ਛੱਠ ਪੂਜਾ ਸਮਾਗਮ ਸ਼ਰਧਾ ਤੇ ਭਾਵਨਾ ਨਾਲ ਮਨਾਇਆ
ਸਤਲੁਜ ਦਰਿਆ ’ਤੇ 20ਵਾਂ ਛੱਠ ਪੂਜਾ ਸਮਾਗਮ ਸ਼ਰਧਾ ਤੇ ਭਾਵਨਾ ਨਾਲ ਮਨਾਇਆ
Publish Date: Mon, 16 Nov 2026 07:16 PM (IST)
Updated Date: Tue, 17 Nov 2026 04:01 AM (IST)
ਹਰਜੋਤ ਕੌਰ ਲੋਹਟੀਆ ਤੇ ਬਾਬਾ ਸੁਖਵਿੰਦਰ ਸਿੰਘ ਨੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਸ਼ਹਿਰ ਫਿਲੌਰ ਵਿਖੇ ਸਤਲੁਜ ਦਰਿਆ ਦੇ ਕੰਢੇ ‘ਸ਼੍ਰੀ ਸ਼੍ਰੀ ਆਦਰਸ਼ ਛੱਠ ਪੂਜਾ ਸਮਿਤੀ’ ਵੱਲੋਂ 20ਵਾਂ ਛੱਠ ਪੂਜਾ ਸਮਾਗਮ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਸ਼ਰਧਾਲੂਆਂ ਨੇ ਸ਼ਮੂਲੀਅਤ ਕਰਦਿਆਂ ਪੂਜਾ-ਅਰਚਨਾ ਕੀਤੀ ਤੇ ਪਰਿਵਾਰਾਂ ਦੀ ਸੁੱਖ-ਸ਼ਾਂਤੀ ਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ। ਇਸ ਮੌਕੇ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਹਰਜੋਤ ਕੌਰ ਲੋਹਟੀਆ ਤੇ ਬਾਬਾ ਸੁਖਵਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਨਤਮਸਤਕ ਹੋਏ। ਉਨ੍ਹਾਂ ਨੇ ਸਰਬੱਤ ਦੇ ਭਲੇ, ਆਪਸੀ ਭਾਈਚਾਰੇ, ਸੁੱਖ-ਸ਼ਾਂਤੀ ਤੇ ਤਰੱਕੀ ਲਈ ਅਰਦਾਸ ਕੀਤੀ। ਹਰਜੋਤ ਕੌਰ ਲੋਹਟੀਆ ਨੇ ਦੇਸ਼-ਵਿਦੇਸ਼ ’ਚ ਵੱਸਦੇ ਸਮੂਹ ਸ਼ਰਧਾਲੂਆਂ ਨੂੰ ਛੱਠ ਪੂਜਾ ਦੇ ਪਵਿੱਤਰ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ। ਸਮਾਗਮ ਦੌਰਾਨ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਜੇ ਕੁਮਾਰ ਤੇ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਵੱਲੋਂ ਹਰਜੋਤ ਕੌਰ ਲੋਹਟੀਆ ਤੇ ਬਾਬਾ ਸੁਖਵਿੰਦਰ ਸਿੰਘ ਨੂੰ ਯਾਦਗਾਰੀ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਗਨਨਾਥ ਜੱਗੀ, ਭਾਈ ਦਾਰਾ ਸਿੰਘ, ਹਰਜੀਤ ਸਿੰਘ, ਬਲਦੇਵ ਸਿੰਘ ਤੋਂ ਇਲਾਵਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ, ਮੈਂਬਰ ਤੇ ਵੱਡੀ ਗਿਣਤੀ ’ਚ ਸ਼ਰਧਾਲੂ ਹਾਜ਼ਰ ਸਨ।