- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਝੋਨੇ ਦੀ ਖਰੀਦ ਬੰਦ ਹੋਣ ’ਤੇ ਕਿਸਾਨ ਜਥੇਬੰਦੀਆਂ ਨੇ ਲਾਇਆ ਧਰਨਾ, ਰੋਡ ਜਾਮ ਕਰਕੇ ਕੀਤਾ ਰੋਸ ਪ੍ਰਦਰਸ਼ਨ

--ਰੋਡ ਜਾਮ ਕਰਕੇ ਕੀਤਾ ਪ੍ਰਗਟਾਇਆ ਰੋਸ
--ਮੰਗ ਪੱਤਰ ਲੈਣ ’ਚ ਦੇਰੀ ਹੋਣ ’ਤੇ ਚੇਅਰਮੈਨ ਖ਼ਿਲਾਫ਼ ਨਾਅਰੇਬਾਜ਼ੀ
ਮਨਜੀਤ ਮੱਕੜ/ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਗੁਰਾਇਆ/ਫਿਲੌਰ : ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਰਕਾਰੀ ਖਰੀਦ ਬੰਦ ਕੀਤੇ ਜਾਣ ਦੇ ਵਿਰੋਧ ’ਚ ਭਾਕਿਯੂ ਦੋਆਬਾ ਵੱਲੋਂ ਗੁਰਾਇਆ ਦੇ ਮੇਨ ਚੌਕ ’ਚ ਵਿਸ਼ਾਲ ਧਰਨਾ ਲਾਇਆ ਗਿਆ। ਜ਼ਿਲ੍ਹਾ ਜਲੰਧਰ ਦੇ ਸਕੱਤਰ ਤਰਸੇਮ ਸਿੰਘ ਢਿੱਲੋਂ ਦੀ ਅਗਵਾਈ ਹੇਠ ਲਾਏ ਇਸ ਧਰਨੇ ਦੌਰਾਨ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਰੋਡ ਜਾਮ ਕਰਕੇ ਰੋਸ ਮੁਜ਼ਾਹਰਾ ਕੀਤਾ। ਇਹ ਧਰਨਾ ਭਾਕਿਯੂ ਦੋਆਬਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲਾਇਆ। ਇਸ ਮੌਕੇ ਗੁਰਾਇਆ, ਫਿਲੌਰ, ਪ੍ਰਤਾਪਪੁਰਾ, ਦੁਸਾਂਝ ਕਲਾਂ ਤੇ ਅੱਪਰਾ ਦੀਆਂ ਦਾਣਾ ਮੰਡੀਆਂ ਨਾਲ ਸਬੰਧਤ ਕਿਸਾਨਾਂ ਤੇ ਆੜ੍ਹਤੀਆਂ ਨੇ ਸ਼ਮੂਲੀਅਤ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਕਰਦਿਆਂ ਮੰਗ ਕੀਤੀ ਕਿ ਝੋਨੇ ਦੀ ਸਰਕਾਰੀ ਖਰੀਦ ਤੁਰੰਤ ਸ਼ੁਰੂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਖਰੀਦ ਬੰਦ ਹੋਣ ਕਾਰਨ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਖਰੀਦ ਸ਼ੁਰੂ ਨਾ ਕੀਤੀ ਤਾਂ ਆਉਣ ਵਾਲੇ ਦਿਨਾਂ ’ਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਜਲੰਧਰ ਦਿਹਾਤੀ ਦੇ ਪ੍ਰਧਾਨ ਤੇ ਮਾਰਕੀਟ ਕਮੇਟੀ ਗੁਰਾਇਆ ਦੇ ਚੇਅਰਮੈਨ ਪ੍ਰਦੀਪ ਦੁੱਗਲ ਵੱਲੋਂ ਕਿਸਾਨ ਜਥੇਬੰਦੀ ਨੂੰ ਦਿੱਤਾ ਜਾਣ ਵਾਲਾ ਮੰਗ ਪੱਤਰ ਦੇਰੀ ਨਾਲ ਲੈਣ ਜਾਂ ਪਹੁੰਚਣ ਦੇ ਮਾਮਲੇ ਨੂੰ ਲੈ ਕੇ ਕਿਸਾਨਾਂ ਨੇਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਜਲੰਧਰ ਦਿਹਾਤੀ ਦੇ ਪ੍ਰਧਾਨ ਤੇ ਮਾਰਕੀਟ ਕਮੇਟੀ ਗੁਰਾਇਆ ਦੇ ਚੇਅਰਮੈਨ ਪ੍ਰਦੀਪ ਦੁੱਗਲ ਵੱਲੋਂ ਕਿਸਾਨ ਜਥੇਬੰਦੀ ਨੂੰ ਦਿੱਤਾ ਜਾਣ ਵਾਲਾ ਮੰਗ ਪੱਤਰ ਦੇਰੀ ਨਾਲ ਲੈਣ ਜਾਂ ਪਹੁੰਚਣ ਦੇ ਮਾਮਲੇ ਨੂੰ ਲੈ ਕੇ ਕਿਸਾਨਾਂ ਨੇ ਨਾਰਾਜ਼ਗੀ ਜ਼ਾਹਰ ਕੀਤੀ। ਕਿਸਾਨਾਂ ਨੇ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸਰਕਾਰ ਵਿਰੁੱਧ ਵੀ ਨਾਅਰੇ ਲਾਏ ਅਤੇ ਰੋਡ ਜਾਮ ਕਰਕੇ ਆਪਣਾ ਰੋਸ ਪ੍ਰਗਟਾਇਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਸਰਕਲ ਗੁਰਾਇਆ ਦੇ ਪ੍ਰਧਾਨ ਰਣਜੀਤ ਸਿੰਘ ਖੇਲਾ, ਬਲਵਿੰਦਰ ਸਿੰਘ ਸਾਬੀ, ਹਰਮਿੰਦਰ ਸਿੰਘ ਰਾਣਾ, ਤੇਜਾ ਸਿੰਘ, ਨਵਦੀਪ ਸਿੰਘ, ਗੁਰਨਾਮ ਸਿੰਘ ਮਠਾੜਾ, ਰਸ਼ਪਾਲ ਸਿੰਘ ਸ਼ਾਦੀਪੁਰ, ਸੁਰਜੀਤ ਸਿੰਘ, ਪਵਨ ਕੁਮਾਰ, ਸਤੀਸ਼ ਬਤਰਾ ਤੋਂ ਇਲਾਵਾ ਇਲਾਕੇ ਦੇ ਹੋਰ ਕਿਸਾਨ ਤੇ ਆੜ੍ਹਤੀ ਵੀ ਹਾਜ਼ਰ ਸਨ।