- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਪੱਧਰੀ ਵੋਟਰ ਜਾਗਰੂਕਤਾ ਮੁਕਾਬਲੇ ਕਰਵਾਏ

-ਜੇਤੂ ਵਿਦਿਆਰਥੀ ਰਾਜ ਪੱਧਰੀ ਮੁਕਾਬਲਿਆਂ ’ਚ ਲੈਣਗੇ ਹਿੱਸਾ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਲੋਕਾਂ ਖਾਸ ਕਰ ਨੌਜਵਾਨਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਸਥਾਨਕ ਰੈਡ ਕਰਾਸ ਭਵਨ ਵਿਖੇ ਵੋਟਰ ਜਾਗਰੂਕਤਾ ਸਬੰਧੀ ਜ਼ਿਲ੍ਹਾ ਪੱਧਰੀ ਕੁਇੱਜ਼ ਤੇ ਲੇਖ ਮੁਕਾਬਲੇ ਕਰਵਾਏ। ਇਸ ਮੌਕੇ ਏਡੀਸੀ (ਜਨਰਲ) ਅਮਨਿੰਦਰ ਕੌਰ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ਅਤੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਏਡੀਸੀ ਨੇ ਕਿਹਾ ਕਿ ਦੇਸ਼ ਦੇ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਸਾਡਾ ਸਭ ਦਾ ਇਹ ਮੁੱਢਲਾ ਫਰਜ਼ ਬਣਦਾ ਹੈ ਕਿ ਅਸੀਂ ਦੇਸ਼ ਦੇ ਲੋਕਤੰਤਰੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਚੋਣ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਸ਼ਮੂਲੀਅਤ ਕਰੀਏ ਤੇ ਦੂਸਰਿਆਂ ਨੂੰ ਵੀ ਭਾਗ ਲੈਣ ਲਈ ਪ੍ਰੇਰਿਤ ਕਰੀਏ। ਵਿੱਦਿਅਕ ਸੰਸਥਾਵਾਂ ਵੱਲੋਂ ਆਪਣੇ ਪੱਧਰ ’ਤੇ ਵੋਟਰ ਜਾਗਰੂਕਤਾ ਸਬੰਧੀ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਸਨ ਤੇ ਵਿਧਾਨ ਸਭਾ ਹਲਕਾ ਪੱਧਰੀ ਮੁਕਾਬਲਿਆਂ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਵੱਲੋਂ ਅੱਜ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਹਿੱਸਾ ਲਿਆ। ਜੇਤੂ ਰਹਿਣ ਵਾਲੇ 10 ਵਿਦਿਆਰਥੀ ਹੁਣ ਰਾਜ ਪੱਧਰੀ ਮੁਕਾਬਲਿਆਂ ’ਚ ਹਿੱਸਾ ਲੈਣਗੇ। ਉਨ੍ਹਾਂ ਜੇਤੂ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਹੋਰ ਵਿਦਿਆਰਥੀਆਂ ਨੂੰ ਵੀ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਦਾ ਸੱਦਾ ਦਿੱਤਾ।
ਇਸ ਮੌਕੇ ਨੋਡਲ ਅਫ਼ਸਰ ਸਵੀਪ ਡਾ.ਅਸ਼ੋਕ ਸਹੋਤਾ, ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਡਾ.ਸੁਰਜੀਤ ਲਾਲ, ਨੇਕ ਰਾਮ, ਰਾਕੇਸ਼ ਕੁਮਾਰ ਐਡਵੋਕੇਟ, ਸੁਨੀਲ ਕੁਮਾਰ ਤੇ ਸਕੂਲਾਂ ਤੇ ਕਾਲਜਾਂ ਦੇ ਅਧਿਆਪਕ ਤੇ ਵਿਧਾਨਸਭਾ ਹਲਕੇ ਦੇ ਸਮੂਹ ਨੋਡਲ ਅਫ਼ਸਰ ਵੀ ਮੌਜੂਦ ਸਨ।ਜਲੰਧਰ, 18 ਨਵੰਬਰ : ਲੋਕਾਂ ਖਾਸ ਕਰ ਨੌਜਵਾਨਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਸਥਾਨਕ ਰੈਡ ਕਰਾਸ ਭਵਨ ’ਚ ਵੋਟਰ ਜਾਗਰੂਕਤਾ ਸਬੰਧੀ ਜ਼ਿਲ੍ਹਾ ਪੱਧਰੀ ਕੁਇੱਜ਼ ਤੇ ਲੇਖ ਲਿਖਣ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਤੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ।