- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੁਲਵਿੰਦਰ ਸਿੰਘ ਕਿੰਦਾਂ ਨਾਗਰਾ ਨੂੰ ਹਲਕਾ ਨਕੋਦਰ ’ਚ ਮਿਲੀ ਅਹਿਮ ਜ਼ਿੰਮੇਵਾਰੀ

-ਪਾਰਟੀ ਨੇ ਯੂਥ ਹਲਕਾ ਕੋਆਰਡੀਨੇਟਰ ਕੀਤਾ ਨਿਯੁਕਤ
ਰੇਸ਼ਮ ਲਾਲ, ਪੰਜਾਬੀ ਜਾਗਰਣ, ਬਿਲਗਾ : ‘ਆਪ’ ਵੱਲੋਂ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਤੇ ਨੌਜਵਾਨ ਵਰਗ ਨੂੰ ਪਾਰਟੀ ਨਾਲ ਜੋੜਨ ਦੇ ਉਦੇਸ਼ ਨਾਲ ਕੁਲਵਿੰਦਰ ਸਿੰਘ ਕਿੰਦਾਂ ਨਾਗਰਾ ਨੂੰ ਹਲਕਾ ਨਕੋਦਰ ’ਚ ਅਹਿਮ ਜ਼ਿੰਮੇਵਾਰੀ ਸੌਂਪਦਿਆਂ ਯੂਥ ਹਲਕਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ਨਾਲ ਪਾਰਟੀ ਦੇ ਨੌਜਵਾਨ ਵਰਕਰਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਆਪਣੀ ਨਿਯੁਕਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕੁਲਵਿੰਦਰ ਸਿੰਘ ਕਿੰਦਾਂ ਨਾਗਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਹਲਕਾ ਨਕੋਦਰ ਦੇ ਵਿਧਾਇਕਾ ਬੀਬੀ ਇੰਦਰਜੀਤ ਕੌਰ ਮਾਨ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਭਰੋਸਾ ਕਰਕੇ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਤਨਦੇਹੀ, ਇਮਾਨਦਾਰੀ ਤੇ ਮਿਹਨਤ ਨਾਲ ਨਿਭਾਉਣਗੇ। ਉਹ ਹਲਕੇ ਦੇ ਨੌਜਵਾਨਾਂ ਨੂੰ ਪਾਰਟੀ ਦੀਆਂ ਨੀਤੀਆਂ ਤੇ ਲੋਕ ਭਲਾਈ ਦੇ ਕੰਮਾਂ ਨਾਲ ਜੋੜਨ ਲਈ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਤੇ ਹਲਕੇ ਦੇ ਵਿਕਾਸ ਲਈ ਉਹ ਹਮੇਸ਼ਾ ਬਣਦਾ ਯੋਗਦਾਨ ਪਾਉਂਦੇ ਰਹਿਣਗੇ।