- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਨੰਗਲ ਬੇਟ ਆਲੋਵਾਲ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਸ੍ਰੀਮਾਨ ਜਰਨੈਲ ਸਿੰਘ ਜੀ, ਨੰਗਲ ਬੇਟ ਆਲੋਵਾਲ ਵਿਖੇ ਸੱਚਖੰਡ ਵਾਸੀ ਮਾਤਾ ਪ੍ਰਕਾਸ਼ ਕੌਰ ਸੰਧੂ ਜੀ ਦੀ ਪ੍ਰੇਰਨਾ ਸਦਕਾ ਤੇ ਸੰਤ ਬਾਬਾ ਜਰਨੈਲ ਸਿੰਘ ਜੀ ਦੀ ਅਗਵਾਈ ਹੇਠ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਤੇ ਹਫ਼ਤਾਵਾਰੀ ਧਾਰਮਿਕ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਤੇ ਭਾਈ ਹਰਜੀਤ ਸਿੰਘ ਜੀ ਦੇ ਕੀਰਤਨੀ ਜਥੇ ਵੱਲੋਂ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ ਗਿਆ। ਸੰਗਤਾਂ ਨੇ ਪੂਰੀ ਸ਼ਰਧਾ ਤੇ ਇਕਾਗਰਤਾ ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ ਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਪ੍ਰਾਪਤ ਕੀਤੀ। ਇਸ ਮੌਕੇ ਇੱਕ ਲੋੜਵੰਦ ਪਰਿਵਾਰ ਦੀਆਂ ਬੱਚੀਆਂ ਦੇ ਸਮੂਹਿਕ ਆਨੰਦ ਕਾਰਜ ਲਈ ਸੁਹਾਗ ਵਾਲੇ ਚੂੜੇ ਤੇ ਹੋਰ ਲੋੜੀਂਦਾ ਸਾਮਾਨ ਸੰਤ ਬਾਬਾ ਜਰਨੈਲ ਸਿੰਘ ਜੀ ਤੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਵੱਲੋਂ ਭੇਟ ਕੀਤਾ ਗਿਆ। ਇਸ ਉਪਰਾਲੇ ਦੀ ਸੰਗਤਾਂ ਵੱਲੋਂ ਸ਼ਲਾਘਾ ਕੀਤੀ ਗਈ।ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਨੇ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਣਾਉਂਦੇ ਹੋਏ ਧਾਰਮਿਕ ਜੀਵਨ, ਸੇਵਾ ਭਾਵਨਾ ਤੇ ਮਨੁੱਖਤਾ ਦੀ ਭਲਾਈ ਨੂੰ ਪਹਿਲ ਦੇਣੀ ਚਾਹੀਦੀ ਹੈ। ਉਨ੍ਹਾਂ ਸੰਗਤਾਂ ਨੂੰ ਗੁਰੂ ਘਰ ਨਾਲ ਜੁੜਨ ਤੇ ਗੁਰਬਾਣੀ ਅਨੁਸਾਰ ਜੀਵਨ ਬਤੀਤ ਕਰਨ ਦਾ ਸੰਦੇਸ਼ ਦਿੱਤਾ। ਇਸ ਦੌਰਾਨ ਗੁਰੂ ਘਰ ’ਚ ਸੇਵਾ ਕਰਨ ਵਾਲੇ ਦਾਨੀ ਸੱਜਣਾਂ ਨੂੰ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਤ ਬਾਬਾ ਜਰਨੈਲ ਸਿੰਘ, ਬੀਬੀ ਕਰਮਜੀਤ ਕੌਰ ਸੰਧੂ, ਡਾ. ਅਮਰਜੋਤ ਸਿੰਘ ਸੰਧੂ, ਬਲਦੇਵ ਸਿੰਘ, ਗੁਰਮੇਲ ਸਿੰਘ, ਨਿਸ਼ਾਨ ਸਿੰਘ, ਗੁਰਪ੍ਰੀਤ ਸਿੰਘ ਤੇ ਹਰਪ੍ਰੀਤ ਸਿੰਘ ਸਮੇਤ ਇਲਾਕੇ ਭਰ ਤੋਂ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।