- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਦੀ ਰਿਹਾਇਸ਼ ਸੰਗਰੂਰ ਮੋਹਰੇ 10 ਦਸੰਬਰ ਦੀ ਰੈਲੀ ਇਤਿਹਾਸਕ ਹੋਵੇਗੀ- ਕਾਮਰੇਡ ਸ਼ੇਖੋ

ਮਹਿੰਦਰ ਰਾਮ ਫੁੱਗਲਾਣਾ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਅੱਗੇ ਸੀਪੀਆਈਐੱਮ ਵੱਲੋਂ 10 ਦਸੰਬਰ ਨੂੰ ਕੀਤੀ ਜਾ ਰਹੀ ਸੂਬਾਈ ਰੋਸ ਰੈਲੀ ਦੀ ਤਿਆਰੀ ਵਜੋਂ ਪਾਰਟੀ ਦਫ਼ਤਰ ਜ਼ਿਲ੍ਹਾ ਜਲੰਧਰ ਤੇ ਕਪੂਰਥਲਾ ਕਮੇਟੀ ਦੀ ਮੀਟਿੰਗ ਕਾਮਰੇਡ ਬਲਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਸਮੁੱਚੇ ਪੰਜਾਬੀ ਲੋਕਾਂ ਦੇ ਮਸਲਿਆਂ ਨੂੰ ਲੈ ਕੇ ਕੀਤੀ ਜਾ ਰਹੀ ਇਹ ਰੋਸ ਰੈਲੀ ਪੰਜਾਬ ਦੇ ਸਿਆਸੀ ਮਾਹੌਲ ’ਚ ਇਕ ਮੀਲ ਪੱਥਰ ਸਾਬਤ ਹੋਵੇਗੀ। ਪਾਰਟੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਵੀ ਅਹਿਮ ਰੋਲ ਨਿਭਾਵੇਗੀ। ਉਨ੍ਹਾਂ ਸਮੁੱਚੇ ਵਰਕਰਾਂ ਨੂੰ 10 ਦਸੰਬਰ ਦੀ ਸੰਗਰੂਰ ਰੈਲੀ ਦੀ ਤਿਆਰੀ ਵਾਸਤੇ ਜੁੱਟ ਜਾਣ ਦੀ ਅਪੀਲ ਕੀਤੀ, ਸੱਦਾ ਦਿੰਦਿਆਂ ਕਿਹਾ ਕਿ ਪਾਰਟੀ ਦੇ ਸਾਰੇ ਮੈਂਬਰਾਂ ਤੇ ਹਮਦਰਦਾਂ ਦਾ ਇਸ ਰੈਲੀ ’ਚ ਸ਼ਾਮਲ ਹੋਣਾ ਯਕੀਨੀ ਬਣਾਇਆ ਜਾਵੇ। ਜ਼ਿਲ੍ਹਾ ਸਕੱਤਰ ਸੁਖਪ੍ਰੀਤ ਸਿੰਘ ਜੌਹਲ ਨੇ ਜਾਣਕਾਰੀ ਦਿੱਤੀ ਕਿ ਇਸ ਰੈਲੀ ਦੀ ਤਿਆਰੀ ਵਾਸਤੇ ਪਾਰਟੀ ਦੀ ਨਕੋਦਰ ਤਹਿਸੀਲ ਕਮੇਟੀ ਦੇ ਮੀਟਿੰਗ 23 ਨਵੰਬਰ ਨੂੰ ਹੋਵੇਗੀ, ਸ਼ਾਹਕੋਟ ਤਹਿਸੀਲ ਕਮੇਟੀ ਦੀ ਮੀਟਿੰਗ 22 ਨਵੰਬਰ ਤੇ ਫਿਲੌਰ ਤਹਿਸੀਲ ਦੀ ਮੀਟਿੰਗ 29 ਨਵੰਬਰ ਨੂੰ ਕਰਨ ਦਾ ਫੈਸਲਾ ਕੀਤਾ। ਫਗਵਾੜਾ ਤੇ ਸੁਲਤਾਨਪੁਰ ਦੀਆਂ ਮੀਟਿੰਗਾਂ ਸਾਥੀਆਂ ਨਾਲ ਸਲਾਹ ਕਰਕੇ ਕੀਤੀਆਂ ਜਾਣਗੀਆਂ। ਮੀਟਿੰਗ ਮੌਕੇ ਜ਼ਿਲ੍ਹਾ ਕਮੇਟੀ ਦੇ ਹਾਜ਼ਰ ਮੈਂਬਰਾਂ ਵੱਲੋਂ ਰਾਮਰੇਡ ਪ੍ਰਕਾਸ਼ ਕਲੇਰ ਨੂੰ ਸਰਬ ਸੰਮਤੀ ਨਾਲ ਪਾਰਟੀ ਦੀ ਜਲੰਧਰ ਤਹਿਸੀਲ ਕਮੇਟੀ ਦਾ ਕਨਵੀਨਰ ਵੀ ਚੁਣ ਲਿਆ। ਇਸ ਮੌਕੇ ਕਾਮਰੇਡ ਵਰਿੰਦਰ ਪਾਲ ਸਿੰਘ ਕਾਲਾ, ਕੇਵਲ ਸਿੰਘ ਦਾਨੇਵਾਲ, ਮਿਹਰ ਸਿੰਘ ਖੁਰਲਾਪੁਰ, ਲਛਮਣ ਸਿੰਘ ਜੌਹਲ, ਗੁਰਮੀਤ ਸਿੰਘ, ਜਸਕਰਨ ਸਿੰਘ ਕੰਗ, ਮਾ. ਜਸਵਿੰਦਰ ਸਿੰਘ ਰੰਧਾਵਾ, ਰਣਜੀਤ, ਪੂਨਮ ਤੇ ਨਰਿੰਦਰ ਜੌਹਲ ਸ਼ਾਮਲ ਸਨ।