- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੈਕਡੋਨਲਡ ਦੀ ਸੈਰ ਤੇ ਸਨੈਕਸ ਪਾਰਟੀ ਨੇ ਇੰਡੋ ਸਵਿਸ ਦੇ ਨੰਨ੍ਹੇ-ਮੁੰਨੇ ਬੱਚਿਆਂ ਦੇ ਚਿਹਰਿਆਂ ’ਤੇ ਬਿਖੇਰੀਆਂ ਖੁਸ਼ੀਆਂ

ਅਵਤਾਰ ਰਾਣਾ, ਪੰਜਾਬੀ ਜਾਗਰਣ, ਮੱਲ੍ਹੀਆਂ ਕਲਾਂ : ਇੰਡੋ ਸਵਿਸ ਇੰਟਰਨੈਸ਼ਨਲ ਕਾਨਵੇਂਟ ਸਕੂਲ ਦੇ ਨੰਨ੍ਹੇ-ਮੁੰਨੇ ਬੱਚਿਆਂ ਲਈ ਇਕ ਵਿਸ਼ੇਸ਼ ਮਨੋਰੰਜਨ ਭਰਪੂਰ ਪ੍ਰੋਗਰਾਮ ਕਰਵਾਇਆ। ਇਸ ਦੌਰਾਨ ਬੱਚਿਆਂ ਨੂੰ ਮੈਕਡੋਨਲਡ ਵਿਖੇ ਲਿਜਾਇਆ, ਜਿੱਥੇ ਉਨ੍ਹਾਂ ਨੇ ਆਪਣੇ ਦੋਸਤਾਂ ਤੇ ਅਧਿਆਪਕਾਂ ਨਾਲ ਮਿਲ ਕੇ ਵੱਖ-ਵੱਖ ਸਨੈਕਸ ਦਾ ਖੂਬ ਆਨੰਦ ਮਾਣਿਆ। ਬੱਚਿਆਂ ਲਈ ਇਹ ਦਿਨ ਕਿਸੇ ਤੋਹਫ਼ੇ ਤੋਂ ਘੱਟ ਨਹੀਂ ਸੀ। ਉਨ੍ਹਾਂ ਦੇ ਚਿਹਰਿਆਂ ’ਤੇ ਖਿੜੀਆਂ ਮੁਸਕਾਨਾਂ ਤੇ ਉਤਸ਼ਾਹ ਦੇਖਣਯੋਗ ਸੀ। ਬੱਚਿਆਂ ਨੇ ਇਕੱਠੇ ਬੈਠ ਕੇ ਖਾਣਾ ਖਾਧਾ, ਗੱਲਾਂਬਾਤਾਂ ਕੀਤੀਆਂ ਤੇ ਖੂਬ ਮਸਤੀ ਕਰਦਿਆਂ ਇਸ ਦਿਨ ਨੂੰ ਯਾਦਗਾਰ ਬਣਾ ਦਿੱਤਾ। ਪ੍ਰਿੰਸੀਪਲ ਡਾ. ਪੰਕਜ ਸ਼ਰਮਾ ਨੇ ਕਿਹਾ ਕਿ ਬੱਚੇ ਸਮਾਜ ਦਾ ਅਨਮੋਲ ਸਰਮਾਇਆ ਤੇ ਦੇਸ਼ ਦਾ ਭਵਿੱਖ ਹਨ। ਉਨ੍ਹਾਂ ਦੇ ਸਰਬਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਮਨੋਰੰਜਨ ਤੇ ਵਿਹਾਰਕ ਸਰਗਰਮੀਆਂ ਵੀ ਜ਼ਰੂਰੀ ਹਨ।
ਅਜਿਹੇ ਸਮਾਗਮ ਬੱਚਿਆਂ ਨੂੰ ਰੋਜ਼ਾਨਾ ਦੀ ਪੜ੍ਹਾਈ ਤੋਂ ਇਲਾਵਾ ਖੁਸ਼ੀ ਦੇ ਪਲ ਬਿਤਾਉਣ, ਇਕ-ਦੂਜੇ ਨਾਲ ਸਾਂਝ ਵਧਾਉਣ ਤੇ ਨਵੀਆਂ ਯਾਦਾਂ ਬਣਾਉਣ ਦਾ ਮੌਕਾ ਪ੍ਰਦਾਨ ਕਰਦੇ ਹਨ। ਸਕੂਲ ਦਾ ਉਦੇਸ਼ ਬੱਚਿਆਂ ਨੂੰ ਸਿੱਖਿਆ ਦੇ ਨਾਲ-ਨਾਲ ਖੁਸ਼ਗਵਾਰ ਅਤੇ ਯਾਦਗਾਰ ਅਨੁਭਵ ਪ੍ਰਦਾਨ ਕਰਨਾ ਵੀ ਹੈ। ਸਕੂਲ ਮੈਨੇਜਮੈਂਟ ਦੇ ਚੇਅਰਮੈਨ ਵਿਪਨ ਸ਼ਰਮਾ, ਚੇਅਰਪਰਸਨ ਜਯੋਤੀ ਸ਼ਰਮਾ ਤੇ ਐੱਮਡੀ ਮਿਸਟਰ ਸ਼ਿਵਮ ਸ਼ਰਮਾ ਨੇ ਕਿਹਾ ਕਿ ਬੱਚੇ ਸਕੂਲ ਦੀ ਅਸਲ ਰੌਣਕ ਤੇ ਪੂੰਜੀ ਹੁੰਦੇ ਹਨ। ਉਨ੍ਹਾਂ ਦੀ ਖੁਸ਼ੀ ਤੇ ਮੁਸਕਾਨ ਹੀ ਸਕੂਲ ਦੀ ਵੱਡੀ ਪ੍ਰਾਪਤੀ ਹੈ। ਸਕੂਲ ਵੱਲੋਂ ਸਮੇਂ-ਸਮੇਂ ’ਤੇ ਅਜਿਹੇ ਮਨੋਰੰਜਨ ਭਰਪੂਰ ਪ੍ਰੋਗਰਾਮ ਕਰਵਾਏ ਜਾਂਦੇ ਹਨ, ਤਾਂ ਜੋ ਬੱਚਿਆਂ ’ਚ ਆਤਮ-ਵਿਸ਼ਵਾਸ, ਆਪਸੀ ਪਿਆਰ, ਮਿਲਵਰਤਣ ਅਤੇ ਖੁਸ਼ੀ ਦੀ ਭਾਵਨਾ ਪੈਦਾ ਹੋ ਸਕੇ। ਅੰਤ ’ਚ ਮੈਕਡੋਨਲਡਜ਼ ਵਿਖੇ ਬਿਤਾਏ ਖੁਸ਼ੀ ਭਰੇ ਪਲਾਂ ਤੇ ਸੁਆਦਿਸ਼ਟ ਸਨੈਕਸ ਦਾ ਆਨੰਦ ਮਾਣਦਿਆਂ ਬੱਚਿਆਂ ਨੇ ਇਸ ਦਿਨ ਨੂੰ ਬੇਹੱਦ ਯਾਦਗਾਰ ਬਣਾ ਦਿੱਤਾ।