- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੌਮੀ ਭਾਜਪਾ ਪ੍ਰਧਾਨ ਨਿਤਿਨ ਨਵੀਨ ਨੂੰ ਮਿਲੇ ਜਲੰਧਰ ਭਾਜਪਾ

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨਾਲ ਜਲੰਧਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਤੇ ਜਲੰਧਰ ਦਿਹਾਤੀ ਭਾਜਪਾ ਦੇ ਪ੍ਰਧਾਨ ਮਨਮੀਤ ਵਿੱਕੀ ਨੇ ਮੁਲਾਕਾਤ ਕੀਤੀ। ਇਸ ਦੌਰਾਨ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਦੋਵੇਂ ਜ਼ਿਲ੍ਹਾ ਪ੍ਰਧਾਨਾਂ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਸਰਗਰਮੀਆਂ ਨੂੰ ਅੱਗੇ ਵਧਾਉਣ ਦੇ ਯਤਨਾਂ ਦੀ ਸ਼ਲਾਘਾ ਕੀਤੀ। ਮੁਲਾਕਾਤ ਦੌਰਾਨ ਇਕ ਭਾਵੁਕ ਤੇ ਪ੍ਰੇਰਣਾਦਾਇਕ ਪਲ ਉਦੋਂ ਦੇਖਣ ਨੂੰ ਮਿਲਿਆ, ਜਦੋਂ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਪੈੱਨ ਅਸ਼ੋਕ ਸਰੀਨ ਹਿੱਕੀ ਨੂੰ ਭੇਟ ਕੀਤਾ ਤੇ ਉਨ੍ਹਾਂ ਦਾ ਹੌਸਲਾ ਵਧਾਇਆ? ਉਨ੍ਹਾਂ ਕਿਹਾ ਕਿ ਉਹ ਦਿਲੋਂ ਵਧੀਆ ਕੰਮ ਕਰਨ। ਹਿੱਕੀ ਨੇ ਕੌਮੀ ਪ੍ਰਧਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਲੀਡਰਸ਼ਿਪ ਵੱਲੋਂ ਮਿਲਿਆ ਸਨਮਾਨ ਤੇ ਮਾਰਗਦਰਸ਼ਨ ਉਨ੍ਹਾਂ ਲਈ ਵੱਡੀ ਪ੍ਰੇਰਣਾ ਹੈ। ਉਹ ਜਲੰਧਰ ’ਚ ਭਾਜਪਾ ਸੰਗਠਨ ਨੂੰ ਮਜ਼ਬੂਤ ਬਣਾਉਣ, ਵਰਕਰਾਂ ਨੂੰ ਨਾਲ ਲੈ ਕੇ ਚੱਲਣ ਤੇ ਪ੍ਰਧਾਨ ਮੰਤਰੀ ਮੋਦੀ ਦੀਆਂ ਲੋਕ ਭਲਾਈ ਨੀਤੀਆਂ ਤੇ ਭਾਜਪਾ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਮਿਹਨਤ ਕਰਨਗੇ।