- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੀਮਾ ਨਿਗਮ ਦੇ ਪੈਨਸ਼ਨਰਜ਼ ਨੇ ਮੰਗਾਂ ਨੂੰ ਲੈ ਕੇ ਕੀਤੀ ਵਿਸ਼ਾਲ ਰੈਲੀ

ਚੰਦੀਪ ਭੱਲਾ, ਪੰਜਾਬੀ ਜਾਗਰਣ, ਜਲੰਧਰ
ਭਾਰਤੀ ਜੀਵਨ ਬੀਮਾ ਨਿਗਮ ਦੇ ਸੇਵਾਮੁਕਤ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਇਕ ਸੰਸਥਾ, ਐੱਲਆਈਸੀ ਪੈਨਸ਼ਨਰਜ਼ ਐਸੋਸੀਏਸ਼ਨ ਦੇ ਸੈਂਕੜੇ ਮੈਂਬਰਾਂ ਨੇ ਅੱਜ ਇੱਥੇ ਮੰਡਲ ਦਫ਼ਤਰ ਦੇ ਮੂਹਰੇ ਇਕ ਵੱਡੀ ਰੈਲੀ ਕੀਤੀ ਤੇ ਆਪਣੀਆਂ ਮੰਗਾਂ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ। ਇਹ ਸੱਦਾ ਆਲ ਇੰਡੀਆ ਇੰਸ਼ੋਰੈਂਸ ਪੈਨਸ਼ਨਰਜ਼ ਐਸੋਸੀਏਸ਼ਨ ਨੇ 25-26 ਸਤੰਬਰ 2026 ਨੂੰ ਗੁਹਾਟੀ (ਅਸਾਮ) ’ਚ ਹੋਈ ਆਪਣੀ ਮੀਟਿੰਗ ’ਚ ਦਿੱਤਾ। ਦੋ ਦਿਨਾਂ ਗੁਹਾਟੀ ਮੀਟਿੰਗ ’ਚ ਵਿਚਾਰ-ਵਟਾਂਦਰੇ ਤੋਂ ਬਾਅਦ ਮੰਗ ਕੀਤੀ ਗਈ ਕਿ ਭਾਰਤ ਸਰਕਾਰ ਤੇ ਐੱਲਆਈਸੀ ਪ੍ਰਬੰਧਨ ਪੈਨਸ਼ਨ ਅੱਪਡੇਟ ਦੇ ਮੁੱਦਿਆਂ ਨੂੰ ਤੁਰੰਤ ਹੱਲ ਕਰੇ ਨਹੀਂ ਤਾਂ ਐਸੋਸੀਏਸ਼ਨ ਰੋਸ ਮੁਜ਼ਾਹਰਾ ਕਰਨ ਲਈ ਮਜਬੂਰ ਹੋਵੇਗੀ। ਇਸ ਰੈਲੀ ਦੀ ਪ੍ਰਧਾਨਗੀ ਕਾਮਰੇਡ ਯੋਗ ਪ੍ਰਕਾਸ਼ ਸ਼ਰਮਾ ਨੇ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਮੰਡਲ ਸਕੱਤਰ ਕਾਮਰੇਡ ਵੇਦ ਕੁਮਾਰ ਨੇ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ ਦੇ ਪੈਨਸ਼ਨਰਾਂ ਨੂੰ ਹਰ ਤਨਖ਼ਾਹ ਸੋਧ ਵਿਚ ਬਰਾਬਰ ਲਾਭ ਦਿੱਤੇ ਜਾਂਦੇ ਹਨ ਪਰ ਸਰਕਾਰ ਐੱਲਆਈਸੀ ਤੇ ਜੀਆਈਸੀ ਦੇ ਮੁਲਾਜ਼ਮਾਂ ਨੂੰ ਇਸ ਤੋਂ ਬਾਹਰ ਰੱਖ ਰਹੀ ਹੈ। ਸਾਡੀ ਮੰਗ ਨੂੰ ਤੁਰੰਤ ਹੱਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 1997 ਤੋਂ ਪਹਿਲਾਂ ਸੇਵਾਮੁਕਤ ਹੋਏ ਸਾਥੀਆਂ ਨੂੰ 100% ਡੀਏ ’ਚ ਮਿਲਾ ਕੇ ਲਾਭ ਦਿੱਤਾ ਜਾਣਾ ਚਾਹੀਦਾ ਹੈ। ਮੈਡੀ ਕਲੇਮ ਪਾਲਿਸੀ ਵਿਚ ਸੁਧਾਰ ਕੀਤਾ ਜਾਣਾ ਚਾਹੀਦਾ ਹੈ, ਨਕਦ ਮੈਡੀਕਲ ਪੈਨਸ਼ਨਰਜ਼ ਨੂੰ ਵੀ ਦੇਣਾ ਚਾਹੀਦਾ ਹੈ। ਮੈਡੀ ਕਲੇਮ ਪ੍ਰੀਮੀਅਮ ਬਿਨਾਂ ਕਿਸੇ ਉਮਰ ਦੀ ਸ਼ਰਤ ਦੇ ਮੁਫ਼ਤ ਕੀਤਾ ਜਾਣਾ ਚਾਹੀਦਾ ਹੈ। 20 ਸਾਲ ਦੀ ਸੇਵਾ ਪੂਰੀ ਹੋਣ ’ਤੇ ਪੂਰੀ ਪੈਨਸ਼ਨ ਦੇਣੀ ਚਾਹੀਦੀ ਹੈ। 80 ਸਾਲ ਦੀ ਉਮਰ ਪੂਰੀ ਹੋਣ ’ਤੇ ਪੈਨਸ਼ਨ ਵਧਾਈ ਜਾਣੀ ਚਾਹੀਦੀ ਹੈ। ਮੌਜੂਦਾ ਕੇਂਦਰ ਸਰਕਾਰ ਵੱਲੋਂ ਭਾਰਤੀ ਜੀਵਨ ਬੀਮਾ ਨਿਗਮ ਨੂੰ ਨਿੱਜੀ ਹੱਥਾਂ ’ਚ ਸੌਂਪਣ ਦੀ ਕੋਸ਼ਿਸ਼ ਨੂੰ ਪਾਲਿਸੀਧਾਰਕਾਂ ਤੇ ਆਮ ਲੋਕਾਂ ਦੇ ਸਹਿਯੋਗ ਨਾਲ ਨਾਕਾਮ ਕਰ ਦਿੱਤਾ ਜਾਵੇਗਾ।ਰੈਲੀ ਨੂੰ ਹੋਰਨਾਂ ਤੋਂ ਇਲਾਵਾ ਕਾਮਰੇਡ ਰਾਜੀਵ ਸੈਂਗਰ, ਰਜਿੰਦਰ ਕੁਮਾਰ, ਅਨਿਲ ਕੁਮਾਰ ਵਰਮਾ, ਐੱਮਐੱਮ ਪਹੂਜਾ, ਐੱਨਕੇ ਚੋਪੜਾ ਆਦਿ ਨੇ ਸੰਬੋਧਨ ਕੀਤਾ।