- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੀਸੀਐਮ ਐਸ.ਡੀ. ਕਾਲਜ ਫ਼ਾਰ ਵੂਮੈਨ ਵੱਲੋਂ ਅਬੁਲ ਕਲਾਮ ਆਜ਼ਾਦ ਦੀ ਭੂਮਿਕਾ ਵਿਸ਼ੇ ’ਤੇ ਵੈਬੀਨਾਰ

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਪੀਸੀਐੱਮਐਸਡੀ ਕਾਲਜ ਫਾਰ ਵੂਮੈਨ, ਦੇ ਬੀਏ, ਬੀ.ਐੱਡ ਚਾਰ ਸਾਲਾ ਇੰਟੀਗ੍ਰੇਟਿਡ ਵਿਭਾਗ ਵੱਲੋਂ ਸੰਸਥਾ ਦੀ ਇਨੋਵੇਸ਼ਨ ਕੌਂਸਲ ਦੇ ਸਹਿਯੋਗ ਨਾਲ ਭਾਰਤੀ ਸਿੱਖਿਆ ਪ੍ਰਣਾਲੀ ਦੇ ਨਿਰਮਾਣ ਵਿੱਚ ਮੌਲਾਨਾ ਅਬੁਲ ਕਲਾਮ ਆਜ਼ਾਦ ਦੀ ਭੂਮਿਕਾ ਦੇ ਵਿਸ਼ੇ ’ਤੇ ਆਨਲਾਈਨ ਵੈਬੀਨਾਰ ਕਰਵਾਇਆ। ਇਸ ਮੌਕੇ ਮੁੱਖ ਬੁਲਾਰਾ ਵਜੋਂ ਲੈਫਟੀਨੈਂਟ ਡਾ. ਜੋਤੀ ਗੋਗੀਆ, ਐਸੋਸੀਏਟ ਪ੍ਰੋਫੈਸਰ, ਹਿੰਦੀ ਵਿਭਾਗ, ਐੱਚਐੱਮਵੀ ਕਾਲਜ, ਜਲੰਧਰ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਭਾਰਤ ਦੇ ਪਹਿਲੇ ਸਿੱਖਿਆ ਮੰਤਰੀ ਮੌਲਾਨਾ ਅਬੁਲ ਕਲਾਮ ਆਜ਼ਾਦ ਦੇ ਸਿੱਖਿਆ ਦੇ ਖੇਤਰ ਵਿੱਚ ਪਾਏ ਅਹਿਮ ਯੋਗਦਾਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸਰਵਵਿਆਪੀ ਸਿੱਖਿਆ, ਸਾਖਰਤਾ ਨੂੰ ਉਤਸ਼ਾਹਿਤ ਕਰਨ, ਇਸਤਰੀ ਸਿੱਖਿਆ, ਵਿਗਿਆਨਕ ਸੋਚ ਦੇ ਵਿਕਾਸ ਤੇ ਉੱਚ ਸਿੱਖਿਆ ਸੰਸਥਾਵਾਂ ਦੀ ਸਥਾਪਨਾ ਤੇ ਵਿਕਾਸ ਸਬੰਧੀ ਉਨ੍ਹਾਂ ਦੇ ਦ੍ਰਿਸ਼ਟੀਕੋਣ ਨੂੰ ਵਿਸ਼ੇਸ਼ ਤੌਰ ’ਤੇ ਉਜਾਗਰ ਕੀਤਾ। ਵੈਬੀਨਾਰ ਦੌਰਾਨ ਰਾਸ਼ਟਰ ਨਿਰਮਾਣ ’ਚ ਸਮਾਵੇਸ਼ੀ, ਸਮਾਨਤਾਪੂਰਨ ਅਤੇ ਗੁਣਵੱਤਾਪੂਰਨ ਸਿੱਖਿਆ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਗਿਆ। ਵਿਦਿਆਰਥੀਆਂ ਨੇ ਮੌਲਾਨਾ ਆਜ਼ਾਦ ਦੇ ਸਿੱਖਿਆ ਸਬੰਧੀ ਵਿਚਾਰਾਂ ਤੇ ਵਰਤਮਾਨ ਸਿੱਖਿਆ ਪ੍ਰਣਾਲੀ ਵਿੱਚ ਉਨ੍ਹਾਂ ਦੀ ਪ੍ਰਾਸੰਗਿਕਤਾ ਬਾਰੇ ਅਹਿਮ ਜਾਣਕਾਰੀ ਪ੍ਰਾਪਤ ਕੀਤੀ। ਇਹ ਸਮਾਗਮ ਕਾਲਜ ਦੇ ਪ੍ਰਿੰਸੀਪਲ ਡਾ. ਪੂਜਾ ਪਰਾਸ਼ਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਰਜਨੀ ਕਪੂਰ, ਮੀਤ ਪ੍ਰਧਾਨ, ਇਨੋਵੇਸ਼ਨ ਕੌਂਸਲ, ਡਾ. ਰੇਨੂ ਬਾਲਾ, ਕਨਵੀਨਰ ਤੇ ਰਿਤੂ ਗਿੱਲ ਕੋਆਰਡੀਨੇਟਰ ਦੇ ਸਹਿਯੋਗ ਨਾਲ ਕਰਵਾਇਆ।