ਸੁਖਬੀਰ ਬਾਦਲ ਦੇ ਜਲੰਧਰ ਪੁੱਜਣ ’ਤੇ ਉੱਤਰੀ ਜਥੇਬੰਦਕ ਸਰਗਰਮੀਆਂ ਬਾਰੇ ਕੀਤੀ ਵਿਚਾਰ ਚਰਚਾ ਸੁਖਬੀਰ ਬਾਦਲ ਦੇ ਜਲੰਧਰ ਪੁੱਜਣ ’ਤੇ ਉੱਤਰੀ ਜਥੇਬੰਦਕ ਗਤੀਵਿਧੀਆਂ ਬਾਰੇ ਕੀਤੀ ਵਿਚਾਰ ਚਰਚਾ
Publish Date: Sun, 15 Nov 2026 09:14 PM (IST)
Updated Date: Sun, 15 Nov 2026 09:15 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ ਜਲੰਧਰ : ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਗਿਲੇ ਸ਼ਿਕਵੇ ਮੁਕਾ ਕੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੋਂ ਆਪਣਾ ਨਾਤਾ ਤੋੜ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ’ਚ ਬੀਬੀ ਜਗੀਰ ਕੌਰ ਨੂੰ ਮੁੜ ਅਕਾਲੀ ਦਲ ਦਾ ਪੱਲਾ ਫੜਾ ਕੇ ਜਲੰਧਰ ਪੁੱਜਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਹਲਕਾ ਇੰਚਾਰਜ ਜਲੰਧਰ ਉੱਤਰੀ ਹਰਿੰਦਰ ਸਿੰਘ ਢੀਂਡਸਾ ਨੇ ਪਾਰਟੀ ਦੇ ਸੀਨੀਅਰ ਆਗੂਆਂ, ਸਰਕਲ ਪ੍ਰਧਾਨਾਂ, ਵਾਰਡ ਪ੍ਰਧਾਨਾਂ ਤੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਸਮੇਤ ਇਕ ਵਫ਼ਦ ਵਜੋਂ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਹਰਿੰਦਰ ਸਿੰਘ ਢੀਂਡਸਾ ਨੇ ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ’ਚ ਘਰ ਵਾਪਸੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਬੀਬੀ ਜਗੀਰ ਕੌਰ ਵਰਗੇ ਤਜ਼ਰਬੇਕਾਰ ਤੇ ਸੀਨੀਅਰ ਆਗੂ ਦਾ ਪਾਰਟੀ ਨਾਲ ਮੁੜ ਜੁੜਨਾ ਪਾਰਟੀ ਲਈ ਖੁਸ਼ੀ ਤੇ ਮਾਣ ਵਾਲੀ ਗੱਲ ਹੈ। ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਭਰ ’ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਚਲਾਏ ਜਾ ਰਹੇ ‘ਡੋਰ-ਟੂ-ਡੋਰ’ ਪ੍ਰੋਗਰਾਮ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਢੀਂਡਸਾ ਨੇ ਜਲੰਧਰ ਉੱਤਰੀ ਹਲਕੇ ’ਚ ਇਸ ਮੁਹਿੰਮ ਤਹਿਤ ਕੀਤੀਆਂ ਜਾ ਰਹੀਆਂ ਸਰਗਰਮੀਆਂ ਤੇ ਜਥੇਬੰਦਕ ਪੱਧਰ ’ਤੇ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਬਾਰੇ ਪਾਰਟੀ ਪ੍ਰਧਾਨ ਨੂੰ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਹਲਕੇ ਦੇ ਵੱਖ-ਵੱਖ ਵਾਰਡਾਂ ਤੇ ਇਲਾਕਿਆਂ ’ਚ ਪਾਰਟੀ ਦੇ ਆਗੂਆਂ ਤੇ ਵਰਕਰਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਿਤ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ, ਸੁਝਾਵਾਂ ਤੇ ਵਿਚਾਰਾਂ ਨੂੰ ਸੁਣਨ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਸੁਖਬੀਰ ਸਿੰਘ ਬਾਦਲ ਨੂੰ ਜਾਣਕਾਰੀ ਦਿੱਤੀ ਕਿ ਜਲੰਧਰ ਉੱਤਰੀ ਹਲਕੇ ’ਚ ਇਸ ਪ੍ਰੋਗਰਾਮ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਪਾਰਟੀ ਵਰਕਰ ਪੂਰੀ ਸਰਗਰਮੀ ਤੇ ਸਮਰਪਣ ਭਾਵਨਾ ਨਾਲ ਇਸ ਮੁਹਿੰਮ ਨੂੰ ਅੱਗੇ ਵਧਾ ਰਹੇ ਹਨ। ਇਸ ਮੌਕੇ ਹਰਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਪਾਰਟੀ ਦੀ ਅਸਲ ਤਾਕਤ ਉਸ ਦੇ ਮਿਹਨਤੀ ਵਰਕਰ ਤੇ ਲੋਕਾਂ ਨਾਲ ਉਸ ਦਾ ਮਜ਼ਬੂਤ ਰਿਸ਼ਤਾ ਹੈ। ਇਸੇ ਸੋਚ ਤਹਿਤ ਜਲੰਧਰ ਉੱਤਰੀ ਹਲਕੇ ’ਚ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਤੇ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨਾਲ ਹਲਕੇ ਦੀਆਂ ਜਥੇਬੰਦਕ ਸਰਗਰਮੀਆਂ, ਪਾਰਟੀ ਦੀ ਮਜ਼ਬੂਤੀ ਤੇ ਭਵਿੱਖੀ ਰਣਨੀਤੀ ਸਬੰਧੀ ਵੀ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜਲੰਧਰ ਸਹਿਰੀ ਦੇ ਪ੍ਰਧਾਨ ਇਕਬਾਲ ਸਿੰਘ ਢੀਂਡਸਾ, ਅਵਤਾਰ ਸਿੰਘ ਘੁਮਾਣ, ਮੈਂਬਰ ਪੀਏਸੀ, ਸੀਨੀਅਰ ਮੀਤ ਪ੍ਰਧਾਨ ਕਰਤਾਰ ਸਿੰਘ ਗਿੱਲ, ਰਣਜੀਤ ਸਿੰਘ ਰਾਣਾ ਕੌਮੀ ਮੀਤ ਪ੍ਰਧਾਨ, ਜਗਦੀਪ ਸਿੰਘ ਵਿਰਦੀ ਸਰਕਲ ਪ੍ਰਧਾਨ ਇੰਡਸਟ੍ਰੀਅਲ ਏਰੀਆ ਮੇਜਰ ਸਿੰਘ ਕਾਹਲੋਂ, ਸਰਕਲ ਪ੍ਰਧਾਨ ਵੇਰਕਾ, ਸ਼ੇਰ ਸਿੰਘ ਬਾਜਵਾ, ਸਰਕਲ ਪ੍ਰਧਾਨ ਮਕਸੂਦਾਂ ਜਥੇਦਾਰ ਤਰਲੋਚਨ ਸਿੰਘ, ਹਲਕਾ ਪ੍ਰਧਾਨ ਬੀਸੀ ਵਿੰਗ, ਗੁਰਚਰਨ ਸਿੰਘ ਬੰਬੇ ਵਾਲੇ, ਵਾਰਡ ਪ੍ਰਧਾਨ ਵਾਰਡ ਨੰਬਰ 1 ਤੇ ਤੇਜਿੰਦਰ ਸਿੰਘ ਉੱਭੀ, ਸੀਨੀਅਰ ਮੀਤ ਪ੍ਰਧਾਨ ਸਮੇਤ ਹੋਰ ਪਾਰਟੀ ਅਹੁਦੇਦਾਰ ਤੇ ਵਰਕਰ ਆਦਿ ਹਾਜ਼ਰ ਸਨ।