- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੀ.ਆਰ. ਜੈਨ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਸਮਾਰੋਹ ਹਰਸ਼ੋਲਾਸ ਨਾਲ ਸੰਪੰਨ

ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਡੀ.ਆਰ. ਜੈਨ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ, ਜਲੰਧਰ ਛਾਉਣੀ ’ਚ ਸਮਾਗਮ ਉਤਸ਼ਾਹ ਨਾਲ ਕਰਵਾਇਆ। ਸਮਾਗਮ ਦੇ ਮੁੱਖ ਮਹਿਮਾਨ ਅਸ਼ੋਕ ਮਿੱਤਲ, ਚਾਂਸਲਰ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਐੱਮਪੀ ਤੇ ਸਕੂਲ ਦੇ ਸਾਬਕਾ ਵਿਦਿਆਰਥੀ ਰਹੇ। ਸਕੂਲ ਦੇ ਪ੍ਰਧਾਨ ਐੱਨਕੇ ਜੈਨ ਵੱਲੋਂ ਸਕੂਲ ਦੀ ਮੈਨੇਜਿੰਗ ਕਮੇਟੀ ਦੇ ਮੈਂਬਰਾਂ ਤੇ ਕੈਂਟ ਖੇਤਰ ਦੀਆਂ ਸਨਮਾਨਿਤ ਸ਼ਖ਼ਸੀਅਤਾਂ ਦਾ ਸਵਾਗਤ ਕਰਦਿਆਂ ਕੀਤੀ। ਮੁੱਖ ਮਹਿਮਾਨ ਨੇ ਦੀਪ ਜਗਾ ਕੇ ਸਮਾਗਮ ਦੀ ਸ਼ੁਰੂਆਤ ਕੀਤੀ। ਸਕੂਲ ਦੇ ਪ੍ਰਿੰਸੀਪਲ ਦੀਪਕ ਸਾਨਨ ਨੇ ਰਿਪੋਰਟ ਪੇਸ਼ ਕਰਦਿਆਂ ਸਕੂਲ ਦੀਆਂ ਪ੍ਰਾਪਤੀਆਂ ਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ’ਤੇ ਚਾਨਣਾ ਪਾਇਆ। ਵਿਦਿਆਰਥੀਆਂ ਨੇ ਰੰਗਾ-ਰੰਗ ਸੱਭਿਆਚਾਰਕ ਸਮਾਗਮ ਪੇਸ਼ ਕੀਤੇ। ਪਿਛਲੇ ਵਿੱਦਿਅਕ ਸਾਲ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ। ਆਪਣੇ ਸੰਬੋਧਨ ’ਚ ਅਸ਼ੋਕ ਮਿੱਤਲ ਨੇ ਸਕੂਲ ਨਾਲ ਜੁੜੀਆਂ ਆਪਣੀਆਂ ਪੁਰਾਣੀਆਂ ਯਾਦਾਂ ਸਾਂਝੀਆਂ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਸਕੂਲ ਪ੍ਰਤੀ ਅੱਜ ਵੀ ਵਿਸ਼ੇਸ਼ ਲਗਾਓ ਤੇ ਮਾਣ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਤੇ ਜੀਵਨ ’ਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਨੂੰ ਸਫ਼ਲ ਬਣਾਉਣ ’ਚ ਸਕੂਲ ਮੈਨੇਜਰ ਸਾਕਸ਼ੀ ਜੈਨ ਤੇ ਨਿਤਿਨ ਜੈਨ ਦੇ ਵਿਸ਼ੇਸ਼ ਯੋਗਦਾਨ ਤੇ ਸਹਿਯੋਗ ਲਈ ਸਕੂਲ ਵੱਲੋਂ ਉਨ੍ਹਾਂ ਦਾ ਧੰਨਵਾਦ ਕੀਤਾ।