- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਾਬਾਲਗ ਲੜਕੀ ਨਾਲ ਕਥਿਤ ਜਬਰ-ਜਨਾਹ ਦੇ ਮਾਮਲੇ ’ਚ ਫਿਲੌਰ ਪੁਲਿਸ ਨੇ ਕੀਤਾ ਕੇਸ ਦਰਜ

-ਨਾਬਾਲਿਗਾ ਨੂੰ ਵਰਗਲਾ ਕੇ ਹੋਟਲ ਲਿਜਾਣ ਦਾ ਦੋਸ਼
-ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਵੀ ਹਨ ਦੋਸ਼
ਨਵਦੀਪ ਸਿੰਘ ਪਟਵਾਲੀਆ, ਪੰਜਾਬੀ ਜਾਗਰਣ, ਫਿਲੌਰ : ਇੱਥੇ ਇਕ ਨਾਬਾਲਿਗਾ ਨਾਲ ਜਬਰ-ਜਨਾਹ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਫਿਲੌਰ ਪੁਲਿਸ ਨੇ ਨਾਬਾਲਿਗਾ ਦੀ ਮਾਤਾ ਦੀ ਸ਼ਿਕਾਇਤ ’ਤੇ 3 ਨਵੰਬਰ 2026 ਨੂੰ ਮੁਲਜ਼ਮ ਗੋਪੀ ਪੁੱਤਰ ਕੁਲਦੀਪ ਵਾਸੀ ਸੰਤੋਖਪੁਰਾ ਮੁਹੱਲਾ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਨਾਬਾਲਿਗਾ ਦੀ ਮਾਤਾ ਨੇ ਦੋਸ਼ ਲਾਇਆ ਕਿ ਉਸਦੀ ਧੀ ਗੁਰਦੁਆਰਾ ਬੋਲੀ ਸਾਹਿਬ ਦੇ ਸਾਹਮਣੇ ਵਾਲੀ ਗਲੀ ’ਚ ਸਥਿਤ ਇਕ ਬੁਟੀਕ ’ਤੇ ਸਿਲਾਈ ਸਿਖਦੀ ਸੀ। ਮੁਲਜ਼ਮ ਗੋਪੀ ਕਥਿਤ ਤੌਰ ’ਤੇ ਉਸ ਨੂੰ ਲੰਬੇ ਸਮੇਂ ਤੋਂ ਵਰਗਲਾ ਰਿਹਾ ਸੀ ਤੇ ਵਿਆਹ ਕਰਵਾਉਣ ਦਾ ਲਾਲਚ ਦੇ ਕੇ ਉਸ ਨਾਲ ਅ•ਸ਼•ਲੀਲ ਹਰਕਤਾਂ ਕਰਦਾ ਆ ਰਿਹਾ ਸੀ। ਸ਼ਿਕਾਇਤ ਅਨੁਸਾਰ 1 ਨਵੰਬਰ 2026 ਨੂੰ ਮੁਲਜ਼ਮ ਕਥਿਤ ਤੌਰ ’ਤੇ ਨਾਬਾਲਿਗਾ ਨੂੰ ਬੁਟੀਕ ਤੋਂ ਆਪਣੇ ਨਾਲ ਫਿਲੌਰ-ਰਾਮਗੜ੍ਹ ਬਾਈਪਾਸ ’ਤੇ ਭਿੰਡਰਾਂ ਨੇੜੇ ਸਥਿਤ ਹੋਟਲ ਬਾਸੀ ’ਚ ਲੈ ਗਿਆ, ਜਿੱਥੇ ਉਸ ਨਾਲ ਜਬਰ-ਜਨਾਹ ਕੀਤਾ। ਸ਼ਿਕਾਇਤਕਰਤਾ ਮੁਤਾਬਕ ਬਾਅਦ ਵਿੱਚ ਮੁਲਜ਼ਮ ਨਾਬਾਲਿਗਾ ਨੂੰ ਬੁਲੇਟ ਮੋਟਰਸਾਈਕਲ ’ਤੇ ਘਾਟੀ ਵਾਲੇ ਗੁਰਦੁਆਰੇ ਨੇੜੇ ਛੱਡ ਕੇ ਫ਼ਰਾਰ ਹੋ ਗਿਆ। ਨਾਬਾਲਿਗਾ ਦੇ ਘਰ ਦੇਰ ਸ਼ਾਮ ਤੱਕ ਵਾਪਸ ਨਾ ਪੁੱਜਣ ’ਤੇ ਪਰਿਵਾਰ ਵੱਲੋਂ ਉਸਦੀ ਭਾਲ ਕੀਤੀ ਗਈ। ਘਰ ਪਰਤਣ ਤੋਂ ਬਾਅਦ ਨਾਬਾਲਿਗਾ ਨੇ ਪਰਿਵਾਰ ਨੂੰ ਆਪਣੇ ਨਾਲ ਵਾਪਰੀ ਘਟਨਾ ਬਾਰੇ ਦੱਸਿਆ। ਜਦੋਂ ਪਰਿਵਾਰ ਨੇ ਮੁਲਜ਼ਮ ਤੇ ਉਸਦੇ ਪਰਿਵਾਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਵੱਲੋਂ ਘਟਨਾ ਤੋਂ ਨਾਂਹ ਕਰਨ ਦੇ ਦੋਸ਼ ਵੀ ਲਾਏ ਗਏ। ਮੁਲਜ਼ਮ ਦੇ ਮਾਤਾ-ਪਿਤਾ ’ਤੇ ਮਾਮਲੇ ਨੂੰ ਦਬਾਉਣ ਲਈ ਦਬਾਅ ਬਣਾਉਣ ਤੇ ਪੁਲਿਸ ਕੋਲ ਸ਼ਿਕਾਇਤ ਨਾ ਕਰਨ ਦੀਆਂ ਕੋਸ਼ਿਸ਼ਾਂ ਕਰਨ ਦੇ ਨਾਲ-ਨਾਲ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਵੀ ਦੋਸ਼ ਲਾਏ ਹਨ। ਪਰਿਵਾਰ ਨੇ ਆਪਣੀ ਜਾਨ-ਮਾਲ ਦੀ ਸੁਰੱਖਿਆ ਦੀ ਮੰਗ ਵੀ ਕੀਤੀ ਹੈ। ਇਸ ਸਬੰਧੀ ਐੱਸਐੱਚਓ ਥਾਣਾ ਫਿਲੌਰ ਨੇ ਦੱਸਿਆ ਕਿ ਨਾਬਾਲਿਗਾ ਦੀ ਮਾਤਾ ਦੀ ਸ਼ਿਕਾਇਤ ਮਿਲਣ ’ਤੇ ਪੁਲਿਸ ਵੱਲੋਂ 3 ਨਵੰਬਰ 2026 ਨੂੰ ਮੁਲਜ਼ਮ ਗੋਪੀ ਵਿਰੁੱਧ ਮਾਮਲਾ ਦਰਜ ਕਰ ਲਿਆ। ਮਾਮਲੇ ਦੀ ਜਾਂਚ ਜਾਰੀ ਹੈ ਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਜਾਂਚ ਤੋਂ ਬਾਅਦ ਹੀ ਮਾਮਲੇ ਨਾਲ ਜੁੜੇ ਤੱਥ ਸਪੱਸ਼ਟ ਹੋਣਗੇ।