- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਤ ਜੂਡਜ਼ ਸਕੂਲ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਮਾਰੀਆਂ ਮੱਲਾਂ

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਸੰਤ ਜੂਡਜ਼ ਕਾਨਵੈਂਟ ਸਕੂਲ, ਸ਼ਾਹਕੋਟ ਨੇ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਕੁਇਜ਼ ਤੇ ਲੇਖ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਸਬੰਧੀ ਨੋਡਲ ਅਫਸਰ ਮਾ. ਸੁਰਿੰਦਰ ਵਿੱਗ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦੌਰਾਨ ਨੌਵੀਂ ਦੇ ਵਿਦਿਆਰਥੀ ਅਕਸ਼ਜ ਗੁਪਤਾ ਤੇ ਨਮਿਤ ਕੌਰ ਨੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਲੇਖ ਮੁਕਾਬਲੇ ’ਚ ਨਵਜੋਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਲੇਖਣੀ ਤੇ ਪ੍ਰਤਿਭਾ ਦਾ ਸ਼ਾਨਦਾਰ ਲੋਹਾ ਮੰਨਵਾਇਆ ਹੈ। ਨਗਰ ਪੰਚਾਇਤ ਸ਼ਾਹਕੋਟ ਦੇ ਕਾਰਜਸਾਧਕ ਅਫ਼ਸਰ ਜਗਤਾਰ ਸਿੰਘ ਤੇ ਮਾਸਟਰ ਭੁਪਿੰਦਰਜੀਤ ਵੱਲੋਂ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮਾਣਮੱਤੀ ਪ੍ਰਾਪਤੀ