- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
6 ਦਸੰਬਰ ਨੂੰ ਹੋਵੇਗਾ ਮੁਹੱਲਾ ਨਿਹੰਗ ਸਿੰਘਾਂ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ
ਜਲੰਧਰ : ਗੁਰੂ ਤੇਗ ਬਹਾਦਰ ਨਗਰ ਸਥਿਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਦੁੱਖ ਨਿਵਾਰਨ ਸਾਹਿਬ ਵਿਖੇ, ਵੱਖ-ਵੱਖ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਵੱਖ-ਵੱਖ ਸਿੰਘ ਸਭਾਵਾਂ ਦੇ ਨੁਮਾਇੰਦਿਆਂ ਦੀ ਮੀਟਿੰਗ ਹੋਈ। 'ਸੰਤ ਸਿਪਾਹੀ ਗਤਕਾ ਅਖਾੜਾ' ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਅਤੇ 'ਬਾਬਾ ਫਤਿਹ ਸਿੰਘ ਫਾਊਂਡੇਸ਼ਨ' ਦੇ ਸਹਿਯੋਗ ਨਾਲ ਕਰਵਾਈ ਇਸ ਮੀਟਿੰਗ ਵਿੱਚ ਐਤਵਾਰ, 6 ਦਸੰਬਰ ਨੂੰ ਹੋਣ ਵਾਲੇ ਮੁਹੱਲਾ ਨਿਹੰਗ ਸਿੰਘਾਂ ਜਿਸ ਵਿੱਚ ਘੋੜ-ਦੌੜ ਅਤੇ ਗੱਤਕਾ ਸਿੱਖਾਂ ਦੀ ਰਵਾਇਤੀ ਜੰਗਜੂ ਕਲਾ ਸ਼ਾਮਲ ਹੋਣਗੇ, ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ ਗਈ। ਬਾਬਾ ਭਵਨਜੀਤ ਸਿੰਘ ਨੇ ਦੱਸਿਆ ਕਿ ਸਮਾਗਮ ਡਾ. ਬੀ.ਆਰ. ਅੰਬੇਡਕਰ ਚੌਕ ਦੇ ਨੇੜੇ, ਲਾਇਲਪੁਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਮੈਦਾਨ ਵਿੱਚ ਹੋਵੇਗਾ। 'ਮਹੱਲਾ ਨਿਹੰਗ ਸਿੰਘਾਂ' ਸਵੇਰੇ 10 ਵਜੇ ਬਸਤੀ ਪੀਰਦਾਦ ਤੋਂ ਨਗਰ ਕੀਰਤਨ ਦੇ ਰੂਪ ਵਿੱਚ ਸ਼ੁਰੂ ਹੋਵੇਗਾ। ਜੋ ਨਗਰ ਕੀਰਤਨ ਗੁਰਦੁਆਰਾ ਬਾਬਾ ਬੁੱਢਾ ਜੀ, ਸ਼ਹੀਦ ਬਾਬਾ ਬਚਿੱਤਰ ਸਿੰਘ, ਬਸਤੀ ਮਿੱਠੂ, ਗੁਰੂ ਨਾਨਕ ਦੇਵ ਜੀ ਨਗਰ, ਆਦਰਸ਼ ਨਗਰ, ਝੰਡੀਆਂ ਵਾਲਾ ਪੀਰ, ਬਸਤੀ ਅੱਡਾ, ਭਗਵਾਨ ਵਾਲਮੀਕਿ ਚੌਕ ਅਤੇ ਡਾ. ਬੀ.ਆਰ. ਅੰਬੇਡਕਰ ਚੌਕ ਤੋਂ ਹੁੰਦਾ ਹੋਇਆ ਦੁਪਹਿਰ 3 ਵਜੇ ਲਾਇਲਪੁਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਮੈਦਾਨ ਵਿੱਚ ਪਹੁੰਚੇਗਾ। ਉੱਥੇ ਭਾਗੀਦਾਰ ਘੋੜ-ਸਵਾਰੀ ਅਤੇ ਗਤਕੇ ਵਿੱਚ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨਗੇ।
ਇਸ ਸਮਾਗਮ ਵਿੱਚ ਕਈ ਪ੍ਰਮੁੱਖ ਸ਼ਖਸੀਅਤਾਂ ਅਤੇ ਨਿਹੰਗ ਸਿੰਘ ਜਥੇਬੰਦੀਆਂ ਸ਼ਾਮਲ ਹੋਣਗੀਆਂ, ਜਿਨ੍ਹਾਂ ਵਿੱਚ 96 ਕਰੋੜੀ ਬਾਬਾ ਬਲਬੀਰ ਸਿੰਘ, ਭਾਈ ਨਗਰ ਸਿੰਘ ਤਰਨਾ ਦਲ ਹਰੀਆਂ ਵੇਲਾਂ, ਸੰਤ ਬਾਬਾ ਮੇਜਰ ਸਿੰਘ, ਸੰਤ ਜੀਤ ਸਿੰਘ ਨਿਰਮਲ ਕੁਟੀਆ ਜੌਹਲਾਂ, ਭਾਈ ਈਸ਼ਰ ਸਿੰਘ ਅਤੇ ਬਾਬਾ ਹਰੀ ਸਿੰਘ ਸ਼ਾਮਲ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ, ਤਰਸੇਮ ਸਿੰਘ ਮੋਰਾਂਵਾਲੀ, ਸੁਖਬੀਰ ਸਿੰਘ ਕਵੀਸ਼ਰੀ ਜਥਾ ਅਤੇ ਹੋਰ ਕਈ ਨਿਹੰਗ ਸਿੰਘ ਸਮੂਹਾਂ ਦੇ ਨੁਮਾਇੰਦੇ ਵੀ ਹਾਜ਼ਰ ਹੋਣਗੇ। ਇਸ ਤੋਂ ਪਹਿਲਾਂ 5 ਦਸੰਬਰ ਨੂੰ ਭਾਈ ਜਸਪਾਲ ਸਿੰਘ ਅਖੰਡ ਕੀਰਤਨੀ ਜਥਾ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਸਿਮਰਜੀਤ ਸਿੰਘ ਦੁਆਰਾ ਗੁਰਬਾਣੀ ਕੀਰਤਨ ਦੀ ਹਾਜ਼ਰੀ ਸ਼ਾਮ 6 ਤੋਂ ਰਾਤ 10 ਵਜੇ ਤੱਕ ਭਰੀ ਜਾਵੇਗੀ। ਇਸ ਮੌਕੇ ਬਾਬਾ ਭੁਪਿੰਦਰ ਸਿੰਘ, ਬਾਬਾ ਅਮਰੀਕ ਸਿੰਘ, ਭਾਈ ਮਨਸੰਜਮ ਸਿੰਘ, ਭਾਈ ਪਾਲ ਸਿੰਘ, ਬਾਬਾ ਬਘੇਲ ਸਿੰਘ, ਨਵਦੀਪ ਸਿੰਘ ਜੌੜਾ, ਭਾਈ ਸੁਰਜੀਤ ਸਿੰਘ, ਗੁਰਕਿਰਪਾਲ ਸਿੰਘ, ਗੁਰਬਖਸ਼ ਸਿੰਘ ਜੁਨੇਜਾ, ਕੰਵਲਜੀਤ ਸਿੰਘ ਓਬਰਾਏ, ਕਮਲਜੀਤ ਸਿੰਘ, ਪਰਮਜੀਤ ਸਿੰਘ ਪਹਿਲਵਾਨ, ਗੁਰਜੀਤ ਸਿੰਘ ਲੁਧਿਆਣਵੀ, ਸਤਵਿੰਦਰ ਸਿੰਘ ਲੁਧਿਆਣਵੀ, ਹਰਵਿੰਦਰ ਸਿੰਘ ਰਾਜੋਵਾਲ ਸਤਪਾਲ ਸਿੰਘ ਸਿਦਕੀ ਸਰਬਜੀਤ ਸਿੰਘ ਰਾਜਪਾਲ, ਮਨਜੀਤ ਸਿੰਘ, ਤਜਿੰਦਰ ਸਿੰਘ ਪ੍ਰਦੇਸੀ, ਹਰਪ੍ਰੀਤ ਸਿੰਘ ਨੀਟੂ ਆਦਿ ਹਾਜ਼ਰ ਸਨ।