- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਲੰਧਰ ਵਿੱਚ ਨੌਜਵਾਨਾਂ ਦਾ ਭਾਜਪਾ ’ਚ ਸ਼ਾਮਲ ਹੋਣ ਦਾ ਰੁਝਾਨ ਜਾਰੀ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਭਾਜਪਾ ਜਲੰਧਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਪ੍ਰਧਾਨਗੀ ਹੇਠ ਭਾਜਪਾ ਜ਼ਿਲ੍ਹਾ ਦਫ਼ਤਰ ਸ਼ੀਤਲਾ ਮੰਦਰ ਵਿਖੇ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਓਬੀਸੀ ਮੋਰਚਾ ਜ਼ਿਲ੍ਹਾ ਪ੍ਰਧਾਨ ਦਿਨੇਸ਼ ਵਰਮਾ ਤੇ ਗੁਰਵਿੰਦਰ ਮੁਲਤਾਨੀ ਦੀ ਅਗਵਾਈ ’ਚ ਕੇਂਦਰੀ, ਉੱਤਰੀ ਤੇ ਪੱਛਮੀ ਵਿਧਾਨ ਸਭਾ ਹਲਕਿਆਂ ਦੇ ਵੱਡੀ ਗਿਣਤੀ ’ਚ ਨੌਜਵਾਨਾਂ ਨੇ ਭਾਜਪਾ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਪਾਰਟੀ ’ਚ ਸ਼ਾਮਲ ਹੋਣ ਵਾਲੇ ਸਾਰੇ ਨੌਜਵਾਨਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਕਿਸੇ ਵੀ ਸੰਗਠਨ ਲਈ ਨੌਜਵਾਨਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ, ਅਤੇ ਭਾਜਪਾ ਨੌਜਵਾਨਾਂ ਨੂੰ ਸੰਗਠਨਾਤਮਕ ਸਰਗਰਮੀਆਂ ’ਚ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਦੀ ਹੈ। ਓਬੀਸੀ ਮੋਰਚਾ ਜ਼ਿਲ੍ਹਾ ਪ੍ਰਧਾਨ ਦਿਨੇਸ਼ ਵਰਮਾ ਤੇ ਗੁਰਵਿੰਦਰ ਮੁਲਤਾਨੀ ਨੇ ਕਿਹਾ ਕਿ ਜਲੰਧਰ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਨੌਜਵਾਨਾਂ ਦਾ ਸ਼ਾਮਲ ਹੋਣਾ ਸੰਗਠਨ ਦੇ ਵਿਸਥਾਰ ਦਾ ਹਿੱਸਾ ਹੈ। ਉਨ੍ਹਾਂ ਸਾਰੇ ਨਵੇਂ ਮੈਂਬਰਾਂ ਨੂੰ ਪਾਰਟੀ ਦੀ ਵਿਚਾਰਧਾਰਾ ਤੇ ਸੰਗਠਨਾਤਮਕ ਸਰਗਰਮੀਆਂ ਨਾਲ ਮਿਲ ਕੇ ਕੰਮ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਸਕੱਤਰ ਸੰਨੀ ਸ਼ਰਮਾ ਤੇ ਸੀਨੀਅਰ ਭਾਜਪਾ ਆਗੂ ਲਲਿਤ ਬਾਬੂ ਵੀ ਮੌਜੂਦ ਸਨ।