- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰੂ ਅਮਰਦਾਸ ਪਬਲਿਕ ਸਕੂਲ ਵਿਖੇ ਕਰਵਾਇਆ ਸਲਾਨਾ ਇਨਾਮ ਵੰਡ ਸਮਾਰੋਹ

ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਗੁਰੂ ਅਮਰਦਾਸ ਪਬਲਿਕ ਮਾਡਲ ਟਾਊਨ ’ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ•। ਸਕੂਲ ਨੂੰ ਰੰਗ-ਬਰੰਗੀਆਂ ਝੰਡੀਆਂ, ਫੁੱਲਾਂ, ਕਲਾ ਰੂਪੀ ਸ਼ੀਲਡਾਂ, ਮੈਡਲਾਂ ਤੇ ਹੈਂਗਿੰਗ ਆਦਿ ਨਾਲ ਸਜਾਇਆ। ਪ੍ਰਧਾਨ ਮਹਿੰਦਰਜੀਤ ਸਿੰਘ ਨੇ ਕਮੇਟੀ ਮੈਂਬਰਾਂ ਨਾਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਕੂਲ ਦੇ ਪ੍ਰਿੰਸੀਪਲ ਡਾ. ਅਪਰਣਾ ਮਹਿਤਾ ਤੇ ਸਕੂਲ ਵਿਦਿਆਰਥੀਆਂ ਨੇ ਮੁੱਖ ਮਹਿਮਾਨ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰ ਕੇ ਸਵਾਗਤ ਕੀਤਾ। ਵਾਈਸ ਪ੍ਰਿੰਸੀਪਲ ਜੈਸਮੀਨ ਕੌਰ ਨੇ ਮੁੱਖ ਮਹਿਮਾਨ, ਕਮੇਟੀ ਮੈਂਬਰਾਂ, ਖਾ਼ਸ ਮਹਿਮਾਨਾਂ ਅਤੇ ਮਾਪਿਆਂ ਦਾ ਸਵਾਗਤ ਕੀਤਾ। ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤਾ। ਜੂਨੀਅਰ ਤੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਨੇ ਸਮੂਹ ਡਾਂਸ ਤੇ ਕਲਾਸੀਕਲ ਨਾਚ ਪੇਸ਼ ਕੀਤਾ। ਪੰਜਾਬੀ ਲੋਕ ਨਾਚ 'ਭੰਗੜਾ' ਸਭ ਦੀ ਖਿੱਚ ਦਾ ਕੇਂਦਰ ਰਿਹਾ। ਪ੍ਰਧਾਨ ਮਹਿੰਦਰਜੀਤ ਸਿੰਘ ਅਤੇ ਕਮੇਟੀ ਮੈਂਬਰਾਂ ਨੇ ਸਰਗਰਮੀਆਂ ’ਚ ਵਿਸ਼ੇਸ਼ ਪ੍ਰਾਪਤੀਆਂ ਵਾਲੇ ਬੱਚਿਆਂ ਨੂੰ ਇਨਾਮ ਵੰਡੇ ਤੇ ਉਨ੍ਹਾਂ ਦੇ ਹੁਨਰ ਦੀ ਸ਼ਲਾਘਾ ਕਰਦਿਆਂ ਭਵਿੱਖ ’ਚ ਹਮੇਸ਼ਾ ਮਿਹਨਤ ਕਰਦੇ ਰਹਿਣ ਲਈ ਉਤਸ਼ਾਹਿਤ ਕੀਤਾ। ਸਕੂਲ ਦੇ ਜੂਨੀਅਰ ਤੇ ਸੀਨੀਅਰ ਵਿੰਗ ਦੇ ਚਾਰੇ ਸਦਨਾਂ ’ਚੋਂ ਜੇਤੂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ। ਸਮਾਗਮ ’ਚ ਪ੍ਰਧਾਨ ਮਹਿੰਦਰਜੀਤ ਸਿੰਘ ਦੇ ਨਾਲ ਕਮੇਟੀ ਮੈਂਬਰ ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ ਤੇ ਡਾ. ਐੱਚਐੱਮ ਹੁਰੀਆ ਨੇ ਵੀ ਸ਼ਿਰਕਤ ਕੀਤੀ।