ਡੇਰਾ ਸੱਚਖੰਡ ਬੱਲਾਂ ਵਿਖੇ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਡੇਰਾ ਸੱਚਖੰਡ ਬੱਲਾਂ ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ
Publish Date: Mon, 16 Nov 2026 07:06 PM (IST)
Updated Date: Tue, 17 Nov 2026 04:01 AM (IST)
ਟੀਨੂੰ, ਡਾ. ਰਵਜੋਤ, ਕੋਟਲੀ, ਕਰੀਮਪੁਰੀ, ਬਲਵਿੰਦਰ ਸਿੰਘ ਐਡਵੋਕੇਟ ਤੇ ਰਜਿੰਦਰ ਸਿੰਘ ਆਦਿ ਹੋਏ ਨਤਮਸਤਕ ਸੁਰਜੀਤ ਪਾਲ, ਪੰਜਾਬੀ ਜਾਗਰਣ, ਕਿਸ਼ਨਗੜ੍ਹ ਸੰਸਾਰ ਭਰ ’ਚ ਪ੍ਰਸਿੱਧ ਜ਼ਿਲ੍ਹਾ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਵਿਖੇ ਜਗਤ ਗੁਰੂ ਸਤਿਗੁਰੂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 650ਵਾਂ ਪ੍ਰਕਾਸ਼ ਪੁਰਬ ਡੇਰੇ ਦੇ ਮੌਜੂਦਾ ਗੱਦੀਨਸ਼ੀਨ ਪਦਮਸ਼੍ਰੀ ਸੰਤ ਨਿਰੰਜਣ ਦਾਸ ਮਹਾਰਾਜ ਜੀ (ਚੇਅਰਮੈਨ ਸ਼੍ਰੀ ਗੁਰੂ ਰਵਿਦਾਸ ਜਨਮ ਅਸਥਾਨ ਪਬਲਿਕ ਚੈਰੀਟੇਬਲ ਟਰੱਸਟ ਵਾਰਾਣਸੀ ਯੂਪੀ) ਜੀ ਦੀ ਰਹਿਨੁਮਾਈ ਹੇਠ ਦੇਸ਼-ਵਿਦੇਸ਼ ਦੀਆਂ ਸੰਗਤਾਂ ਵੱਲੋਂ ਬੜੇ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਡੇਰੇ ਦੇ ਖੁੱਲ੍ਹੇ ਪੰਡਾਲ ਵਿਖੇ ਕਰਵਾਏ ਸਮਾਗਮ ਦੌਰਾਨ ਲੜੀਵਾਰ ਅੰਮ੍ਰਿਤ ਬਾਣੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪਾਵਨ ਜਾਪ ਕਰਵਾਏ ਗਏ। ਇਸ ਮੌਕੇ ਜਗਤ ਗੁਰੂ ਸਤਿਗੁਰੂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੂੰ ਯਾਦ ਕਰਦਿਆਂ ਪਦਮਸ਼੍ਰੀ ਸੰਤ ਨਿਰੰਜਣ ਦਾਸ ਜੀ ਵੱਲੋਂ ਸਮਾਗਮ ਦੌਰਾਨ ਹਾਜ਼ਰ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਬਖਸ਼ੇ ਉਪਦੇਸ਼ਾਂ ਤੇ ਉਨ੍ਹਾਂ ਵੱਲੋਂ ਦਰਸਾਏ ਗਏ ਮਾਰਗ ’ਤੇ ਚੱਲਣ ਲਈ ਸੰਦੇਸ਼ ਦਿੱਤਾ। ਇਸ ਦੌਰਾਨ ਪ੍ਰਸਿੱਧ ਪੰਜਾਬੀ ਗਾਇਕ ਫਿਰੋਜ਼ ਖਾਨ, ਬਲਵਿੰਦਰ ਬਿੱਟੂ ਮਿਸ਼ਨਰੀ ਗਾਇਕਾਂ, ਕੀਰਤਨੀ ਜਥਿਆਂ ਸਮੇਤ ਸੰਤਾਂ-ਮਹਾਂਪੁਰਸ਼ਾਂ ਵੱਲੋਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਿਮਾ ਤੇ ਉਨ੍ਹਾਂ ਦੀ ਬਾਣੀ ਦਾ ਗੁਣਗਾਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸੰਤ ਪ੍ਰਦੀਪ ਦਾਸ ਕੁਪੁਰ ਢੈਪੁਰ, ਸੰਤ ਸੁਖਵਿੰਦਰ ਦਾਸ ਢੱਡੇ, ਸੰਤ ਪ੍ਰੀਤਮ ਦਾਸ ਸੰਗਤਪੁਰ, ਸੰਤ ਕਸ਼ਮੀਰਾ ਸਿੰਘ ਕੋਟ ਫਤੂਹੀ, ਸੰਤ ਲੇਖਰਾਜ ਨੂਰਪੁਰ, ਸੰਤ ਹਰਵਿੰਦਰ ਦਾਸ ਈਸਪੁਰ, ਸੰਤ ਗੋਪਾਲਾ ਨਂਦ ਪੱਸੀਵਾਲ, ਸੰਤ ਜੋਗਿੰਦਰ ਦਾਸ ਵਡਾਲਾ ਮਾਹੀ, ਸੰਤ ਬੀਬੀ ਕ੍ਰਿਸ਼ਨਾ ਦੇਵੀ ਬੋਪਾਰਾਏ, ਸੰਤ ਜੋਗਿੰਦਰ ਦਾਸ ਜੀ ਗੰਗਾ ਨਗਰ, ਸੰਤ ਓਂਕਾਰ ਦਾਸ ਲੱਭਰ ਪਹਾਰੀ, ਸੰਤ ਇੰਦਰ ਦਾਸ ਮੇਘੋਵਾਲ, ਸੰਤ ਗੁਰਮੇਲ ਦਾਸ ਰਹੀਮਪੁਰ, ਸੰਤ ਜਗਦੀਸ਼ ਗਿਰੀ ਜੀ ਪੁਲੋਟਾ ਸਾਹਿਬ, ਸੰਤ ਅਸ਼ੋਕ ਚੱਕਰਵਰਤੀ, ਸੰਤ ਲਖਵਿੰਦਰ ਸਿੰਘ ਕਡਿਆਣਾ, ਸੰਤ ਅਵਤਾਰ ਦਾਸ ਚਹੇੜੂ ਆਦਿ ਉੱਚ ਕੋਟੀ ਦੇ ਸੰਤਾਂ-ਮਹਾਂਪੁਰਸ਼ਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਆਦਮਪੁਰ ਤੇ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ, ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਹਲਕਾ ਇੰਚਾਰਜ ਕਰਤਾਰਪੁਰ ਕਾਂਗਰਸ ਸੇਵਾਮੁਕਤ ਐੱਸਐੱਸਪੀ ਰਜਿੰਦਰ ਸਿੰਘ, ਬਸਪਾ ਦੇ ਪੰਜਾਬ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ, ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਬਸਪਾ ਆਗੂ ਐਡਵੋਕੇਟ ਬਲਵਿੰਦਰ ਕੁਮਾਰ ਆਦਿ ਵੀ ਵਿਸ਼ੇਸ਼ ਤੌਰ ’ਤੇ ਨਤਮਸਤਕ ਹੋਏ ਤੇ ਸੰਤਾਂ ਮਹਾਂਪੁਰਸ਼ਾਂ ਤੋਂ ਅਸ਼ੀਰਵਾਦ ਪ੍ਰਾਪਤ ਕਰਨ ਲਈ ਪਹੁੰਚੇ। ਇਸ ਮੌਕੇ ਡੇਰੇ ਦੇ ਸੇਵਾਦਾਰ ਹਰਦੇਵ ਦਾਸ, ਮੈਨੇਜਰ ਧਰਮਪਾਲ ਸਿੰਮਕ, ਸੇਵਾਦਾਰ ਦਵਿੰਦਰ ਦਾਸ, ਸੇਵਾਦਾਰ ਬਰਿੰਦਰ ਦਾਸ ਬੱਬੂ, ਸੇਵਾਦਾਰ ਕੈਲਾਸ਼ ਚੰਦਰ, ਸੇਵਾ ਮੁਕਤ ਆਈਆਰਐੱਸ ਜੋਗਿੰਦਰ ਪਾਲ, ਨਿਰੰਜਣ ਦਾਸ ਚੀਮਾ, ਬੀਪੀਈਓ ਮਾਸਟਰ ਬੀਕੇ ਮਹਿਮੀ, ਸ਼ਾਮ ਲਾਲ, ਸੇਵਾ ਮੁਕਤ ਤਹਿਸੀਲਦਾਰ ਵਿਜੇ ਕੁਮਾਰ ਅਹੀਰ, ਡਾ. ਬਲਬੀਰ ਮੰਨਣ, ਪ੍ਰਧਾਨ ਅੰਬੇਡਕਰ ਸੈਨਾ ਬਲਵਿੰਦਰ ਬੁੱਗਾ, ਸੇਵਾ ਮੁਕਤ ਕਾਨੂੰਨਗੋ ਸਾਲਗ ਰਾਮ, ਸੇਠ ਦੇਸਰਾਜ, ਤਰਸੇਮ ਲਾਲ ਸਰੋਆ, ਪਾਖਰ ਸਿੰਘ, ਰੋਸ਼ਨ ਲਾਲ ਸੋਂਧੀ, ਪਰਮਿੰਦਰ ਕੁਮਾਰ, ਰਾਕੇਸ਼ ਕੁਮਾਰ ਗੁਰਮੀਤ ਰਾਮ ਨਰ, ਸਾਬਕਾ ਸਰਪੰਚ ਪ੍ਰਦੀਪ ਕੁਮਾਰ ਦੀਪਾ ਬੱਲਾਂ, ਸਾਬਕਾ ਸਰਪੰਚ ਰੇਸ਼ਮ ਲਾਲ ਰਾਓਵਾਲੀ, ਰਾਜਪਾਲ ਸਿੰਘ ਚਕਰਾਲਾ, ਸ਼ਾਦੀ ਲਾਲ ਬੱਲਾਂ, ਸੇਵਾ ਮੁਕਤ ਸਬ-ਇੰਸਪੈਕਟਰ ਜਗਦੀਸ਼ ਲਾਲ, ਕਾਂਗਰਸ ਬਲਾਕ ਪ੍ਰਧਾਨ ਅਮਰਜੀਤ ਸਿੰਘ ਕੰਗ, ਸਤੀਸ਼ ਕੁਮਾਰ ਆਦਿ ਸਮੇਤ ਇਲਾਕੇ ਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਹਾਜ਼ਰ ਸਨ।