ਜਲੰਧਰ ਕੈਂਟ ਹਲਕੇ ’ਚ ਪਾਰਟੀ ਦਫ਼ਤਰ ਦਾ ਸ਼ਾਨਦਾਰ ਉਦਘਾਟਨ, ਦੀਪਕ ਬਾਲੀ ਦੇ ਮਾਤਾ-ਪਿਤਾ ਨੇ ਕੀਤਾ ਉਦਘਾਟਨ ਜਲੰਧਰ ਕੈਂਟ ਹਲਕੇ ’ਚ ਪਾਰਟੀ ਦਫ਼ਤਰ ਦਾ ਸ਼ਾਨਦਾਰ ਉਦਘਾਟਨ, ਦੀਪਕ ਬਾਲੀ ਦੇ ਮਾਤਾ-ਪਿਤਾ ਨੇ ਕੀਤਾ ਉਦਘਾਟਨ
Publish Date: Sun, 15 Nov 2026 09:24 PM (IST)
Updated Date: Sun, 15 Nov 2026 09:24 PM (IST)
ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਜਲੰਧਰ ਕੈਂਟ ਵਿਧਾਨ ਸਭਾ ਹਲਕੇ ’ਚ ਪਾਰਟੀ ਵੱਲੋਂ ਨਵੇਂ ਦਫ਼ਤਰ ਦਾ ਸ਼ਾਨਦਾਰ ਉਦਘਾਟਨ ਕੀਤਾ ਗਿਆ। ਇਸ ਮੌਕੇ ਆਪ ਦੇ ਉਮੀਦਵਾਰ ਦੀਪਕ ਬਾਲੀ ਦੇ ਸਤਿਕਾਰਯੋਗ ਮਾਤਾ ਸਰਲਾ ਦੇਵੀ ਤੇ ਪਿਤਾ ਧਰਮਪਾਲ ਬਾਲੀ ਨੇ ਰਸਮੀ ਤੌਰ ’ਤੇ ਦਫ਼ਤਰ ਦਾ ਉਦਘਾਟਨ ਕੀਤਾ। ਸਮਾਗਮ ਵਿੱਚ ਪਾਰਟੀ ਦੇ ਸੀਨੀਅਰ ਆਗੂਆਂ, ਅਹੁਦੇਦਾਰਾਂ, ਵਰਕਰਾਂ ਤੇ ਸਮਰਥਕਾਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ। ਇਸ ਦੌਰਾਨ ਵਰਕਰਾਂ ’ਚ ਭਾਰੀ ਉਤਸ਼ਾਹ ਤੇ ਜੋਸ਼ ਦੇਖਣ ਨੂੰ ਮਿਲਿਆ। ਦੀਪਕ ਬਾਲੀ ਨੂੰ ਜਲੰਧਰ ਕੈਂਟ ਵਿਧਾਨ ਸਭਾ ਹਲਕੇ ਤੋਂ ਪਾਰਟੀ ਦਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਪਾਰਟੀ ਵਰਕਰਾਂ ਤੇ ਸਮਰਥਕਾਂ ’ਚ ਖੁਸ਼ੀ ਦਾ ਮਾਹੌਲ ਹੈ। ਵਰਕਰਾਂ ਵੱਲੋਂ ਪਾਰਟੀ ਦੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਨਵੇਂ ਦਫ਼ਤਰ ਦੇ ਉਦਘਾਟਨ ਨੂੰ ਹਲਕੇ ’ਚ ਸੰਗਠਨਾਤਮਕ ਸਰਗਰਮੀਆਂ ਨੂੰ ਹੁਲਾਰਾ ਦੇਣ ਵਾਲਾ ਕਦਮ ਦੱਸਿਆ ਗਿਆ। ਇਸ ਮੌਕੇ ਹਾਜ਼ਰ ਆਗੂਆਂ ਨੇ ਕਿਹਾ ਕਿ ਜਲੰਧਰ ਕੈਂਟ ’ਚ ਪਾਰਟੀ ਦਫ਼ਤਰ ਖੁੱਲ੍ਹਣ ਨਾਲ ਇਲਾਕੇ ਦੇ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਤੇ ਜ਼ਰੂਰੀ ਕੰਮਾਂ ਸਬੰਧੀ ਪਾਰਟੀ ਆਗੂਆਂ ਨਾਲ ਸਿੱਧਾ ਸੰਪਰਕ ਕਰਨ ਦੀ ਸਹੂਲਤ ਮਿਲੇਗੀ। ਦਫ਼ਤਰ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਉਨ੍ਹਾਂ ਦੇ ਹੱਲ ਲਈ ਪਹਿਲ ਦੇ ਆਧਾਰ ’ਤੇ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ। ਇਹ ਦਫ਼ਤਰ ਆਮ ਲੋਕਾਂ ਤੇ ਪਾਰਟੀ ਵਿਚਕਾਰ ਸੰਪਰਕ ਦੇ ਇਕ ਅਹਿਮ ਕੇਂਦਰ ਵਜੋਂ ਕੰਮ ਕਰੇਗਾ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਲੋਕ ਸਭਾ ਇੰਚਾਰਜ ਰਮਨੀਕ ਸਿੰਘ ਰੰਧਾਵਾ, ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ, ਪੰਜਾਬ ਐਗਰੋ ਦੇ ਚੇਅਰਮੈਨ ਮੰਗਲ ਸਿੰਘ ਬਾਸੀ, ਡਿਪਟੀ ਮੇਅਰ ਮਲਕੀਤ ਸਿੰਘ, ਦੋਆਬਾ ਯੂਥ ਇੰਚਾਰਜ ਗੁਰਿੰਦਰ ਸਿੰਘ ਸ਼ੇਰਗਿੱਲ, ਦੋਆਬਾ ਮੀਡੀਆ ਸਕੱਤਰ ਆਤਮ ਪ੍ਰਕਾਸ਼ ਸਿੰਘ ਬੱਬਲੂ, ਕੈਂਟ ਸੰਗਠਨ ਇੰਚਾਰਜ ਸੁਭਾਸ਼ ਭਗਤ, ਜ਼ਿਲ੍ਹਾ ਸਕੱਤਰ ਜਸਕਰਨ ਸਿੰਘ, ਕੌਂਸਲਰ ਮੋਂਟੂ ਸਭਰਵਾਲ, ਕੌਂਸਲਰ ਪਤੀ ਰਾਜੇਸ਼ ਭਾਟੀਆ, ਕੌਂਸਲਰ ਮਿੰਟੂ ਜੁਨੇਜਾ, ਕੌਂਸਲਰ ਪਤੀ ਸੁਰਿੰਦਰ ਸਾਂਪਲਾ, ਵਾਰਡ ਇੰਚਾਰਜ ਸਿਮਰਨਜੀਤ ਕੌਰ ਓਬਰਾਏ, ਟਰੇਡ ਕਮਿਸ਼ਨ ਹਲਕਾ ਕੈਂਟ ਦੇ ਚੇਅਰਮੈਨ ਬਿੰਨੀ ਜੁਨੇਜਾ, ਬਲਾਕ ਪ੍ਰਧਾਨ ਅਰਸ਼ ਮਾਹਲ, ਵਿਸ਼ਾਲ ਸੇਖੜੀ, ਸਿਮਰਨਜੀਤ ਕੌਰ ਰੰਧਾਵਾ, ਸੁਭਾਸ਼ ਸ਼ਰਮਾ, ਮਨਜੀਤ ਸਿੰਘ ਸੂਰੀ ਅਤੇ ਵਾਰਡ ਇੰਚਾਰਜ ਇੰਦਰਜੀਤ ਸਿੰਘ ਸੋਨੂੰ ਸਮੇਤ ਵੱਖ-ਵੱਖ ਵਾਰਡਾਂ ਦੇ ਇੰਚਾਰਜ, ਸਰਪੰਚ, ਬਲਾਕ ਸੰਮਤੀ ਮੈਂਬਰ, ਚੇਅਰਮੈਨ ਤੇ ਪਾਰਟੀ ਦੇ ਹੋਰ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ। ਇਸ ਦੌਰਾਨ ਜਲੰਧਰ ਲੋਕ ਸਭਾ ਇੰਚਾਰਜ ਰਮਨੀਕ ਸਿੰਘ ਰੰਧਾਵਾ ਨੇ ਕਿਹਾ ਕਿ ਦੀਪਕ ਬਾਲੀ ਪੰਜਾਬੀ ਮਾਂ-ਬੋਲੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਵੀ ਲਗਾਤਾਰ ਯਤਨਸ਼ੀਲ ਹਨ। ਉਹ ਪੰਜਾਬੀ ਭਾਸ਼ਾ, ਸੱਭਿਆਚਾਰ ਤੇ ਵਿਰਸੇ ਨੂੰ ਉਤਸ਼ਾਹਤ ਕਰਨ ਲਈ ਅਹਿਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਮਾਂ-ਬੋਲੀ ਨੂੰ ਬਣਦਾ ਮਾਣ-ਸਤਿਕਾਰ ਦਿਵਾਉਣ ਤੇ ਨਵੀਂ ਪੀੜ੍ਹੀ ਨੂੰ ਆਪਣੀ ਭਾਸ਼ਾ ਤੇ ਸੱਭਿਆਚਾਰ ਨਾਲ ਜੋੜਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਸ਼ਲਾਘਾਯੋਗ ਹਨ। ਸਮਾਗਮ ਦੌਰਾਨ ਹਾਜ਼ਰ ਪਾਰਟੀ ਆਗੂਆਂ ਤੇ ਵਰਕਰਾਂ ਨੇ ਦੀਪਕ ਬਾਲੀ ਦੀ ਅਗਵਾਈ ਹੇਠ ਹਲਕੇ ’ਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰਨ ਦੀ ਗੱਲ ਕਹੀ। ਉਨ੍ਹਾਂ ਅਨੁਸਾਰ ਪਾਰਟੀ ਦਾ ਮੁੱਖ ਉਦੇਸ਼ ਲੋਕਾਂ ਦੀ ਸੇਵਾ ਕਰਨਾ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣਾ ਤੇ ਜਲੰਧਰ ਕੈਂਟ ਹਲਕੇ ਦੇ ਵਿਕਾਸ ਲਈ ਕੋਸ਼ਿਸ਼ਾਂ ਕਰਨਾ ਹੈ। ਅਖੀਰ ’ਚ ਵਰਕਰਾਂ ਨੇ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਦੀਆਂ ਸਰਗਰਮੀਆਂ ’ਚ ਸਰਗਰਮ ਭੂਮਿਕਾ ਨਿਭਾਉਣ ਤੇ ਦੀਪਕ ਬਾਲੀ ਦੀ ਚੋਣ ਮੁਹਿੰਮ ’ਚ ਪੂਰਾ ਸਹਿਯੋਗ ਦੇਣ ਦਾ ਸੰਕਲਪ ਲਿਆ।