- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਕੂਲ ’ਚ ਸਾਲਾਨਾ ਸਪੋਰਟਸ ਮੀਟ ਕਰਵਾਈ

ਅਵਤਾਰ ਰਾਣਾ, ਪੰਜਾਬੀ ਜਾਗਰਣ, ਮੱਲ੍ਹੀਆਂ ਕਲਾਂ : ਸੇਵਕ ਪਬਲਿਕ ਹਾਈ ਸਕੂਲ ’ਚ ਪ੍ਰਿੰਸੀਪਲ ਤਜਿੰਦਰ ਕੌਰ ਦੀ ਅਗਵਾਈ ਹੇਠ ਸਾਲਾਨਾ ਸਪੋਰਟਸ ਮੀਟ ਕਰਵਾਈ ਗਈ। ਇਸ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਅਜਮੇਰ ਸਿੰਘ ਸ਼ੇਰੋਵਾਲੀਆਂ, ਹਰਕੰਵਲ ਸਿੰਘ ਮੁੰਧ ਮੁੱਖ ਮਹਿਮਾਨ ਵਜੋਂ ਤੇ ਐਗਜ਼ੈਕਟਿਵ ਕਮੇਟੀ ਦੇ ਹੋਰ ਮੈਂਬਰ ਮਨਜੀਤ ਸਿੰਘ, ਸੁਖਦੇਵ ਸਿੰਘ ਤੇ ਸੁਰਜੀਤ ਸਿੰਘ ਹੇਅਰ ਨੇ ਸ਼ਿਰਕਤ ਕੀਤੀ। ਸਕੂਲ ਪ੍ਰਬੰਧਕਾਂ ਵੱਲੋਂ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਖੇਡ ਮੇਲੇ ਦੌਰਾਨ ਵਿਦਿਆਰਥੀਆਂ ਨੇ ਦੌੜਾਂ, ਵੱਖ-ਵੱਖ ਅਥਲੈਟਿਕ ਮੁਕਾਬਲਿਆਂ ਤੇ ਹੋਰ ਖੇਡ ਗਤੀਵਿਧੀਆਂ ’ਚ ਖੇਡ ਭਾਵਨਾ ਦਾ ਪ੍ਰਦਰਸ਼ਨ ਕੀਤਾ। ਜੇਤੂ ਵਿਦਿਆਰਥੀਆਂ ਨੂੰ ਆਏ ਮਹਿਮਾਨਾਂ ਨੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਅਜਮੇਰ ਸਿੰਘ ਤੇ ਹਰਕੰਵਲ ਸਿੰਘ ਮੁੰਧ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ’ਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੋਤਸਾਹਿਤ ਕੀਤਾ ਤੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਅੰਤ ’ਚ ਸਕੂਲ ਦੇ ਚੇਅਰਮੈਨ ਹਰਪਾਲ ਸਿੰਘ ਤੇ ਪ੍ਰਿੰਸੀਪਲ ਤਜਿੰਦਰ ਕੌਰ ਤੇ ਉਨ੍ਹਾਂ ਦੀ ਟੀਮ ਨੇ ਆਏ ਮਹਿਮਾਨਾ, ਖੇਡਾਂ ’ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ।