- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ-ਸਕੂਲ ਢੰਡੋਵਾਲ ਵਿਖੇ ਬਾਲ ਦਿਵਸ ਮਨਾਇਆ

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਅਤੇ ਸੀਨੀਅਰ ਸੈਕੰਡਰੀ ਸਕੂਲ ਢੰਡੋਵਾਲ ਵਿਖੇ ਸੰਸਥਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਚੱਠਾ ਅਤੇ ਸਮੂਹ ਪ੍ਰਬੰਧਕ ਕਮੇਟੀ ਦੀ ਅਗਵਾਈ ਅਤੇ ਪ੍ਰਿੰਸੀਪਲ (ਸਕੂਲ) ਰੇਖਾ ਸ਼ਰਮਾ ਦੀ ਦੇਖ-ਰੇਖ ਹੇਠ ਬਾਲ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਬਾਲ ਦਿਵਸ ਦੇ ਸਬੰਧ ਵਿਚ ਕਵਿਤਾਵਾਂ ਅਤੇ ਭਾਸ਼ਣ ਰਾਹੀਂ ਬਾਲ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਸਕੂਲ ਪ੍ਰਿੰਸੀਪਲ ਰੇਖਾ ਸ਼ਰਮਾ ਨੇ ਬਾਲ ਦਿਵਸ ਦੇ ਸਬੰਧ ਵਿਚ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਬਾਲ ਦਿਵਸ 14 ਨਵੰਬਰ ਨੂੰ ਆਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਮੌਕੇ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਡਿਤ ਨਹਿਰੂ ਜੀ ਬੱਚਿਆਂ ਨਾਲ ਬਹੁਤ ਪ੍ਰੇਮ ਕਰਦੇ ਸਨ। ਬੱਚੇ ਉਨ੍ਹਾਂ ਨੂੰ ਪਿਆਰ ਨਾਲ ਚਾਚਾ ਨਹਿਰੂ ਜੀ ਕਹਿ ਕੇ ਪੁਕਾਰਦੇ ਸਨ। ਇਸ ਮੌਕੇ ਕਾਲਜ ਦੇ ਕੋਆਰਡੀਨੇਟਰ ਸਨੇਹ ਲਤਾ ਨੇ ਬੱਚਿਆਂ ਨੂੰ ਬਾਲ ਦਿਵਸ ਦੀ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਕੂਲ ਤੇ ਕਾਲਜ ਦੇ ਸਮੂਹ ਸਟਾਫ਼ ਮੈਂਬਰ ਵੀ ਹਾਜ਼ਰ ਸਨ।