- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵੋਟਰ ਜਾਗਰੂਕਤਾ ਮੁਹਿੰਮ ਤਹਿਤ ਕਰਵਾਏ ਮੁਕਾਬਲਿਆਂ ’ਚ ਖ਼ਾਲਸਾ ਕਾਲਜ ਢੰਡੋਵਾਲ ਦੀਆਂ ਵਿਦਿਆਰਥਣਾਂ ਨੇ ਜਿੱਤੇ ਇਨਾਮ

ਗਿਆਨ ਸੈਦਪੁਰੀ, ਪੰਜਾਬੀ ਜਾਗਰਣ, ਸ਼ਾਹਕੋਟ : ਸਰਕਾਰੀ ਕਾਲਜ ਸ਼ਾਹਕੋਟ ’ਚ ਵੋਟਰ ਜਾਗਰੂਕਤਾ ਮੁਹਿੰਮ (ਸਵੀਪ) ਤਹਿਤ ਸਬ ਡਿਵੀਜ਼ਨ ਸ਼ਾਹਕੋਟ ਦੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਕਰਵਾਏ ਲੇਖ ਲਿਖਣ ਤੇ ਕੁਇਜ਼ ਮੁਕਾਬਲਿਆਂ ’ਚ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਫ਼ਾਰ ਵਿਮੈਨ ਢੰਡੋਵਾਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਪਹਿਲੇ ਅਤੇ ਇੱਕ ਦੂਜਾ ਇਨਾਮ ਹਾਸਲ ਕੀਤਾ। ਇਸ ਸਬੰਧੀ ਕਾਲਜ ਕੋਆਰਡੀਨੇਟਰ ਸਨੇਹ ਲਤਾ ਅਨੁਸਾਰ ਕੁਇਜ਼ ਮੁਕਾਬਲੇ ’ਚ ਕਾਲਜ ਦੀ ਵਿਦਿਆਰਥਣ ਮਨਪ੍ਰੀਤ ਕੌਰ ਬੀਏ ਸਮੈਸਟਰ-3 ਨੇ ਪਹਿਲਾ, ਲੇਖ ਲਿਖਣ ਮੁਕਾਬਲੇ ਵਿਚ ਬੀਏ ਸਮੈਸਟਰ -5 ਦੀ ਵਿਦਿਆਰਥਣ ਗੁਰਲੀਨ ਕੌਰ ਜੋਸਨ ਨੇ ਪਹਿਲਾ ਜਦਕਿ ਬੀ.ਕਾਮ ਸਮੈਸਟਰ-5 ਦੀ ਵਿਦਿਆਰਥਣ ਹਰਮਨਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਇਹ ਵਿਦਿਆਰਥਣਾਂ ਭਲਕੇ ਜਲੰਧਰ ਹੋਣ ਵਾਲੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਵੀ ਹਿੱਸਾ ਲੈਣਗੀਆਂ। ਸੰਸਥਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਚੱਠਾ ਤੇ ਸਮੂਹ ਮੈਂਬਰਾਂ, ਸਕੂਲ ਪ੍ਰਿੰਸੀਪਲ ਸ਼੍ਰੀਮਤੀ ਰੇਖਾ ਸ਼ਰਮਾ ਤੇ ਅਧਿਆਪਕਾਂ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।