ਨਿਤਿਨ ਕੋਹਲੀ ਵੱਲੋਂ ਸੀਐੱਮ ਮਾਨ ਨਾਲ ਮੁਲਾਕਾਤ ਨਿਤਿਨ ਕੋਹਲੀ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ
Publish Date: Tue, 17 Nov 2026 07:19 PM (IST)
Updated Date: Wed, 18 Nov 2026 04:04 AM (IST)
-ਮੁਲਾਕਾਤ ਦੌਰਾਨ ਜਲੰਧਰ ਸੈਂਟਰਲ ਤੋਂ ਵੱਡੀ ਜਿੱਤ ਦਾ ਦਿੱਤਾ ਭਰੋਸਾ ਤੇਜਿਦੰਰ ਕੌਰ ਥਿੰਦ, ਪੰਜਾਬੀ ਜਾਗਰਣ, ਜਲੰਧਰ ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ ਦੇ ਐਲਾਨੇ ਗਏ ਉਮੀਦਵਾਰ ਨਿਤਿਨ ਕੋਹਲੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਤੇ ਭਵਿੱਖੀ ਚੋਣਾਂ ਤੋਂ ਪਹਿਲਾਂ ਉਨ੍ਹਾਂ ਤੇ ਭਰੋਸਾ ਜਤਾਉਣ ਲਈ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਇਸ ਸਮੇਂ ਕੋਹਲੀ ਨੇ ਜਲੰਧਰ ਸੈਂਟਰਲ ਤੋਂ ਚੋਣ ਲੜਨ ਦਾ ਮੌਕਾ ਦੇਣ ਲਈ ਮੁੱਖ ਮੰਤਰੀ ਮਾਨ ਤੇ ‘ਆਪ’ ਦੇ ਕੌਮੀ ਕਨਵੀਨਰ ਕੇਜਰੀਵਾਲ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਪਾਰਟੀ ਲੀਡਰਸ਼ਿਪ ਨੂੰ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀਆਂ ਆਸੰ ਤੇ ਖਰਾ ਉਤਰਨ ਤੇ ਹਲਕੇ ’ਚ ‘ਆਪ’ ਦੀ ਫੈਸਲਾਕੁੰਨ ਜਿੱਤ ਯਕੀਨੀ ਬਣਾਉਣ ਲਈ ਪੂਰੀ ਲਗਨ ਨਾਲ ਕੰਮ ਕਰਨਗੇ। ਪਾਰਟੀ ਦੀਆਂ ਸੰਭਾਵਨਾਵਾਂ ਤੇ ਭਰੋਸਾ ਜਤਾਉਂਦਿਆਂ ਕੋਹਲੀ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਤੇ ਅਰਵਿੰਦ ਕੇਜਰੀਵਾਲ ਦੇ ਮਾਰਗਦਰਸ਼ਨ ਹੇਠ ਪੰਜਾਬ ਸਰਕਾਰ ਨੇ ਆਮ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਨੇ ਮੁੱਖ ਲੋਕ-ਭਲਾਈ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ’ਚ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸਹੂਲਤਾਂ ਦਾ ਵਿਸਥਾਰ, ਸਰਕਾਰੀ ਸਕੂਲਾਂ ’ਚ ਸੁਧਾਰ ਤੇ ਹੋਰ ਲੋਕ-ਭਲਾਈ ਸਕੀਮਾਂ ਸ਼ਾਮਲ ਹਨ। ਕੋਹਲੀ ਨੇ ਕਿਹਾ ਕਿ ਉਹ ਜਲੰਧਰ ਸੈਂਟਰਲ ਦੇ ਹਰ ਵਾਰਡ ’ਚ ਖ਼ੁਦ ਲੋਕਾਂ ਤੱਕ ਪੁੱਜਣਗੇ, ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਦੱਸਣਗੇ ਤੇ ਲੋਕਾਂ ਦੀਆਂ ਚਿੰਤਾਵਾਂ ਤੇ ਉਮੀਦਾਂ ਨੂੰ ਸਮਝਣਗੇ। ਉਨ੍ਹਾਂ ਨੇ ਇਹ ਵੀ ਭਰੋਸਾ ਜਤਾਇਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਚ ‘ਆਪ’ ਪੂਰੇ ਜਲੰਧਰ ਜ਼ਿਲ੍ਹੇ ’ਚ ਸ਼ਾਨਦਾਰ ਪ੍ਰਦਰਸ਼ਨ ਕਰੇਗੀ ਤੇ ਪਾਰਟੀ ਵਰਕਰ ਇਕਜੁੱਟ ਹੋ ਕੇ ਚੋਣਾਂ ਲਈ ਕੰਮ ਕਰਨਗੇ।