- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 24 ਨਵੰਬਰ ਤੱਕ ਕਰਵਾਏ ਜਾਣਗੇ

-ਨਗਰ ਕੀਰਤਨ, ਧਾਰਮਿਕ ਸਮਾਗਮ, ਕਬੱਡੀ ਮੁਕਾਬਲੇ ਤੇ ਅੱਖਾਂ ਦੇ ਮੁਫ਼ਤ ਆਪ੍ਰੇਸ਼ਨ ਕੀਤੇ ਜਾਣਗੇ
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਸਬੰਧੀ ਪ੍ਰਬੰਧਕ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਸੰਤ ਬਾਬਾ ਜਰਨੈਲ ਸਿੰਘ, ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਸੱਚਖੰਡ ਵਾਸੀ ਮਾਤਾ ਪ੍ਰਕਾਸ਼ ਕੌਰ ਸੰਧੂ ਦੀ ਪ੍ਰੇਰਣਾ ਸਦਕਾ 20 ਤੋਂ 24 ਨਵੰਬਰ ਤੱਕ ਕਰਵਾਏ ਜਾਣਗੇ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ, ਨਗਰ ਕੀਰਤਨ, ਸ਼ਬਦ ਕੀਰਤਨ, ਕਬੱਡੀ ਮੁਕਾਬਲੇ ਤੇ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਸ਼ਾਮਲ ਹਨ। 20 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਆਰੰਭ ਹੋਈ, ਜਦਕਿ 21 ਨਵੰਬਰ ਨੂੰ ਸਵੇਰੇ 9 ਵਜੇ ਨਗਰ ਕੀਰਤਨ ਸਜਾਇਆ ਜਾਵੇਗਾ। 22 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਤੇ ਸ਼ਬਦ ਕੀਰਤਨ ਸਮੇਤ ਧਾਰਮਿਕ ਸਮਾਗਮ ਕਰਵਾਏ ਜਾਣਗੇ। ਮਾਤਾ ਪ੍ਰਕਾਸ਼ ਕੌਰ ਜੀ ਦੀ ਬਰਸੀ ਨੂੰ ਸਮਰਪਿਤ ਪਸ਼ੂ ਮੇਲਾ ਤੇ ਅੱਖਾਂ ਦਾ ਆਪ੍ਰੇਸ਼ਨ ਕੈਂਪ ਵੀ ਲੱਗੇਗਾ। 23 ਨਵੰਬਰ ਨੂੰ 50, 55 ਤੇ 65 ਕਿੱਲੋ ਭਾਰ ਵਰਗ ਦੇ ਕਬੱਡੀ ਮੁਕਾਬਲੇ ਹੋਣਗੇ। 24 ਨਵੰਬਰ ਨੂੰ 65 ਕਿੱਲੋ ਭਾਰ ਵਰਗ ਦੇ ਓਪਨ ਕਬੱਡੀ ਮੁਕਾਬਲੇ ਤੇ ਲੜਕੀਆਂ ਦੇ ਕਬੱਡੀ ਮੈਚ ਹੋਣਗੇ। ਇਸੇ ਦਿਨ ਇਨਾਮ ਵੰਡ ਸਮਾਗਮ ਤੇ ਸੱਭਿਆਚਾਰਕ ਸਮਾਗਮ ਵੀ ਹੋਵੇਗਾ। ਇਸ ਮੌਕੇ ਸੰਤ ਬਾਬਾ ਜਰਨੈਲ ਸਿੰਘ, ਸੰਤ ਬਾਬਾ ਸੁਖਵਿੰਦਰ ਸਿੰਘ, ਬੀਬੀ ਕਰਮਜੀਤ ਕੌਰ ਸੰਧੂ, ਡਾ. ਅਮਰਜੋਤ ਸਿੰਘ ਸੰਧੂ, ਅਮਨਦੀਪ ਕੌਰ ਸੰਧੂ, ਭਾਈ ਦਾਰਾ ਸਿੰਘ, ਹਰਜੀਤ ਸਿੰਘ ਬਲਦੇਵ ਸਿੰਘ, ਗੁਰਮੇਲ ਸਿੰਘ, ਉਕਾਰ ਸਿੰਘ ਆਦਿ ਹਾਜ਼ਰ ਸਨ।