- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਰਜੋਤ ਕੌਰ ਲੋਹਟੀਆ ਵੱਡੀ ਲੀਡ ਨਾਲ ਜਿੱਤ ਕੇ ਬਣਨਗੇ ਕੈਬਨਿਟ ਮੰਤਰੀ: ਚੇਅਰਮੈਨ ਗੌਰਵ ਬਾਵਾ

-ਕਿਹਾ, ਹਲਕਾ ਫਿਲੌਰ ’ਚ ਗ੍ਰਾਂਟਾਂ ਤੇ ਵਿਕਾਸ ਕੰਮਾਂ ਦੀ ਲੱਗੀ ਝੜੀ
-ਲੋਕਾਂ ਦੇ ਕੰਮ ਕਰਵਾਉਣ ’ਚ ਹਲਕਾ ਇੰਚਾਰਜ ਰਹੇ ਪੂਰੀ ਤਰ੍ਹਾਂ ਸਫਲ
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ‘ਆਪ’ ਵੱਲੋਂ ਹਲਕਾ ਫਿਲੌਰ ਤੋਂ ਉਮੀਦਵਾਰ ਐਲਾਨੀ ਗਈ ਹਰਜੋਤ ਕੌਰ ਲੋਹਟੀਆ ਦੀ ਅਗਵਾਈ ਹੇਠ ਹਲਕੇ ’ਚ ਹੋ ਰਹੇ ਵਿਕਾਸ ਕਾਰਜਾਂ ਤੇ ਲੋਕ-ਭਲਾਈ ਦੇ ਕੰਮਾਂ ਨੇ ਲੋਕਾਂ ’ਚ ਨਵਾਂ ਭਰੋਸਾ ਪੈਦਾ ਕੀਤਾ ਹੈ। ਇਹ ਪ੍ਰਗਟਾਵਾ ਚੇਅਰਮੈਨ ਗੌਰਵ ਬਾਵਾ, ਬੈਰਾਗੀ ਵੈਲਫੇਅਰ ਬੋਰਡ ਤੇ ਮੀਡੀਆ ਵਾਇਸ ਕੋਆਰਡੀਨੇਟਰ ਹਲਕਾ ਫਿਲੌਰ ਨੇ ਕਰਦਿਆਂ ਕਿਹਾ ਕਿ ਹਰਜੋਤ ਕੌਰ ਲੋਹਟੀਆ ਨੇ ਕੁਝ ਹੀ ਮਹੀਨੇ ਪਹਿਲਾਂ ਹਲਕੇ ਦੀ ਜ਼ਿੰਮੇਵਾਰੀ ਸੰਭਾਲੀ ਹੈ, ਪਰ ਇਸ ਥੋੜ੍ਹੇ ਸਮੇਂ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣ ਕੇ ਉਨ੍ਹਾਂ ਦੇ ਹੱਲ ਲਈ ਲਗਾਤਾਰ ਯਤਨ ਕੀਤੇ ਹਨ। ਚੇਅਰਮੈਨ ਗੌਰਵ ਬਾਵਾ ਨੇ ਕਿਹਾ ਕਿ ਹਲਕਾ ਫਿਲੌਰ ’ਚ ਜਿਸ ਤਰ੍ਹਾਂ ਗ੍ਰਾਂਟਾਂ ਤੇ ਵਿਕਾਸ ਕੰਮਾਂ ਦੀ ਝੜੀ ਲੱਗੀ ਹੋਈ ਹੈ, ਉਸ ਤੋਂ ਸਪੱਸ਼ਟ ਹੁੰਦਾ ਹੈ ਕਿ ‘ਆਪ’ਦੀ ਸਰਕਾਰ ਵੱਲੋਂ ਹਲਕੇ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਸੜਕਾਂ, ਗਲੀਆਂ, ਪਿੰਡਾਂ ਦੇ ਬੁਨਿਆਦੀ ਢਾਂਚੇ, ਸਿਹਤ ਸਹੂਲਤਾਂ ਤੇ ਹੋਰ ਲੋਕ-ਭਲਾਈ ਦੇ ਕੰਮਾਂ ਨੂੰ ਅੱਗੇ ਵਧਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਹਰਜੋਤ ਕੌਰ ਲੋਹਟੀਆ ਨੇ ਹਲਕੇ ਦੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਮਝਿਆ ਹੈ। ਲੋਕਾਂ ਵੱਲੋਂ ਜਿੱਥੇ ਵੀ ਕੋਈ ਸਮੱਸਿਆ ਉਨ੍ਹਾਂ ਦੇ ਧਿਆਨ ’ਚ ਲਿਆਂਦੀ ਗਈ, ਉੱਥੇ ਉਸ ਦੇ ਹੱਲ ਲਈ ਪੂਰੀ ਵਚਨਬੱਧਤਾ ਨਾਲ ਕੰਮ ਕੀਤਾ ਗਿਆ। ਉਨ੍ਹਾਂ ਅਨੁਸਾਰ, ਹਲਕੇ ’ਚ ਵਿਕਾਸ ਦੀ ਰਫ਼ਤਾਰ ਤੇਜ਼ ਹੋਈ ਹੈ ਤੇ ਸਰਕਾਰੀ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਯਤਨ ਕੀਤੇ ਜਾ ਰਹੇ ਹਨ। ਚੇਅਰਮੈਨ ਬਾਵਾ ਨੇ ਕਿਹਾ ਕਿ ਹਰਜੋਤ ਕੌਰ ਲੋਹਟੀਆ ਨੇ ਥੋੜ੍ਹੇ ਸਮੇਂ ’ਚ ਜੋ ਕੰਮ ਕੀਤੇ ਹਨ, ਉਹ ਲੋਕਾਂ ਦੇ ਸਾਹਮਣੇ ਹਨ। ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਣਾ ਤੇ ਹਲਕੇ ਦੇ ਵਿਕਾਸ ਲਈ ਲਗਾਤਾਰ ਮਿਹਨਤ ਕਰਨਾ ਉਨ੍ਹਾਂ ਦੀ ਕਾਰਜਸ਼ੈਲੀ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਲੋਕ ਇਸ ਮਿਹਨਤ ਨੂੰ ਜ਼ਰੂਰ ਯਾਦ ਰੱਖਣਗੇ।
ਉਨ੍ਹਾਂ ਭਰੋਸਾ ਜਤਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਹਲਕਾ ਫਿਲੌਰ ਦੇ ਲੋਕ ‘ਆਪ’ ਦੀ ਉਮੀਦਵਾਰ ਹਰਜੋਤ ਕੌਰ ਲੋਹਟੀਆ ਨੂੰ ਵੱਡੇ ਫ਼ਰਕ ਨਾਲ ਜਿਤਾ ਕੇ ਵਿਧਾਨ ਸਭਾ ’ਚ ਭੇਜਣਗੇ। ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਦੇ ਪਿਆਰ ਤੇ ਸਮਰਥਨ ਸਦਕਾ ਹਰਜੋਤ ਕੌਰ ਲੋਹਟੀਆ ਭਵਿੱਖ ’ਚ ਪੰਜਾਬ ਦੀ ਕੈਬਨਿਟ ਮੰਤਰੀ ਬਣਨਗੇ ਤੇ ਹਲਕਾ ਫਿਲੌਰ ਦੀ ਆਵਾਜ਼ ਨੂੰ ਪੰਜਾਬ ਸਰਕਾਰ ਤੱਕ ਹੋਰ ਮਜ਼ਬੂਤੀ ਨਾਲ ਪਹੁੰਚਾਉਣਗੇ। ਅੰਤ ’ਚ ਉਨ੍ਹਾਂ ਕਿਹਾ ਕਿ ਹਲਕਾ ਫਿਲੌਰ ਦੇ ਲੋਕਾਂ ਦਾ ਪਿਆਰ, ਸਹਿਯੋਗ ਤੇ ਭਰੋਸਾ ‘ਆਪ’ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ’ਚ ਹਲਕੇ ਦੇ ਵਿਕਾਸ ਅੰਤ ’ਚ ਚੇਅਰਮੈਨ ਗੌਰਵ ਬਾਵਾ ਨੇ ਕਿਹਾ ਕਿ ਹਲਕੇ ਦੇ ਲੋਕਾਂ ਦਾ ਪਿਆਰ, ਸਹਿਯੋਗ ਤੇ ਭਰੋਸਾ ‘ਆਪ’ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਭਵਿੱਖ ’ਚ ਹਲਕੇ ਦੇ ਵਿਕਾਸ ਕੰਮਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ।