- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਸਿੰਘਾਂ ਸ਼ਹੀਦਾਂ ਨੰਗਲ ਬੇਟ ਆਲੋਵਾਲ ਵਿਖੇ 25 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਦੇ ਸ਼ਗਨ ਦਾ ਸਾਮਾਨ ਵੰਡਿਆ

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸ੍ਰੀਮਾਨ ਸੰਤ ਬਾਬਾ ਜਰਨੈਲ ਸਿੰਘ ਜੀ, ਨੰਗਲ ਬੇਟ ਆਲੋਵਾਲ (ਫਿਲੌਰ) ’ਚ 25 ਲੋੜਵੰਦ ਪਰਿਵਾਰਾਂ ਦੀਆਂ ਧੀਆਂ ਨੂੰ ਵਿਆਹ ਦੇ ਸ਼ਗਨ ਵਜੋਂ ਘਰੇਲੂ ਵਰਤੋਂ ਦਾ ਸਮਾਨ ਦਿੱਤਾ ਗਿਆ। ਇਸ ਮੌਕੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਤੇ ਮਾਤਾ ਪ੍ਰਕਾਸ਼ ਕੌਰ ਜੀ ਦੀ ਸਾਲਾਨਾ ਬਰਸੀ ਦੇ ਸਬੰਧ ’ਚ ਇਸ ਵਾਰ ਵੀ 22 ਨਵੰਬਰ ਨੂੰ 25 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਆਨੰਦ ਕਾਰਜ ਕਰਵਾਏ ਜਾ ਰਹੇ ਹਨ। ਇਸ ਮੌਕੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਰੋਜ਼ਾਨਾ ਵਰਤੋਂ ਦਾ ਸਾਮਾਨ ਵੀ ਦਿੱਤਾ ਜਾਵੇਗਾ। ਸਮਾਗਮ ਦੌਰਾਨ ਚਾਹ-ਪਕੌੜੇ, ਮਠਿਆਈਆਂ ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਉਨ੍ਹਾਂ ਸੰਗਤ ਨੂੰ ਇਸ ਧਾਰਮਿਕ ਤੇ ਸਮਾਜ ਸੇਵੀ ਸਮਾਗਮ ’ਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ। ਇਸ ਮੌਕੇ ਸੰਤ ਬਾਬਾ ਜਰਨੈਲ ਸਿੰਘ, ਬੀਬੀ ਕਰਮਜੀਤ ਕੌਰ ਸੰਧੂ, ਡਾ. ਅਮਰਜੋਤ ਸਿੰਘ ਸੰਧੂ, ਭਾਈ ਹਰਜੀਤ ਸਿੰਘ, ਭਾਈ ਦਾਰਾ ਸਿੰਘ, ਬਲਦੇਵ ਸਿੰਘ, ਭਾਈ ਜਰਨੈਲ ਸਿੰਘ, ਹਰਪ੍ਰੀਤ ਸਿੰਘ ਤੇ ਭਾਰੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।