- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹਿਰ ’ਚ ਵੱਖ-ਵੱਖ ਥਾਵਾਂ ’ਤੇ ਹੋਈ ਛਠ ਪੂਜਾ

ਸ਼ੈਲੀ, ਪੰਜਾਬੀ ਜਾਗਰਣ
ਜਲੰਧਰ : ਜਲੰਧਰ ’ਚ ਵੱਖ-ਵੱਖ ਥਾਵਾਂ ’ਤੇ ਹੋਏ ਛੱਠ ਪੂਜਾ ਸਮਾਗਮਾਂ ’ਚ ਕੈਬਨਿਟ ਮੰਤਰੀ ਮੋਹਿੰਦਰ ਭਗਤ ਪਹੁੰਚੇ। ਪੰਜਾਬ ਦੇ ਬਾਗਬਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਬਿਸਤ ਦੁਆਬ ਕੈਨਾਲ ਤੋਂ ਇਲਾਵਾ ਵੱਖ-ਵੱਖ ਘਾਟਾਂ ਵਿਖੇ ਛੱਠ ਪੂਜਾ ਸਬੰਧੀ ਕਰਵਾਏ ਜਾ ਰਹੇ ਸਮਾਗਮਾਂ ’ਚ ਸ਼ਿਰਕਤ ਕੀਤੀ। ਇਸ ਮੌਕੇ ਸ਼ਰਧਾਲੂਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਪਰਮਾਤਮਾ ਅੱਗੇ ਸਥਾਈ ਸ਼ਾਂਤੀ, ਖੁਸ਼ਹਾਲੀ ਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਰਦਾਸ ਕੀਤੀ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਾਰੇ ਧਰਮਾਂ ਦਾ ਬਰਾਬਰ ਸਤਿਕਾਰ ਕਰਦੀ ਹੈ ਤੇ ਸੂਬੇ ਅੰਦਰ ਸ਼ਾਂਤੀ ਤੇ ਸਭ ਵਰਗਾਂ ’ਚ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਆਪਣੀ ਵਚਨਬੱਧਤਾ ਪ੍ਰਤੀ ਦ੍ਰਿੜ ਹੈ। ਇਸ ਅਹਿਮ ਸਮਾਗਮ ਦੀਆਂ ਤਿਆਰੀਆਂ ਸਬੰਧੀ ਕੀਤੀਆਂ ਗਈਆਂ ਤਿਆਰੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਪੁਖ਼ਤਾ ਪ੍ਰਬੰਧ ਪਹਿਲਾਂ ਹੀ ਮੁਕੰਮਲ ਕਰ ਲਏ ਗਏ ਸਨ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧਾਂ ਲਈ ਵੱਖ-ਵੱਖ ਧਾਰਮਿਕ ਜਥੇਬੰਦੀਆਂ ਨਾਲ ਪਹਿਲਾਂ ਹੀ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਸਨ। ਤਿਉਹਾਰ ਤੋਂ ਪਹਿਲਾਂ ਜ਼ਰੂਰੀ ਪ੍ਰਬੰਧ ਕੀਤੇ ਗਏ ਸਨ, ਜਿਨ੍ਹਾਂ ’ਚ ਸਾਫ਼-ਸਫ਼ਾਈ ਮੁਹਿੰਮ, ਸਾਰੇ ਘਾਟਾਂ ਦੀ ਸੁਚੱਜੀ ਤਿਆਰੀ ਤੇ ਨਹਿਰ ’ਚ ਲੋੜੀਂਦੇ ਪਾਣੀ ਦੀ ਸਪਲਾਈ ਤੇ ਸ਼ਰਧਾਲੂਆਂ ਦੀ ਸੁਰੱਖਿਆ ਆਦਿ ਸ਼ਾਮਲ ਸਨ। ਪੰਜਾਬ ਨੂੰ ਗੁਰੂਆਂ ਤੇ ਸੰਤਾਂ ਦੀ ਪਵਿੱਤਰ ਧਰਤੀ ਦੱਸਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਵੱਲੋਂ ਦਿਖਾਏ ਮਾਰਗ ਤੇ ਸਿੱਖਿਆਵਾਂ ’ਤੇ ਚਲੱਦਿਆ ਸਮਾਜ ਦੇ ਹਰ ਵਰਗ ਦੀ ਭਲਾਈ ਤੇ ਤਰੱਕੀ ਲਈ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਨੇਕਾਂ ਲੋਕ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ।