ ਪੇਸ਼ਕਾਰੀ ਕੀਤੀ ਗਈ। ਵਿਦਿਆਰਥੀਆਂ ਵੱਲੋਂ ਬਾਲ ਦਿਵਸ ਦੇ ਸਬੰਧ ਵਿੱਚ ਵਿਸ਼ੇਸ਼ ਭਾਸ਼ਣ ਵੀ ਪੇਸ਼ ਕੀਤੇ ਗਏ। ਪੰਡਿਤ ਜਵਾਹਰ ਲਾਲ ਨਹਿਰੂ ਜੀ ਦੇ ਜੀਵਨ ਬਾਰੇ ਅਧਿਆਪਕ ਸ੍ਰੀ ਰਣਜੀਤ ਸਿੰਘ ਨੇ ਆਪਣੇ ਭਾਸ਼ਣ ਰਾਹੀਂ ਬੱਚਿਆਂ ਨੂੰ ਉਨ੍ਹਾਂ ਦੇ ਪਿਆਰ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਨੁਸ਼ਾਸਨ ਵਿੱਚ ਰਹਿ ਕੇ ਪੜਾਈ ਕਰਨ ਅਤੇ ਚੰਗੇ ਸੰਸਕਾਰਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਸੀਨੀਅਰ ਪ੍ਰਿੰਸੀਪਲ ਲਖਬੀਰ ਸਿੰਘ ਨੇ ਬੱਚਿਆਂ ਨੂੰ ਬਾਲ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ। ਉਨ੍ਹਾਂ ਦੀ ਸਹੀ ਸਿੱਖਿਆ, ਚੰਗੀ ਪਰਵਰਿਸ਼ ਅਤੇ ਸਰਵਪੱਖੀ ਵਿਕਾਸ ਹੀ ਇੱਕ ਮਜ਼ਬੂਤ ਸਮਾਜ ਦੀ ਨੀਂਹ ਹੈ। ਉਨ੍ਹਾਂ ਨੇ ਕਿਹਾ ਕਿ ਬੱਚਿਆਂ ਨੂੰ ਕਦੇ ਹਿੰਮਤ ਨਾ ਹਾਰ ਕੇ ਮਿਹਨਤ ਕਰਦੇ ਰਹਿਣਾ ਚਾਹੀਦਾ ਹੈ, ਸਫਲਤਾ ਆਪੇ ਹੀ ਉਹਨਾਂ ਦੇ ਕਦਮ ਚੁੰਮੇਗੀ। ਇਸ ਮੌਕੇ ਸਕੂਲ ਦੀ ਮੈਨੇਜਮੈਂਟ ਜਗੀਰ ਜੋਸਨ ਜੀ, ਐੱਮਡੀ ਗੁਰਬਖਸ਼ ਕੌਰ, ਰਾਜਬੀਰ ਜੋਸਨ ਅਤੇ ਮਨੀਸ਼ਾ ਸਿੰਘ ਨੇ ਬੱਚਿਆਂ ਨੂੰ ਬਾਲ ਦਿਵਸ ਦੀਆਂ ਵਧਾਈਆਂ ਦਿੰਦੇ ਹੋਏ ਉਨ੍ਹਾਂ ਨੂੰ ਮਿਹਨਤ ਕਰਨ ਦੀ ਪ੍ਰੇਰਨਾ ਤੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਇਸ ਸਮਾਗਮ ਨੂੰ ਸਫਲ ਬਣਾਉਣ ਵਿੱਚ ਪ੍ਰਿੰਸੀਪਲ ਹਰਪ੍ਰੀਤ ਕੌਰ, ਕੋਆਰਡੀਨੇਟਰ ਰਮਿੰਦਰ ਕੌਰ, ਰਮੇਸ਼ ਸ਼ਰਮਾ, ਰਣਜੀਤ ਸਿੰਘ, ਨਿਸ਼ਾਨ ਸਿੰਘ, ਅਮਰਜੀਤ ਸਿੰਘ, ਰੀਟਾ ਵਿਜ, ਇੰਦੂ ਬਾਲਾ, ਰੀਟਾ ਸ਼ਰਮਾ, ਗੁਰਸ਼ਰਨ ਕੌਰ, ਅਮਨਦੀਪ ਕੌਰ, ਜਸਵਿੰਦਰ, ਕਵਿਤਾ, ਸਵਿਤਾ, ਵਰਤਿਕਾ, ਤਜਿੰਦਰ, ਮਾਨਸੀ, ਹਰਮੀਤ ਕੌਰ, ਨਤਾਸ਼ਾ, ਜਸਪ੍ਰੀਤ, ਨਵਪ੍ਰੀਤ, ਸੰਦੀਪ ਕੌਰ ਅਤੇ ਸਮੂਹ ਅਧਿਆਪਕਾਂ ਨੇ ਅਹਿਮ ਭੂਮਿਕਾ ਨਿਭਾਈ। ਅਖੀਰ ਵਿੱਚ ਬੱਚਿਆਂ ਦੇ ਚਿਹਰਿਆਂ ’ਤੇ ਖੁਸ਼ੀ ਅਤੇ ਉਤਸ਼ਾਹ ਦੇਖਣਯੋਗ ਸੀ।